19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਤੇ ਐਮ-ਸੇਵਾ ਦੇ ਕੰਮ ਵਿਚ ਲਿਆਂਦੀ ਜਾਵੇ ਤੇਜ਼ੀ

ਅਜੀਤ ਡੈਸਕ 04-11-2025
ਬਠਿੰਡਾ, 3 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ ਅਤੇ ਐਮ-ਸੇਵਾ ਨਿਰਧਾਰਿਤ ਟੀਚਿਆਂ ਨੂੰ ਪੂਰੇ ਕਰਨ ਸੰਬੰਧੀ ਮੀਟਿੰਗ ਦਾ ਆਯੋਜਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਕੁਮਾਰ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਵਿਭਾਗ ਦੇ ਸਮੂਹ ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ ਅਤੇ ਸਬੰਧਿਤ ਸਟਾਫ਼ ਨੂੰ ਆਦੇਸ਼ ਦਿੱਤੇ ਕਿ ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ ਅਤੇ ਐਮ-ਸੇਵਾ ਐਪ 'ਤੇ ਡਾਟਾ ਅੱਪਡੇਟ ਕਰਨ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਸੰਬੰਧੀ ਟੀਚਿਆਂ ਨੂੰ ਸਮੇਂ-ਸਿਰ ਪੂਰਾ ਕਰ ਲਿਆ ਜਾਵੇ |
ਮੀਟਿੰਗ ਦੌਰਾਨ ਹੁਣ ਤੱਕ ਦੇ ਪ੍ਰਗਤੀ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਵੀ ਕੀਤੀ ਗਈ ਅਤੇ ਇਹ ਨਿਰਦੇਸ਼ ਜਾਰੀ ਕੀਤੇ ਗਏ ਕਿ ਜ਼ਿਲ੍ਹੇ ਦੇ ਸਾਰੇ ਲਾਭਪਾਤਰੀਆਂ ਦੀ 100 ਪ੍ਰਤੀਸ਼ਤ ਰਜਿਸਟਰੇਸ਼ਨ ਅਤੇ ਭੁਗਤਾਨ ਪ੍ਰਕਿਰਿਆ ਨੂੰ ਸਮੇਂ-ਸਿਰ ਪੂਰਾ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਇਸ ਨਾਲ ਜਿੱਥੇ ਯੋਜਨਾ ਦੀ ਪਾਰਦਰਸ਼ਤਾ ਵਧੇਗੀ, ਉੱਥੇ ਹੀ ਲਾਭਪਾਤਰੀਆਂ ਨੂੰ ਸਮੇਂ-ਸਿਰ ਸਹਾਇਤਾ ਵੀ ਮਿਲੇਗੀ | ਇਸ ਮੌਕੇ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਦਲਜੀਤ ਸਿੰਘ, ਜ਼ਿਲ੍ਹਾ ਹੱਬ ਸਕੀਮ ਤੋਂ ਜ਼ਿਲ੍ਹਾ ਕੁਆਰਡੀਨੇਟਰ ਬਲਵੀਰ ਕੌਰ, ਵੱਖ-ਵੱਖ ਬਲਾਕਾਂ ਦੇ ਕੁਆਰਡੀਨੇਟਰ, ਸੁਪਰਵਾਈਜ਼ਰਾਂ ਤੋਂ ਇਲਾਵਾ ਡਾਟਾ ਐਂਟਰੀ ਓਪਰੇਟਰ, ਪ੍ਰਵੀਨ ਕੁਮਾਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 26 ਗ੍ਰਾਮ ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀ ਕਾਬੂ <br/> ਅਗਲੀ ਖ਼ਬਰ ਸਕੂਲਾਂ ਦੇ ਆਰ.ਓਜ਼ ਦਾ ਟੀ.ਡੀ.ਐੱਸ. ਚੈੱਕ ਕਰਵਾਉਣਾ ਬਣਾਇਆ ਜਾਵੇ ਲਾਜ਼ਮੀ-ਜਸਵੀਰ ਸਿੰਘ ਸੇਖੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।