06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸਰਕਾਰੀ ਪ੍ਰਾਇਮਰੀ ਸਕੂਲ ਹਮੀਦੀ ਵਿਖੇ ਦੀਵਾਲੀ ਮੌਕੇ ਪਟਾਕੇ ਨਾ ਚਲਾਉਣ ਬਾਰੇ ਜਾਗਰੂਕਤਾ ਪ੍ਰੋਗਰਾਮ

ਅਜੀਤ ਡੈਸਕ 20-10-2025
ਮਹਿਲ ਕਲਾਂ, 19 ਅਕਤੂਬਰ (ਅਵਤਾਰ ਸਿੰਘ ਅਣਖੀ)-ਸਰਕਾਰੀ ਪ੍ਰਾਇਮਰੀ ਸਕੂਲ ਹਮੀਦੀ ਵਿਖੇ ਦੀਵਾਲੀ ਮੌਕੇ ਪਟਾਕੇ ਨਾ ਚਲਾਉਣ ਅਤੇ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮੇਂ ਅਧਿਆਪਕਾਂ ਨੇ ਹਰੇਕ ਬੱਚੇ ਦੀ ਕਾਰਗੁਜਾਰੀ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ | ਇੰਚਾਰਜ ਅਸ਼ਵਨੀ ਕੁਮਾਰ ਵਲੋਂ ਪਟਾਕੇ ਨਾ ਚਲਾਉਣਾ ਗਰੀਨ ਦੀਵਾਲੀ ਮਨਾਉਣਾ, ਪਰਾਲੀ ਨਾ ਸਾੜਨ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਮਾਪਿਆਂ ਨੂੰ ਦੱਸਿਆ ਗਿਆ ਕਿ ਪਟਾਕੇ ਚਲਾਉਣ ਨਾਲ ਤੇ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ ਜਿਸ ਨਾਲ ਸਿਹਤ ਉੱਤੇ ਬੁਰਾ ਅਸਰ ਪੈਂਦਾ ਹੈ | ਹਵਾ ਵਿਚ ਫੈਲਣ ਵਾਲੇ ਧੰੂਏਾ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਾਹ ਸਬੰਧੀ ਬਿਮਾਰੀਆਂ ਹੋ ਸਕਦੀਆਂ ਹਨ | ਇਸ ਤੋਂ ਇਲਾਵਾ, ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਕਈ ਲਾਭਦਾਇਕ ਜੀਵ ਨਸ਼ਟ ਹੋ ਜਾਂਦੇ ਹਨ | ਅਧਿਆਪਕਾਂ ਨੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਪਿੰਡ ਵਿਚ ਲੋਕਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ | ਇਸ ਦੀ ਬਜਾਏ ਪਰਾਲੀ ਨੂੰ ਖਾਦ ਵਜੋਂ ਵਰਤਣ, ਪਸ਼ੂਆਂ ਦੇ ਚਾਰੇ ਲਈ ਸੰਭਾਲਣ ਜਾਂ ਇਸ ਨੰੂ ਬਾਇਓ ਗੈਸ ਬਣਾਉਣ ਦੇ ਕੰਮ ਵਿਚ ਲਿਆਂਦਾ ਜਾ ਸਕਦਾ ਹੈ | ਇਸ ਤਰ੍ਹਾਂ ਨਾ ਸਿਰਫ਼ ਵਾਤਾਵਰਨ ਦੀ ਰੱਖਿਆ ਹੋਵੇਗੀ ਸਗੋਂ ਕਿਸਾਨਾਂ ਨੂੰ ਆਰਥਿਕ ਲਾਭ ਵੀ ਹੋਣਗੇ | ਉਨ੍ਹਾਂ ਕਿਹਾ ਕਿ ਹਮੀਦੀ ਸਕੂਲ ਇਕ ਗਰੀਨ ਸਕੂਲ ਦੇ ਰੂਪ ਵਿਚ ਵਾਤਾਵਰਨ ਦੀ ਸੰਭਾਲ ਲਈ ਵਚਨਬੱਧ ਹੈ | ਇਸ ਮੌਕੇ ਤੇ ਪਿੰਡ ਵਾਸੀਆਂ ਅਤੇ ਮਾਪਿਆਂ ਨੇ ਵੀ ਸਕੂਲ ਦੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ ਅਤੇ ਵਾਅਦਾ ਕੀਤਾ ਕਿ ਉਹ ਪਰਾਲੀ ਨਾ ਸਾੜਨ ਅਤੇ ਪਟਾਕੇ ਨਾ ਚਲਾਉਣ ਦੇ ਸੰਦੇਸ਼ ਨੂੰ ਆਪਣੇ ਘਰਾਂ ਤੇ ਪਿੰਡ ਵਿਚ ਫੈਲਾਉਣਗੇ |
ਪਿਛਲੀ ਖ਼ਬਰ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਕਿਸਾਨ ਬੀਬੀਆਂ ਦੀ ਬਣਾਈ 15 ਮੈਂਬਰੀ ਕਮੇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।