18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਅਜੀਤ ਡੈਸਕ 04-11-2025
ਬਠਿੰਡਾ, 3 ਨਵੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਗੁਰੂ ਨਾਨਕਪੁਰਾ ਸੇਵਕ ਦਲ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਉਸਤਤ ਸਬੰਧਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਆਰੰਭਤਾ ਕੀਤੀ ਗਈ | ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਕਰਦਿਆਂ ਪਾਲਕੀ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ | ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਮੁੱਖ ਗ੍ਰੰਥੀ ਵਲੋਂ ਕੀਤੀ ਗਈ | ਜੋ ਕਿ ਮੁਹੱਲਾ ਨਾਨਕਪੁਰਾ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਛੱਜੂ ਵਾਲਾ ਕੇਸਰੀ ਕਲਾਥ ਵਾਲੀ ਗਲੀ, ਧੋਬੀ ਬਾਜ਼ਾਰ, ਮਾਲ ਰੋਡ, ਮਹਿਣਾ ਚੌਕ, ਬੱਸ ਸਟੈਂਡ, ਸੂਬੇਦਾਰ ਨੰਦ ਸਿੰਘ ਚੌਕ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਚ ਸੰਪੰਨ ਹੋਇਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੀਬੀਆਂ ਅਤੇ ਨੌਜਵਾਨ ਵੀਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਮੱੁਖ ਰੱਖਦਿਆਂ ਨਗਰ ਕੀਰਤਨ ਦੇ ਰਾਸਤਿਆਂ ਨੂੰ ਝਾੜੂ ਦੀ ਸੇਵਾ ਅਤੇ ਪਾਣੀ ਦਾ ਛਿੜਕਾਓ ਕਰਕੇ ਰਾਸਤਾ ਸਾਫ਼ ਕਰਨ ਉਪਰੰਤ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ | ਇਸ ਮੌਕੇ ਵਿਰਾਸਤ-ਏ-ਖਾਲਸਾ ਗੱਤਕਾ ਅਖਾੜਾ ਦੇ ਬੱਚੇ ਬੱਚੀਆਂ ਦੁਆਰਾ ਪੁਰਾਤਨ ਸ਼ਸਤਰਾਂ ਨਾਲ ਗੱਤਕੇ ਦੇ ਜੌਹਰ ਦਿਖਾਏ ਗਏ | ਨਗਰ ਕੀਰਤਨ ਵਿਚ ਸ਼ਹਿਰ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਸੀ ਪਾਰਟੀਆਂ ਵਲੋਂ ਸ਼ਿਰਕਤ ਕੀਤੀ ਗਈ | ਨਗਰ ਕੀਰਤਨ ਦੀਆਂ ਸੰਗਤਾਂ ਲਈ ਬਾਜ਼ਾਰਾਂ ਵਿਚ ਸ਼ਰਧਾਲੂਆਂ ਵਲੋਂ ਫਲ ਫਰੂਟ, ਚਾਹ ਪਾਣੀ ਦੇ ਲੰਗਰ ਲਗਾਏ ਗਏ | ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਵਲੋਂ ਰਾਜਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਦਾ ਗੁਰੂ ਦੀ ਬਖ਼ਸ਼ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ |
ਪਿਛਲੀ ਖ਼ਬਰ ਬੱਲ੍ਹੋ ਦੇ ਅਗਾਂਹਵਧੂ ਕਿਸਾਨ ਨਹੀਂ ਲਗਾਉਂਦੇ ਪਰਾਲੀ ਦੀ ਰਹਿੰਦ ਖੂਹਦ ਨੂੰ ਅੱਗ ਅਗਲੀ ਖ਼ਬਰ ਅੱਧਾ ਦਰਜਨ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।