08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਮੋਟਰਸਾਈਕਲ ਚੋਰੀ ਕਰਨ ਵਾਲਾ ਦੋ ਮੈਂਬਰੀ ਗਰੋਹ ਗਿ੍ਫ਼ਤਾਰ-11 ਮੋਟਰਸਾਈਕਲ ਬਰਾਮਦ ਇਕ ਦੇ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਤਰ੍ਹਾਂ ਦੇ ਅੱਧੀ ਦਰਜਨ ਮੁਕੱਦਮੇ ਦਰਜ

ਅਜੀਤ ਡੈਸਕ 23-09-2025
ਬਠਿੰਡਾ, 22 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੋਟਰ ਸਾਈਕਲ ਚੋਰੀ ਕਰਨ ਵਾਲੇ ਦੋ ਮੈਂਬਰੀ ਗਰੋਹ ਨੂੰ ਗਿ੍ਫ਼ਤਾਰ ਕੀਤਾ ਹੈ, ਜਿੰਨ੍ਹਾਂ ਦੇ ਕਬਜ਼ੇ 'ਚੋਂ ਇਕ ਦਰਜਨ ਦੇ ਕਰੀਬ ਮੋਟਰ ਸਾਈਕਲ ਬਰਾਮਦ ਕੀਤੇ ਗਏ ਹਨ | ਇਸ ਸਬੰਧੀ ਡੀ. ਐਸ. ਪੀ. (ਸਿਟੀ-2) ਸਰਵਜੀਤ ਸਿੰਘ ਬਰਾੜ ਨੇ ਇੱਥੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਜਦੋਂ ਬੀਤੇ ਕੱਲ੍ਹ ਥਾਣਾ ਸਿਵਲ ਲਾਈਨ ਦੀ ਪੁਲਿਸ ਟੀਮ ਸ਼ੱਕੀ ਵਿਅਕਤੀਆਂ ਦੀ ਜਾਂਚ ਸਬੰਧੀ ਸਥਾਨਕ ਪਾਵਰ ਹਾਊਸ ਰੋਡ ਦੀਆਂ ਬੱਤੀਆਂ ਨਜ਼ਦੀਕ ਗਸ਼ਤ ਦੌਰਾਨ ਮੌਜੂਦ ਸੀ ਤਾਂ ਉਨ੍ਹਾਂ ਨੂੰ ਗੁਪਤਾ ਸੂਚਨਾ ਮਿਲੀ ਕਿ ਪਿੰਡ ਕੋਟਲੀ ਅਬਲੂ (ਮੁਕਤਸਰ) ਦੇ ਵਸਨੀਕ ਗੁਰਸੇਵਕ ਸਿੰਘ ਅਤੇ ਸੁਖਵੀਰ ਸਿੰਘ ਮੋਟਰ ਸਾਈਕਲ ਚੋਰੀ ਕਰਨ ਦੇ ਆਦੀ ਹਨ ਅਤੇ ਉਹ ਅੱਜ ਵੀ ਚੋਰੀ ਕੀਤੇ ਹੋਏ ਮੋਟਰ ਸਾਈਕਲਾਂ ਸਮੇਤ ਚਿਲਡਰਨ ਪਾਰਕ ਅਤੇ ਜਲੇਬੀ ਚੌਂਕ ਕੋਲ ਘੁੰਮ ਰਹੇ ਹਨ | ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਥਾਣਾ ਸਿਵਲ ਲਾਈਨ ਦੇ ਮੁੱਖ ਅਧਿਕਾਰੀ ਇੰਸਪੈਕਟਰ ਹਰਜੋਤ ਸਿੰਘ ਦੀ ਅਗਵਾਈ ਪੁਲਿਸ ਪਾਰਟੀ ਅਤੇ ਪੀ. ਸੀ. ਆਰ. ਟੀਮ ਦੇ ਇੰਚਾਰਜ ਸੰਜੀਵ ਕੁਮਾਰ ਹੋਰਾਂ ਵਲੋਂ ਤਫ਼ਤੀਸ਼ ਅਮਲ 'ਚ ਲਿਆਉਂਦੇ ਹੋਏ ਗੁਰਸੇਵਕ ਸਿੰਘ ਅਤੇ ਸੁਖਵੀਰ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿੰਨ੍ਹਾਂ ਦੇ ਕਬਜ਼ੇ 'ਚੋਂ ਵੱਖ-ਵੱਖ ਥਾਵਾਂ 'ਤੋਂ ਚੋਰੀ ਦੇ 11 ਮੋਟਰ ਸਾਈਕਲ ਬਰਾਮਦ ਕੀਤੇ ਗਏ ਹਨ ਤੇ ਉਨ੍ਹਾਂ ਦੇ ਖਿਲਾਫ਼ ਥਾਣਾ ਸਿਵਲ ਲਾਈਨ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ | ਡੀ. ਐਸ. ਪੀ. ਨੇ ਦੱਸਿਆ ਕਿ ਕਥਿਤ ਦੋਸ਼ੀ ਜ਼ਿਆਦਤਾਰ ਪੁਰਾਣੇ ਮੋਟਰ ਸਾਈਕਲਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਸਨ, ਕਿਉਂਕਿ ਪੁਰਾਣੇ ਮੋਟਰ ਸਾਈਕਲਾਂ ਦੇ ਲੌਕ ਅਸਾਨੀ ਨਾਲ ਖੁੱਲ੍ਹ ਜਾਂਦੇ ਹਨ, ਜਿਸ ਲਈ ਇਹ ਪੁਰਾਣੀ ਚਾਬੀਆਂ ਦਾ ਸਹਾਰਾ ਲੈਂਦੇ ਸੀ | ਉਨ੍ਹਾਂ ਦੱਸਿਆ ਕਿ ਇੰਨ੍ਹਾਂ 'ਚੋਂ ਗੁਰਸੇਵਕ ਦੇ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਤਰ੍ਹਾਂ ਦੇ 6 ਮੁਕੱਦਮੇ ਦਰਜ ਹਨ ਤੇ ਹੋਰ ਪੁੱਛ-ਗਿੱਛ ਲਈ ਦੋਂਵਾਂ ਨੂੰ ਅਦਾਲਤ 'ਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ, ਜਿਸ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ |
ਪਿਛਲੀ ਖ਼ਬਰ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਦੇ ਚੇਅਰਮੈਨ ਨੇ ਕੀਤਾ ਇਕ ਰੋਜ਼ਾ ਕਬੱਡੀ ਲੀਗ ਮੈਚ ਦਾ ਸ਼ੁਭ ਆਰੰਭ ਨੌਜਵਾਨਾਂ ਨੂੰ ਨਸ਼... ਅਗਲੀ ਖ਼ਬਰ ਖ਼ਰੀਦ ਦੇ ਪਹਿਲੇ ਹਫ਼ਤੇ ਦੌਰਾਨ ਜ਼ਿਲੇ੍ਹ ਦੀ ਕਿਸੇ ਵੀ ਦਾਣਾ ਮੰਡੀ 'ਚ ਨਹੀਂ ਹੋਈ ਝੋਨੇ ਦੀ ਆਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।