18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

-ਬਠਿੰਡਾ ਅਪਰਾਧਨਾਮਾ- 8.56 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਤਸਕਰ ਕਾਬੂ

ਅਜੀਤ ਡੈਸਕ 26-09-2025
ਬਠਿੰਡਾ, 25 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ 2 ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 8.56 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਹੈ | ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਮੰਦਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਮਾਡਲ ਟਾਊਨ ਬਠਿੰਡਾ ਤੋਂ 2 ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 6.26 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਗੁਰਚਰਨ ਸਿੰਘ ਅਤੇ ਪੰਕਜ ਕੁਮਾਰ ਵਾਸੀ ਬੇਅੰਤ ਨਗਰ ਬਠਿੰਡਾ ਵਜੋਂ ਹੋਈ ਹੈ, ਜਿਨ੍ਹਾਂ 'ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੂ ਵਿਰੋਧੀ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਰਾਜਵੀਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਾਲੋਨੀ ਪੁਲਿਸ ਵਲੋਂ ਬਾਦਲ ਰੋਡ ਬਠਿੰਡਾ ਨੇੜਿਓਾ ਇਕ ਵਿਅਕਤੀ ਨੂੰ 2.30 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਵਿਅਕਤੀ ਦੀ ਪਹਿਚਾਣ ਰਾਜੂ ਸਿੰਘ ਵਾਸੀ ਬੰਗੀ ਨਗਰ ਬਠਿੰਡਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਕੈਨਾਲ ਕਾਲੋਨੀ ਵਿਖੇ ਐਨ.ਡੀ.ਪੀ.ਐਸ.ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ |
ਚੋਰੀ ਦੇ ਮਾਮਲੇ 'ਚ ਇਕ ਕਾਬੂ
ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਸਾਹਿਬ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਨੀਸ਼ ਕੁਮਾਰ ਪੁੱਤਰ ਰਾਮਪਾਲ ਵਾਸੀ ਸਿਵਲ ਲਾਈਨ ਬਠਿੰਡਾ ਵਲੋਂ ਥਾਣਾ ਸਿਵਲ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ 21-09-2025 ਨੂੰ ਨਿਰਵਾਣਾ ਅਸਟੇਟ ਬਠਿੰਡਾ ਕਾਲੋਨੀ ਵਿਚ ਸਥਿਤ ਕੋਠੀ ਵਿਚੋਂ ਬਿਜਲੀ ਫਿਟਿੰਗ ਵਾਲੀਆਂ ਤਾਂਬੇ ਦੀਆਂ ਤਾਰਾਂ, ਏ.ਸੀ. ਦੀਆਂ ਪਾਈਪਾਂ ਚੋਰੀ ਕਰਕੇ ਲੈ ਗਿਆ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਜੋਰਾਵਰ ਸਿੰਘ ਵਾਸੀ ਬਠਿੰਡਾ ਨੂੰ ਗਿ੍ਫ਼ਤਾਰ ਕਰਕੇ ਬੀ.ਐਨ.ਐਸ.ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਪ੍ਰਭਨੂਰ ਕੌਰ ਬਣੀ ਆਰ.ਸੀ ਐਮ.ਪੀ ਦੀ ਨਵੀਂ ਮੈਂਬਰ ਅਗਲੀ ਖ਼ਬਰ ਮੇਲੇ ਦੌਰਾਨ ਹੋਈ ਲੜਾਈ ਦੀ ਪੜਤਾਲ ਕਰਨ ਰਾਏਕੇ ਕਲਾਂ ਪਹੁੰਚੇ ਕਿਰਨਜੀਤ ਸਿੰਘ ਗਹਿਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।