05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਬੰਦੀ ਛੋੜ ਦਿਵਸ ਮਨਾਇਆ

ਅਜੀਤ ਡੈਸਕ 20-10-2025
ਭਗਤਾ ਭਾਈਕਾ, 19 ਅਕਤੂਬਰ (ਸੁਖਪਾਲ ਸਿੰਘ ਸੋਨੀ)- ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਸਕੂਲ ਦੇ ਪਿ੍ੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ ਮਨਾਇਆ ਗਿਆ¢ ਸਵੇਰ ਦੀ ਸਭਾ ਵਿਚ ਬੰਦੀ ਬੰਦੀ ਛੋੜ ਦਿਵਸ ਬਾਰੇ ਜਾਣਕਾਰੀ ਦਿੱਤੀ ਗਈ¢ ਪਿ੍ੰਸੀਪਲ ਨੇ ਦੱਸਿਆ ਕਿ ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖਾਂ ਦਾ ਤਿਉਹਾਰ ਹੈ¢ ਸਿੱਖ ਜਗਤ ਵਿਚ ਬੰਦੀ-ਛੋੜ ਦਿਵਸ ਦਾ ਇਕ ਖ਼ਾਸ ਮਹੱਤਵ ਹੈ¢ ਜਮਾਤ ਪਹਿਲੀ ਅਤੇ ਦੂਸਰੀ ਜਮਾਤ ਦੇ ਦੀਵਾ ਸਜਾਉਣ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਸੁੰਦਰ ਦੀਏ ਸਜਾਏ¢ ਕਵਿਤਾ ਮੁਕਾਬਲੇ ਵਿਚ ਪਹਿਲੀ ਦੂਸਰੀ ਦੇ ਸਾਰੇ ਹੀ ਵਿਦਿਆਰਥੀਆਂ ਨੇ ਭਾਗ ਲਿਆ¢ ਇਹ ਐਕਟੀਵਿਟੀ ਜੂਨੀਅਰ ਵਿੰਗ ਦੇ ਐਕਟੀਵਿਟੀ ਇੰਚਾਰਜ ਮੈਡਮ ਰਜੀਵ ਕÏਰ ਦੁਆਰਾ ਕਰਵਾਈ ਗਈ¢ ਜਮਾਤ ਤੀਸਰੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਦਾ ਦੀਵਾ ਡੈਕੋਰੇਸ਼ਨ ਮੁਕਾਬਲਾ ਕਰਵਾਇਆ ਗਿਆ¢ ਵਿਦਿਆਰਥੀਆਂ ਦੁਆਰਾ ਦੀਵੇ ਦੀ ਵੱਖ-ਵੱਖ ਤਰੀਕਿਆਂ ਨਾਲ ਸਜਾਵਟ ਕੀਤੀ ਗਈ ਅਤੇ ਦੀਵੇ ਨੂੰ ਸਜਾਇਆ ਗਿਆ¢ ਜਮਾਤ ਨÏਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦਾ ਕਲਾਸ ਡੈਕੋਰੇਸ਼ਨ ਕੰਪੀਟੀਸ਼ਨ ਕਰਵਾਇਆ ਗਿਆ¢ ਜਿਸ ਰਾਹੀਂ ਵਿਦਿਆਰਥੀਆਂ ਨੇ ਆਪਣੀ ਆਪਣੀ ਜਮਾਤ ਨੰੂ ਬਹੁਤ ਹੀ ਵਧੀਆ ਤਰੀਕੇ ਨਾਲ ਰੰਗੋਲੀ ਅਤੇ ਹੋਰ ਸਮਾਨ ਨਾਲ ਸਜਾਇਆ ¢ ਰਿਸੈੱਪਸ਼ਨ ਏਰੀਆ ਨੰੂ ਸਜਾਉਣ ਵਿੱਚ ਆਰਟ ਐਂਡ ਕਰਾਫ਼ਟ ਦੇ ਅਧਿਆਪਕ ਇੰਦਰਜੀਤ ਸਿੰਘ ਕੋਟਕਪੂਰਾ ਅਤੇ ਇੰਦਰਜੀਤ ਸਿੰਘ ਭਗਤਾ ਨੇ ਅਹਿਮ ਭੂਮਿਕਾ ਨਿਭਾਈ¢ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਸਕੂਲ ਵਿਚ ਬੂਟੇ ਲਗਾਏ ਗਏ¢ ਇਹ ਐਕਟੀਵਿਟੀ, ਐਕਟੀਵਿਟੀ ਇੰਚਾਰਜ ਅਮਨਦੀਪ ਕÏਰ ਵੱਲੋਂ ਕਰਵਾਈ ਗਈ¢ ਪਿ੍ੰਸੀਪਲ ਮੈਡਮ ਗੁਰਿੰਦਰ ਕÏਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ¢
ਪਿਛਲੀ ਖ਼ਬਰ ਸਕੂਲ ਵਿਚ ਧੂਮਧਾਮ ਨਾਲ ਮਨਾਇਆ 'ਉਮੰਗ' ਸਮਾਰੋਹ ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਦੀ ਵਿਦਿਆਰਥਣ ਨੇ ਰਿਦਮਿਕ ਯੋਗਾ ਵਿਚ ਚਾਂਦੀ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।