11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ <br/>

ਅਜੀਤ ਡੈਸਕ 06-11-2025

ਤਲਵੰਡੀ ਸਾਬੋ, 5 ਨਵੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸਿੱਖ ਕÏਮ ਦੇ ਚÏਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ¢ਅੱਜ ਤਖ਼ਤ ਸਾਹਿਬ ਵਿਖੇ ਗੁਰਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੀ ਸਮਾਪਤੀ ਕੀਤੀ ਗਈ¢ ਜਿਸ ਦੌਰਾਨ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨÏਲਾ ਤੋਂ ਇਲਾਵਾ ਵੱਡੀ ਤਾਦਾਦ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ¢ ਅੱਜ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਆਪਣੇ ਸੰਬੋਧਨ ਦÏਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਧਨÏਲਾ ਨੇ ਗੁਰੂ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦੱਸੇ ਗਏ ਫ਼ਲਸਫ਼ੇ ਕਿਰਤ ਕਰੋ ਵੰਡ ਛਕੋ ਤੇ ਨਾਮ ਜਪੋ ਨੂੰ ਜ਼ਿੰਦਗੀ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ¢ਉਨ੍ਹਾਂ ਇਸ ਮੌਕੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਵਿਚ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ¢ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਹਜ਼ੂਰੀ ਰਾਗੀਆਂ ਵਲੋਂ ਕੀਰਤਨ ਕੀਤਾ ਗਿਆ ਉੱਥੇ ਹੀ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਵਲੋਂ ਸੰਗਤਾਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ ਗਈ¢ਸਮਾਗਮ ਦੌਰਾਨ ਵੱਖ-ਵੱਖ ਸੰਸਥਾਵਾਂ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ¢ਇਸ ਮੌਕੇ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ ਮੈਂਬਰ ਸ਼ੋ੍ਰਮਣੀ ਕਮੇਟੀ, ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ, ਭਾਈ ਜਗਤਾਰ ਸਿੰਘ, ਗੁਰਚਰਨ ਸਿੰਘ ਜੀਂਦਾ ਮੀਤ ਮੈਨੇਜਰ, ਭੁਪਿੰਦਰ ਸਿੰਘ ਲਹਿਰੀ ਲੇਖਾਕਾਰ, ਰਣਜੀਤ ਸਿੰਘ ਮਲਕਾਣਾ, ਤੇਜਾ ਸਿੰਘ ਮਲਕਾਣਾ, ਅਵਤਾਰ ਸਿੰਘ ਚੋਪੜਾ ਸਾਬਕਾ ਉਪ ਚੇਅਰਮੈਨ ਮਾਰਕੀਟ ਕਮੇਟੀ, ਜਸਵਿੰਦਰ ਸਿੰਘ ਜ਼ੈਲਦਾਰ, ਪ੍ਰੇਮ ਕੁਮਾਰ ਤੋਂ ਇਲਾਵਾ ਵੱਡੀ ਤਾਦਾਦ ਵਿਚ ਇਲਾਕੇ ਦੀ ਸੰਗਤ ਮੌਜੂਦ ਸੀ¢

ਪਿਛਲੀ ਖ਼ਬਰ ਜ਼ਿਲ੍ਹੇ ਭਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556 ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਬੋਹਾ ਦੇ ਵਧੇਰੇ ਲੋਕਾਂ ਨੇ ਜਲ ਘਰ ਦਾ ਪਾਣੀ ਪੀਣਾ ਕੀਤਾ ਬੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।