19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਸ਼ਹਿਰ ਵਾਸੀਆਂ ਅਤੇ ਕਿਸਾਨ ਯੂਨੀਅਨ ਨੇ ਲਗਾਇਆ ਧਰਨਾ

ਅਜੀਤ ਡੈਸਕ 04-11-2025

ਮੌੜ ਮੰਡੀ, 3 ਨਵੰਬਰ (ਗੁਰਜੀਤ ਸਿੰਘ ਕਮਾਲੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਅਤੇ ਸ਼ਹਿਰ ਵਾਸੀਆਂ ਵੱਲੋਂ ਨਗਰ ਕੌਂਸਲ ਮੌੜ ਵਿਖੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਸੰਕੇਤਕ ਧਰਨਾ ਮੌੜ ਬਲਾਕ ਦੇ ਜਰਨਲ ਸਕੱਤਰ ਗੁਰਮੇਲ ਸਿੰਘ ਭੂੰਦੜ ਦੀ ਅਗਵਾਈ ਹੇਠ ਦਿੱਤਾ ਗਿਆ¢ ਕਿਸਾਨ ਆਗੂਆਂ ਨੇ ਕਿਹਾ ਕਿ ਸੀਵਰੇਜ ਨੂੰ ਲੈ ਕੇ ਬਹੁਤ ਵਾਰ ਐੱਸ.ਡੀ.ਐੱਮ. ਦਫ਼ਤਰ ਅੱਗੇ ਵੀ ਧਰਨਾ ਦਿੱਤਾ ਗਿਆ ਸੀ ਜੋ ਕਿ ਇਕੱਲਾ ਪ੍ਰਸ਼ਾਸਨ ਵਲੋਂ ਵਾਰ-ਵਾਰ ਵਿਸ਼ਵਾਸ ਦਿਵਾਇਆ ਜਾਂਦਾ ਹੈ ਪਰ ਉਸ ਦਾ ਕੋਈ ਠੋਸ ਪ੍ਰਬੰਧ ਪ੍ਰਸ਼ਾਸਨ ਵਲੋਂ ਅੱਜ ਤੱਕ ਨਹੀਂ ਕੀਤਾ ਗਿਆ¢ ਸਥਾਨਕ ਮੰਡੀ ਦੇ ਵਾਰਡ ਨੰਬਰ 8 ਅਤੇ ਮੌੜ ਕਲਾਂ, ਮੌੜ ਖ਼ੁਰਦ ਵਿਖੇ ਸੀਵਰੇਜ ਦੇ ਪਾਣੀ ਨਾਲ ਸ਼ਹਿਰ ਅਤੇ ਪਿੰਡ ਵਾਸੀਆਂ ਨੂੰ ਭਿਆਨਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪੰਜਾਬ ਸਰਕਾਰ ਅਤੇ ਮੌੜ ਦੇ ਪ੍ਰਸ਼ਾਸਨ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਨੂੰ ਲੈ ਕੇ ਅੱਜ ਮਜਬੂਰੀ ਵੱਸ ਧਰਨਾ ਦੇਣਾ ਪਿਆ ਕਿਸਾਨ ਆਗੂਆਂ ਤੇ ਪੱਤਰਕਾਰ ਭਾਈ ਚਾਰੇ ਨੇ ਐੱਸ.ਡੀ.ਐੱਮ. ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਇਸ ਦਾ ਹੱਲ ਜਲਦੀ ਕੀਤਾ ਜਾਵੇ¢ ਜੇਕਰ ਇਸ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ¢ ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਮੌੜ ਬਲਾਕ ਦੇ ਆਗੂ ਕਲਕੱਤਾ ਸਿੰਘ ਮਾਣਕ ਖਾਨਾਂ, ਗੁਰਜੀਤ ਸਿੰਘ ਬੰਗੇਹਰ, ਸਿਕੰਦਰ ਸਿੰਘ ਘੁੰਮਣ, ਭੋਲਾ ਸਿੰਘ ਮਾੜੀ, ਸ਼ਾਮ ਲਾਲ ਪੱਤਰਕਾਰ, ਜਸਪਾਲ ਸਿੰਘ ਮੌੜ, ਰਾਜੇਸ਼ ਜੈਨ ਸਾਬਕਾ ਪ੍ਰਧਾਨ ਨਗਰ ਕੌਂਸਲ ਮੌੜ, ਤਰਸੇਮ ਕੁਮਾਰ ਸਾਬਕਾ ਕੌਂਸਲਰ, ਨੈਵ ਸਿੰਘ ਸਾਬਕਾ ਕੌਂਸਲਰ, ਰਾਜਿੰਦਰ ਨਾਜ਼ੀ, ਬੀਰਬਲ ਦਾਸ, ਮੱਖਣ ਜੋਧਪੁਰੀਆ, ਸੋਨੂ, ਸੁਸ਼ੀਲ ਗਰਗ, ਲੱਕੀ, ਨੱਥੂ ਅਤੇ ਸ਼ਹਿਰ ਵਾਸੀਆਂ ਤੇ ਕਿਸਾਨਾਂ ਮਜ਼ਦੂਰਾਂ ਸ਼ਾਮਿਲ ਸਨ |

ਪਿਛਲੀ ਖ਼ਬਰ ਝੋਨੇ ਦੇ ਘੱਟ ਝਾੜ ਨੇ ਕਿਸਾਨਾਂ ਦੇ ਨਾਲ-ਨਾਲ ਸ਼ੈਲਰ ਮਾਲਕਾਂ, ਆੜ੍ਹਤੀਆਂ ਤੇ ਮੰਡੀ ਬੋਰਡ ਲਈ ਖੜ੍ਹਾ ਕੀਤਾ ਆਰਥਿਕ ਸੰਕਟ ਅਗਲੀ ਖ਼ਬਰ 26 ਗ੍ਰਾਮ ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।