18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸੁਦੇਸ਼ ਵਾਟਿਕਾ ਸਕੂਲ ਦੀ ਵਿਦਿਆਰਥਣ ਨੇ ਇੰਟਰ ਸਕੂਲ ਰੰਗੋਲੀ ਮੇਕਿੰਗ ਮੁਕਾਬਲੇ 'ਚੋਂ ਹਾਸਿਲ ਕੀਤਾ ਪਹਿਲਾ ਸਥਾਨ

ਅਜੀਤ ਡੈਸਕ 04-11-2025
ਤਲਵੰਡੀ ਸਾਬੋ, 3 ਨਵੰਬਰ (ਰਵਜੋਤ ਸਿੰਘ ਰਾਹੀ)-ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਦੀ ਦੂਜੀ ਜਮਾਤ ਦੀ ਵਿਦਿਆਰਥਣ ਨਵਜੋਤ ਕÏਰ ਨੇ ਮਿਲੇਨੀਅਮ ਸਕੂਲ ਬਠਿੰਡਾ ਵਿਖੇ ਹੋਏ ਇੰਟਰ ਸਕੂਲ ਰੰਗੋਲੀ ਬਣਾਉਣ ਦੇ ਮੁਕਾਬਲੇ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ¢ ਸਕੂਲ ਪ੍ਰਬੰਧਕਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਬਠਿੰਡਾ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਪਰ ਸੁਦੇਸ਼ ਵਾਟਿਕਾ ਸਕੂਲ ਦੀ ਵਿਦਿਆਰਥਣ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ¢ ਸਕੂਲ ਪਿ੍ੰਸੀਪਲ ਮੀਨੂੰ ਗਰਗ ਨੇ ਇਸ ਜਿੱਤ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਵਿਦਿਆਰਥਣ ਨਵਜੋਤ ਕÏਰ ਪੁੱਤਰੀ ਰਮਨਦੀਪ ਸਿੰਘ ਧਾਲੀਵਾਲ ਪਿੰਡ ਜੀਵਨ ਸਿੰਘ ਵਾਲਾ, ਆਰਟ ਅਧਿਆਪਕ ਲਵਪ੍ਰੀਤ ਸਿੰਘ ਅਤੇ ਕਲਾਸ ਇੰਚਾਰਜ ਜਤਿੰਦਰ ਕÏਰ ਨੂੰ ਮੁਬਾਰਕਬਾਦ ਦਿੱਤੀ¢ਸਕੂਲ ਕੋਆਰਡੀਨੇਟਰ ਬੇਅੰਤ ਕÏਰ ਅਤੇ ਜੂਨੀਅਰ ਕੋਆਰਡੀਨੇਟਰ ਕਿਰਨਦੀਪ ਕÏਰ ਨੇ ਕਿਹਾ ਕਿ ਇਹ ਸਫਲਤਾ ਬੱਚਿਆਂ ਦੀ ਮਿਹਨਤ ਦਾ ਨਤੀਜਾ ਹੈ¢ ਸਕੂਲ ਚੇਅਰਮੈਨ ਵਿਨੋਦ ਖੁਰਾਣਾ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ¢
ਪਿਛਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੜ ਪ੍ਰਧਾਨ ਚੁਣੇ ਜਾਣ 'ਤੇ ਲੱਡੂ ਵੰਡੇ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦਾ ਜਮਹੂਰੀ ਢਾਂਚਾ (ਸਿੰਡੀਕੇਟ) ਖ਼ਤਮ ਕਰਕੇ ਕੇਂਦਰੀਕ੍ਰਿਤ ਕਰਨ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।