05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਮਾਊਾਟ ਲਿਟਰਾ ਜ਼ੀ ਸਕੂਲ ਦੀ ਵਿਦਿਆਰਥਣ ਨੇ ਰਿਦਮਿਕ ਯੋਗਾ ਵਿਚ ਚਾਂਦੀ ਦਾ ਤਗਮਾ ਜਿੱਤਿਆ

ਅਜੀਤ ਡੈਸਕ 20-10-2025
ਲਹਿਰਾ ਮੁਹੱਬਤ, 19 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਦੀ ਵਿਦਿਆਰਥਣ ਸਮਰੀਤ ਕੌਰ ਸਿੱਧੂ ਨੇ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਰਿਦਮਿਕ ਯੋਗਾ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਜਿੱਤਿਆ | ਸਮਰੀਤ ਨੇ ਆਪਣੀ ਮਿਹਨਤ, ਸਮਰਪਣ ਅਤੇ ਯੋਗ ਪ੍ਰਤੀ ਵਚਨਬੱਧਤਾ ਨਾਲ ਇਹ ਉਪਲਬਧੀ ਹਾਸਲ ਕੀਤੀ | ਇਸ ਮੌਕੇ ਸਕੂਲ ਦੇ ਪ੍ਰਧਾਨ ਸ਼੍ਰੀ ਗਗਨ ਬਾਂਸਲ, ਜਨਰਲ ਸਕੱਤਰ ਸ਼੍ਰੀਮਤੀ ਨਮਿਤਾ ਬਾਂਸਲ ਅਤੇ ਪਿ੍ੰਸੀਪਲ ਸ਼੍ਰੀਮਤੀ ਗੀਤਾ ਪਿੱਲੇ ਨੇ ਸਮਰੀਤ ਕੌਰ ਦੀ ਸਫਲਤਾ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ, ਉਸਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਉਸ ਦੀ ਹੋਰ ਸਫਲਤਾ ਦੀ ਕਾਮਨਾ ਕੀਤੀ | ਸਕੂਲ ਪ੍ਰਬੰਧਕੀ ਕਮੇਟੀ ਨੇ ਇਹ ਵੀ ਕਿਹਾ ਕਿ ਅਜਿਹੇ ਪ੍ਰਤਿਭਾਸ਼ਾਲੀ ਵਿਦਿਆਰਥੀ ਸਕੂਲ ਦਾ ਨਾਮ ਰੌਸ਼ਨ ਕਰ ਰਹੇ ਹਨ ਅਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਵਜੋਂ ਸੇਵਾ ਕਰ ਰਹੇ ਹਨ | ਅਜਿਹੇ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਥਾਣੇ 'ਚੋਂ ਭੱਜੇ ਇਰਾਦਾ ਕਤਲ ਦੇ ਦੋਸ਼ੀ ਨੂੰ ਕੁਝ ਹੀ ਘੰਟਿਆਂ 'ਚ ਫੜਨ 'ਚ ਸਫਲ ਹੋਈ ਤਲਵੰਡੀ ਸਾਬੋ ਪੁਲਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।