03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਅਕਾਲ ਯੂਨੀਵਰਸਿਟੀ ਵਲੋਂ ਐਂਟੀ ਰੈਗਿੰਗ ਹਫ਼ਤਾ-2025 ਮਨਾਇਆ

ਅਜੀਤ ਡੈਸਕ 19-10-2025
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ): ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਵਲੋਂ ਐਂਟੀ ਰੈਗਿੰਗ ਵੀਕ 2025 ਵਿਦਿਆਰਥੀਆਂ ਦੀ ਉਤਸ਼ਾਹਪੂਰਨ ਭਾਗੀਦਾਰੀ ਨਾਲ ਮਨਾਇਆ ਗਿਆ | ਇਹ ਹਫ਼ਤਾ ਭਰ ਦੀ ਗਤੀਵਿਧੀ ਵਿਦਿਆਰਥੀਆਂ ਵਿਚ ਰੈਗਿੰਗ ਦੇ ਨੁਕਸਾਨਦਾਇਕ ਪ੍ਰਭਾਵਾਂ ਸੰਬੰਧੀ ਜਾਗਰੂਕਤਾ ਪੈਦਾ ਕਰਨ ਅਤੇ ਯੂਨੀਵਰਸਿਟੀ ਕੈਂਪਸ ਵਿਚ ਆਪਸੀ ਸਤਿਕਾਰ, ਸਮਝਦਾਰੀ ਤੇ ਅਨੁਸ਼ਾਸਨ ਦੇ ਸੱਭਿਆਚਾਰਕ ਵਾਤਾਵਰਣ ਨੂੰ ਮਜ਼ਬੂਤ ਕਰਨ ਲਈ ਆਯੋਜਿਤ ਕੀਤਾ ਗਿਆ | ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਇਸ ਦੌਰਾਨ ਵਿਦਿਆਰਥੀਆਂ ਦੀ ਰੁਚੀ ਤੇ ਰਚਨਾਤਮਿਕਤਾ ਨੂੰ ਉਭਾਰਨ ਲਈ ਕਈ ਮਹੱਤਵਪੂਰਨ ਗਤੀਵਿਧੀਆਂ ਜਿਵੇਂ ਕਿ ਪੋਸਟਰ ਮੇਕਿੰਗ, ਰੰਗੋਲੀ, ਸਲੋਗਨ ਲਿਖਣ ਤੇ ਲੇਖ ਲਿਖਣ ਆਦਿ ਦੇ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਕਲਾ ਅਤੇ ਸ਼ਬਦਾਂ ਰਾਹੀਂ ਰੈਗਿੰਗ ਵਿਰੁੱਧ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਲੋਂ ਸੈਮੀਨਾਰ ਅਤੇ ਇੰਟਰੈਕਟਿਵ ਸੈਸ਼ਨ ਕਰਵਾਏ ਗਏ, ਜਿੱਥੇ ਵਿਦਿਆਰਥੀਆਂ ਨੂੰ ਰੈਗਿੰਗ ਵਿਰੁੱਧ ਕਾਨੂੰਨੀ ਪ੍ਰਬੰਧਾਂ, ਯੂਨੀਵਰਸਿਟੀ ਦੀਆਂ ਨੀਤੀਆਂ ਅਤੇ ਨੈਤਿਕ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ | ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਅਕਾਲ ਯੂਨੀਵਰਸਿਟੀ ਰੈਗਿੰਗ ਵਿਰੁੱਧ 'ਜ਼ੀਰੋ ਟਾਲਰੈਂਸ' ਨੀਤੀ ਅਪਣਾਉਂਦੀ ਹੈ ਅਤੇ ਸੱਭ ਲਈ ਸੁਰੱਖਿਆ ਅਤੇ ਸਕਾਰਾਤਮਿਕ ਵਾਤਾਵਰਣ ਪ੍ਰਦਾਨ ਕਰਦੀ ਹੈ |
ਪਿਛਲੀ ਖ਼ਬਰ ਸਮਰ ਹਿੱਲ ਕਾਨਵੈਂਟ ਸਕੂਲ 'ਚ ਦੀਵਾਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਅਗਲੀ ਖ਼ਬਰ ਆਕਸਫ਼ੋਰਡ ਸਕੂਲ ਨੇ ਦਿੱਤਾ ਹਰੀ-ਭਰੀ ਦੀਵਾਲੀ ਮਨਾਉਣ ਦਾ ਸੁਨੇਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।