15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਮਰਹੂਮ ਰਘਬੀਰ ਸਿੰਘ ਪ੍ਰਧਾਨ ਦੀ ਯਾਦ 'ਚ ਖ਼ੂਨਦਾਨ ਕੈਂਪ

ਅਜੀਤ ਡੈਸਕ 04-11-2025
ਗਿੱਦੜਬਾਹਾ, 3 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਐੱਮ.ਐੱਮ. ਡੀ.ਏ.ਵੀ. ਕਾਲਜ ਗਿੱਦੜਬਾਹਾ ਵਲੋਂ ਮਰਹੂਮ ਰਘਬੀਰ ਸਿੰਘ ਪ੍ਰਧਾਨ ਦੀ ਯਾਦ 'ਚ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਤੋਂ ਇਲਾਵਾ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਹ ਮੌਕੇ ਦਿਨੇਸ਼ ਗਰਗ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਰਘਬੀਰ ਸਿੰਘ ਵਲੋਂ ਸਿੱਖਿਆ ਸੰਸਥਾਵਾਂ ਦੇ ਵਿਸਥਾਰ ਤੇ ਉਨ੍ਹਾਂ ਦੀ ਤਰੱਕੀ ਲਈ ਅਨੇਕਾਂ ਹੀ ਯਾਦਗਾਰੀ ਕੰਮ ਕਰਵਾਏ ਹਨ | ਇਸ ਲਈ ਉਨ੍ਹਾਂ ਦੀ ਹਮੇਸ਼ਾ ਹੀ ਕੋਸ਼ਿਸ਼ ਰਹੇਗੀ ਕਿ ਉਹ ਵੀ ਆਪਣੇ ਪਿਤਾ ਵਾਂਗ ਸਿੱਖਿਆ ਤੇ ਸ਼ਹਿਰ ਲਈ ਅੱਗੇ ਹੋ ਕੇ ਕਾਰਜ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਜੋ ਵੀ ਕਾਰਜ ਅਧੂਰੇ ਪਏ ਹਨ, ਉਨ੍ਹਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਰਾਜੇਸ਼ ਮਹਾਜਰ ਨੇ ਦੱਸਿਆ ਕਿ ਮਰਹੂਮ ਰਘਬੀਰ ਸਿੰਘ ਲੰਮਾ ਸਮਾਂ ਕਾਲਜ ਦੇ ਚੇਅਰਮੈਨ ਰਹੇ ਤੇ ਉਨ੍ਹਾਂ ਦੀ ਅਗਵਾਈ 'ਚ ਕਾਲਜ ਨੇ ਅਨੇਕਾਂ ਹੀ ਯਾਦਗਾਰੀ ਪ੍ਰਾਪਤੀਆਂ ਕੀਤਆਂ | ਪ੍ਰੋਫ਼ੈਸਰ ਜਸਵਿੰਦਰ ਬਾਘਲਾ ਨੇ ਕਿਹਾ ਕਿ ਮਰਹੂਮ ਰਘਬੀਰ ਸਿੰਘ ਪ੍ਰਧਾਨ ਦੁਆਰਾ ਇਸ ਸੰਸਥਾ ਲਈ ਕੀਤੇ ਗਏ ਕਾਰਜਾਂ ਨੂੰ ਜਿਉਂਦਾ ਰੱਖਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਵਲੋਂ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਲਗਾਇਆ ਗਿਆ ਹੈ | ਇਥੇ ਹੀ ਬੱਸ ਨਹੀਂ, ਨਸ਼ਾ ਮੁਕਤ ਪੰਜਾਬ ਲਹਿਰ ਤਹਿਤ ਮਰਹੂਮ ਰਘਬੀਰ ਸਿੰਘ ਦੀ ਯਾਦ 'ਚ 4 ਨਵੰਬਰ ਨੂੰ ਖ਼ੂਨਦਾਨ ਕੈਂਪ ਵੀ ਲਾਇਆ ਜਾ ਰਿਹਾ ਹੈ | ਇਸ ਮੌਕੇ ਸਮੂਹ ਕਾਲਜ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਸ੍ਰੀ ਸ਼ਿਆਮ ਜਨਮ ਉਤਸਵ ਮੌਕੇ 'ਇਕ ਸ਼ਾਮ ਸਵਾਂਰੇ ਕੇ ਨਾਮ' ਕਰਵਾਈ ਅਗਲੀ ਖ਼ਬਰ ਕਰਨਲ ਬਲਬੀਰ ਸਿੰਘ ਸਰਾਂ ਦੀ 12ਵੀਂ ਪੁਸਤਕ 'ਅਣਮੁੱਲੇ ਪਲ' ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।