18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ <br/>

ਅਜੀਤ ਡੈਸਕ 04-11-2025
ਤਲਵੰਡੀ ਸਾਬੋ, 3 ਨਵੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਰਾਜੂ)-ਸਿੱਖ ਧਰਮ ਦੇ ਬਾਨੀ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ | ਇਸ ਦੌਰਾਨ ਇਲਾਕੇ ਦੀਆਂ ਸੰਗਤਾਂ ਵਲੋਂ ਭਰਵੀਂ ਹਾਜ਼ਰੀ ਲਵਾਈ ਗਈ | ਅੱਜ ਸਭ ਤੋਂ ਪਹਿਲਾਂ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਪ੍ਰਕਾਸ਼ ਕੀਤੇ ਗਏ | ਆਰੰਭਤਾ ਦੀ ਅਰਦਾਸ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਵਲੋਂ ਕੀਤੀ ਗਈ | ਧਾਰਮਿਕ ਸਮਾਗਮਾਂ ਦੀ ਆਰੰਭਤਾ ਉਪਰੰਤ ਜਾਣਕਾਰੀ ਦਿੰਦਿਆਂ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਦੱਸਿਆ ਕਿ 5 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਮੁੱਖ ਧਾਰਮਿਕ ਸਮਾਗਮ ਸਜਾਏ ਜਾਣਗੇ ਜਿਨ੍ਹਾਂ ਵਿਚ ਜਥੇਦਾਰ ਸਾਹਿਬਾਨ ਤੋਂ ਇਲਾਵਾ ਹੋਰ ਧਾਰਮਿਕ ਸ਼ਖਸ਼ੀਅਤਾਂ ਸੰਗਤਾਂ ਨੂੰ ਸੰਬੋਧਨ ਹੋਣਗੀਆਂ | ਉਨ੍ਹਾਂ ਦੱਸਿਆ ਕਿ ਅੱਜ ਦੇ ਧਾਰਮਿਕ ਸਮਾਗਮ 'ਚ ਭਾਈ ਹਰਦੀਪ ਸਿੰਘ ਜਲੰਧਰ ਵਾਲੇ ਵਲੋਂ ਕਥਾ ਕੀਤੀ ਗਈ ਜਦਕਿ 4 ਨਵੰਬਰ ਨੂੰ ਗਿਆਨੀ ਜੈਦੀਪ ਸਿੰਘ ਫਗਵਾੜੇ ਵਾਲੇ ਤੇ 5 ਨਵੰਬਰ ਨੂੰ ਮੁੱਖ ਸਮਾਗਮਾਂ ਵਾਲੇ ਦਿਨ ਭਾਈ ਸੰਦੀਪ ਸਿੰਘ ਆਨੰਦਪੁਰ ਸਾਹਿਬ ਵਾਲੇ ਤੋਂ ਇਲਾਵਾ ਹੋਰ ਪੰਥ ਪ੍ਰਸਿੱਧ ਰਾਗੀ,ਢਾਡੀ ਜਥੇ ਸੰਗਤਾਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਉਣਗੇ | ਉਨ੍ਹਾਂ ਅੱਗੇ ਦੱਸਿਆ ਕਿ 4 ਨਵੰਬਰ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਨਗਰ ਦੇ ਵੱਖ-ਵੱਖ ਮੁਹੱਲਿਆ ਵਿਚੋਂ ਦੀ ਹੁੰਦਾ ਹੋਇਆ ਸ਼ਾਮ ਨੂੰ ਤਖਤ ਸਾਹਿਬ ਵਿਖੇ ਆ ਕੇ ਸਮਾਪਤ ਹੋਵੇਗਾ | ਇਸ ਸਬੰਧੀ ਅੱਜ ਬੀਬੀਆਂ ਵਲੋਂ ਉਕਤ ਰਸਤੇ ਦੀ ਸਫਾਈ ਵੀ ਕੀਤੀ ਗਈ ਜਿੱਥੋਂ-ਜਿੱਥੋਂ ਦੀ ਨਗਰ ਕੀਰਤਨ ਗੁਜ਼ਰੇਗਾ | ਉਧਰ ਦੂਜੇ ਪਾਸੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖਤ ਸਾਹਿਬ ਵਿਖੇ ਸੰਗਤਾਂ ਦੀ ਰਿਹਾਇਸ਼ ਤੇ ਲੰਗਰਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖਤ ਸਾਹਿਬ ਵਿਖੇ ਵਿਸ਼ੇਸ਼ ਫੁੱਲਾਂ ਦੀ ਸਜਾਵਟ ਤੇ ਲਾਈਟਿੰਗ ਵੀ ਕੀਤੀ ਗਈ ਹੈ | ਉਨ੍ਹਾਂ ਸਮੂਹ ਇਲਾਕਾਵਾਸੀਆਂ ਨੂੰ 4 ਅਤੇ 5 ਨਵੰਬਰ ਨੂੰ ਤਖਤ ਸਾਹਿਬ ਵਿਖੇ ਧਾਰਮਿਕ ਸਮਾਗਮਾਂ 'ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਧਾਰਿਮਕ ਸਮਾਗਮਾਂ ਦੀ ਆਰੰਭਤਾ ਮੌਕੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਤੋਂ ਇਲਾਵਾ ਗੁਰਚਰਨ ਸਿੰਘ ਜੀਂਦਾ ਮੀਤ ਮੈਨਜਰ , ਠਾਣਾ ਸਿੰਘ ਚੱਠਾ, ਜਸਵਿੰਦਰ ਸਿੰਘ ਜ਼ੈਲਦਾਰ, ਅਵਤਾਰ ਸਿੰਘ ਚੋਪੜਾ ਸਾਬਕਾ ਉਪ ਚੇਅਰਮੈਨ ਮਾਰਕਿਟ ਕਮੇਟੀ ਤਲਵੰਡੀ ਸਾਬੋ, ਭਾਈ ਗੁਰਮੀਤ ਸਿੰਘ ਗੋਪੀ, ਹਰਦਿਲਜੀਤ ਸਿੰਘ ਹੈਪੀ, ਪ੍ਰਭਸਿਮਰਨ ਸਿੰਘ, ਵਰਿੰਦਰ ਸਿੰਘ ਬਹਿਣੀਵਾਲ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੇਵਾ ਜਥਾ(ਦਮਦਮਾ ਸਾਹਿਬ) ਦੇ ਨੁਮਾਇੰਦਿਆਂ ਸਮੇਤ ਇਲਾਕੇ ਦੀ ਸੰਗਤ ਮੌਜੂਦ ਸੀ |

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦਾ ਜਮਹੂਰੀ ਢਾਂਚਾ (ਸਿੰਡੀਕੇਟ) ਖ਼ਤਮ ਕਰਕੇ ਕੇਂਦਰੀਕ੍ਰਿਤ ਕਰਨ ਦੀ ਨਿਖੇਧੀ ਅਗਲੀ ਖ਼ਬਰ ਗੁਰੂ ਕਾਂਸੀ ਸਕੂਲ ਵਿਖੇ ਰਾਸ਼ਟਰੀ ਏਕਤਾ ਦਿਵਸ ਦੇ ਸੰਬੰਧ ਵਿਚ ਰਨ ਫ਼ਾਰ ਯੂਨਿਟੀ ਈਵੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।