19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਭਾਕਿਯੂ ਡਕੌਂਦਾ (ਧਨੇਰ) ਵਲੋਂ ਇਕੱਤਰਤਾ ਦੌਰਾਨ ਭਖਦੇ ਕਿਸਾਨੀ ਮੁੱਦਿਆਂ 'ਤੇ ਵਿਚਾਰਾਂ

ਅਜੀਤ ਡੈਸਕ 04-11-2025
ਮਾਨਸਾ, 3 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵਲੋਂ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਪ੍ਰਧਾਨਗੀ ਹੇਠ ਪਿੰਡ ਫਫੜੇ ਭਾਈਕੇ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਤਰਤਾ ਕੀਤੀ ਗਈ | ਬੁਲਾਰਿਆਂ ਨੇ ਡੀ.ਏ.ਪੀ. ਦੀ ਕਿੱਲਤ, ਪਰਾਲੀ ਸਬੰਧੀ ਕਿਸਾਨਾਂ 'ਤੇ ਸਰਕਾਰੀ ਦਬਾਅ ਅਤੇ ਝੋਨੇ ਦੀ ਨਮੀ ਦਾ ਬਹਾਨਾ ਬਣਾ ਕੇ ਮੰਡੀਆਂ 'ਚ ਲਗਾਈ ਜਾ ਰਹੀ ਕਾਟ ਆਦਿ ਭਖਦੇ ਮੁੱਦਿਆਂ 'ਤੇ ਅਹਿਮ ਵਿਚਾਰਾਂ ਕੀਤੀਆਂ ਗਈਆਂ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਸੁਹਿਰਦ ਨਹੀਂ | ਉਨ੍ਹਾਂ ਮੰਗ ਕੀਤੀ ਕਿ ਜ਼ਿਲੇ੍ਹ 'ਚ ਲੋੜੀਂਦੀ ਡੀ.ਏ.ਪੀ. ਖਾਦ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਤੁਰੰਤ ਕਾਰਵਾਈ ਕਰੇ | ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਇਨ੍ਹਾਂ ਮੰਗਾਂ ਸਬੰਧੀ 4 ਨਵੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਵਿਖੇ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤਾ ਜਾਵੇਗਾ | ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀਬਾਘਾ, ਦੇਵੀ ਰਾਮ ਰੰਘੜਿਆਲ, ਤਾਰਾ ਚੰਦ ਬਰੇਟਾ, ਸੱਤਪਾਲ ਸਿੰਘ ਬਰੇ੍ਹ, ਗੁਰਚਰਨ ਸਿੰਘ ਅਲੀਸ਼ੇਰ, ਹਰਬੰਸ ਸਿੰਘ ਟਾਂਡੀਆਂ, ਬਲਵਿੰਦਰ ਸ਼ਰਮਾ, ਜਗਦੇਵ ਸਿੰਘ ਕੋਟਲੀ, ਬਲਜੀਤ ਸਿੰਘ ਭੈਣੀਬਾਘਾ, ਬਲਦੇਵ ਸਿੰਘ ਪਿੱਪਲੀਆਂ, ਤੇਜਾ ਸਿੰਘ ਰਾਮਾਨੰਦੀ, ਬਾਵਾ ਸਿੰਘ ਖੀਵਾ ਕਲਾਂ, ਜਗਜੀਵਨ ਸਿੰਘ ਹਸਨਪੁਰ, ਕਾਲਾ ਸਿੰਘ ਅਕਲੀਆ, ਚੇਤ ਸਿੰਘ ਚਕੇਰੀਆਂ, ਕਾਕਾ ਸਿੰਘ ਮਾਖਾ, ਅਵਤਾਰ ਸਿੰਘ ਢੈਪਈ, ਲੀਲਾ ਸਿੰਘ ਮੂਸਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ ਮਲੂਕਾ ਦੇ ਵਿਦਿਆਰਥੀਆਂ ਦਾ ਇੰਡਸਟ੍ਰੀਅਲ ਟੂਰ ਅਗਲੀ ਖ਼ਬਰ ਮੋਬਾਈਲ ਟਾਵਰਾਂ 'ਚੋਂ ਸਾਮਾਨ ਚੋਰੀ ਕਰਨ ਵਾਲੇ ਗਰੋਹ ਦੇ 4 ਮੈਂਬਰ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।