11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਜ਼ਿਲ੍ਹੇ ਭਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556 ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/>

ਅਜੀਤ ਡੈਸਕ 06-11-2025

ਬਠਿੰਡਾ, 5 ਨਵੰਬਰ (ਅਵਤਾਰ ਸਿੰਘ ਕੈਂਥ)-ਬਠਿੰਡਾ ਜ਼ਿਲ੍ਹੇ ਦੇ ਸਮੂਹ ਗੁਰੂ ਘਰਾਂ 'ਚ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ 'ਚ ਇਲਾਕੇ ਦੀਆਂ ਸੰਗਤਾਂ ਵਲੋਂ ਮਨਾਇਆ ਗਿਆ | ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰਾ, ਭਾਈ ਗੁਰਬੰਤ ਸਿੰਘ, ਭਾਈ ਨਵਜੋਧ ਸਿੰਘ ਗੁਲਾਬਗੜ੍ਹ ਵਾਲੇ ਅਤੇ ਬਾਬਾ ਹਜ਼ੂਰਾ ਸਿੰਘ ਖਿਆਲੀਵਾਲਾ ਵਲੋਂ ਸ੍ਰੀ ਗੁਰੂ ਸਾਹਿਬ ਦੀ ਰਚਿਤ ਗੁਰਬਾਣੀ ਸ਼ਬਦ ਅਤੇ ਜੀਵਨ ਸਾਖੀਆਂ ਨਾਲ ਸੰਗਤਾਂ ਨੂੰ ਭਰਪੂਰ ਚਾਨਣਾ ਪਾਇਆ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਮੈਂਬਰਾਂ ਸਰਪ੍ਰਸਤ ਆਤਮਾ ਸਿੰਘ ਚਹਿਲ, ਮੁੱਖ ਸੇਵਾਦਾਰ ਸੂਬੇਦਾਰ ਜਗਰਾਜ ਸਿੰਘ, ਜਨਰਲ ਸਕੱਤਰ ਬਿਕਰਮ ਸਿੰਘ ਧਿੰਗੜ, ਸੁਖਦੇਵ ਸਿੰਘ ਮਾਹੀਨੰਗਲ, ਜਸਪਾਲ ਸਿੰਘ ਪਾਲੀ, ਨਾਇਬ ਸਿੰਘ ਲਾਲੇਆਣਾ, ਗੁਰਜੰਟ ਸਿੰਘ, ਖੁਸ਼ਪ੍ਰੀਤ ਸਿੰਘ ਵਕੀਲ, ਨਿਰਮਲ ਸਿੰਘ, ਸੋਹਨ ਸਿੰਘ ਜਵੰਧਾ, ਮਨਜੀਤ ਸਿੰਘ, ਬਲਬੀਰ ਸਿੰਘ ਢਿੱਲੋਂ, ਗੁਰਜੰਟ ਸਿੰਘ, ਗੁਰਤੇਜ ਸਿੰਘ ਆਦਿ ਵਲੋਂ ਨੌਜਵਾਨ ਸੇਵਾਦਾਰ ਵੀਰਾਂ ਅਤੇ ਗੱਤਕਾ ਅਖਾੜਾ ਦੇ ਨੌਜਵਾਨ ਵੀਰਾਂ ਦਾ ਸਨਮਾਨ ਕੀਤਾ ਗਿਆ | ਅੰਤ 'ਚ ਸਰਬੱਤ ਦੇ ਭਲੇ ਦੀ ਅਰਦਾਸ ਮੁੱਖ ਗ੍ਰੰਥੀ ਭਾਈ ਨਵਜੋਧ ਸਿੰਘ ਗੁਲਾਬਗੜ੍ਹ ਵਲੋਂ ਕੀਤੀ ਗਈ | ਇਸ ਤੋਂ ਇਲਾਵਾ ਦੇ ਬਾਕੀ ਗੁਰਦੁਆਰਾ ਸਾਹਿਬਾਨਾਂ 'ਚ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ, ਭਾਈ ਜਗਤਾ ਜੀ, ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਭਵਨ, ਹਾਜੀ ਰਤਨ ਅਤੇ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਪਾਤਸ਼ਾਹੀ ਦਸਵੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ¢ ਇਹ ਸਮਾਗਮ ਕਿਲ੍ਹਾ ਮੁਬਾਰਕ ਵਿਖੇ ਖੱੁਲ੍ਹੇ ਪੰਡਾਲ 'ਚ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਹਾਜੀਰਤਨ ਅਤੇ ਕਿਲ੍ਹਾ ਮੁਬਾਰਕ ਦੇ ਹਜੂਰੀ ਰਾਗੀਆਂ ਤੋਂ ਇਲਾਵਾ ਹਜ਼ੂਰੀ ਰਾਗੀ ਦਰਬਾਰਾ ਸਾਹਿਬ ਅਤੇ ਢਾਢੀ ਜੱਥਿਆ ਵਲੋਂ ਪਹਿਲੀ ਪਾਤਸ਼ਾਹੀ ਦੀ ਉਸਤਤ 'ਚ ਸਬਦ ਗਾਇਣ ਕਰਕੇ ਸੰਗਤਾਂ ਨੂੰ ਅੰਮਿ੍ਤ ਦੀ ਦਾਤ ਪ੍ਰਾਪਤ ਕਰਨ, ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਤੋਂ ਬਚਣ ਤੇ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਅਨੁਸਾਰ ਆਪਣੇ ਜੀਵਨ ਪੱਧਰ ਵਿਚ ਸੁਧਾਰ ਲਿਆਉਣ ਲਈ ਕਈ ਨੁਕਤੇ ਸਾਂਝੇ ਕੀਤੇ ਗਏ ¢ ਮੈਨੇਜਰ ਗੁਰਸੇਵਕ ਸਿੰਘ ਕਿੰਗਰਾ ਅਤੇ ਮੁੱਖ ਗ੍ਰੰਥੀ ਭਾਈ ਬੂਟਾ ਸਿੰਘ ਵਲੋਂ ਪ੍ਰਕਾਸ਼ ਦਿਵਸ ਦੀਆਂ ਸਮੂਹ ਨਾਨਕ ਲੇਵਾ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਨਗਰ ਕੀਰਤਨ ਅਤੇ ਗੁਰਪੁਰਬ ਮੌਕੇ ਸਮਾਜਿਕ ਅਤੇ ਧਾਰਮਿਕ ਸਭਾ ਸੁਸਾਇਟੀਆਂ, ਭਾਈ ਘਨ੍ਹਈਆਂ ਸੇਵਕ ਦਲ, ਸ਼ਬਦ ਚੋਕੀ ਕਿਲ੍ਹਾ ਮੁਬਾਰਕ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ (ਰਜਿ:546), ਦੇ ਆਗੂਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਗੁਰਪੁਰਬ ਮੌਕੇ ਸ਼ਹੀਦ ਜਰਨੈਲ ਸਿੰਘ ਵੈੱਲਫ਼ੇਅਰ ਸੁਸਾਇਟੀ ਵਲੋਂ ਸਿਵਲ ਹਸਪਤਾਲ ਦੇ ਬਲੱਡ ਬੈਂਕ ਦੀ ਮਦਦ ਨਾਲ ਸਵੈ ਇੱਛਾ ਖ਼ੂਨਦਾਨ ਕੈਂਪ 'ਚ 145 ਪ੍ਰਾਣੀਆਂ ਨੇ ਖ਼ੂਨਦਾਨ ਦਿੱਤਾ, ਜਿਸ 'ਚ ਬਹੁਗਿਣਤੀ ਔਰਤਾਂ ਦੀ ਸੀ | ਅਰਦਾਸ ਉਪਰੰਤ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)- ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਪਿ੍ੰਸੀਪਲ ਮੈਡਮ ਗੁਰਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ ਗਏ¢ ਪਾਠ ਉਪਰੰਤ ਮਿਊਜ਼ਿਕ ਅਧਿਆਪਕ ਸੁਖਜਿੰਦਰ ਸਿੰਘ ਅਤੇ ਵਿਦਿਆਰਥੀਆਂ ਪਵਨਦੀਪ ਸਿੰਘ, ਗੁਰਨੂਰ ਸਿੰਘ, ਸਰਬਜੋਤ ਕੌਰ, ਕਿਰਨਜੋਤ ਕੌਰ, ਗੁਰਕੰਵਲ ਕੌਰ ਤੇ ਹਰਕੀਰਤ ਸਿੰਘ ਦੁਆਰਾ ਸ਼ਬਦ ਕੀਰਤਨ ਕੀਤਾ ਗਿਆ | ਵਿਦਿਆਰਥੀਆਂ ਗੁਰਨੂਰ ਸਿੰਘ, ਪਵਨਦੀਪ ਸਿੰਘ ਤੇ ਹਰਕੀਰਤ ਸਿੰਘ ਦੁਆਰਾ ਕਵੀਸ਼ਰੀ ਪੇਸ਼ ਕੀਤੀ ਗਈ¢ ਗੁਰ ਪੁਰਬ ਮੌਕੇ ਸਕੂਲ ਵਿਚ ਕਥਾ ਵਿਚਾਰਾਂ ਪ੍ਰਚਾਰਕ ਜਗਸੀਰ ਸਿੰਘ (ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ) ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਪਿੰ੍ਰਸੀਪਲ ਮੈਡਮ ਗੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੱਚ ਦੇ ਪੂਰਨਿਆਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ |
ਮੌੜ ਮੰਡੀ, (ਗੁਰਜੀਤ ਸਿੰਘ ਕਮਾਲੂ)- ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵ ਅਤੇ ਧੂਮਧਾਮ ਨਾਲ ਮਨਾਇਆ ਗਿਆ | ਮੌੜ ਮੰਡੀ ਦੇ ਗੁਰਦੁਆਰਾ ਸਾਹਿਬ ਖ਼ਾਲਸਾ ਦੀਵਾਨ ਵਿਖੇ ਸਮਾਗਮ ਉਪਰੰਤ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਵਿਚ ਸਮੁੱਚੇ ਸ਼ਹਿਰ ਦੇ ਵਸਨੀਕਾਂ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਦੀਆਂ ਸਿੱਖ ਸੰਗਤਾਂ ਨੇ ਹਿੱਸਾ ਲਿਆ | ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦਾ ਹੋਇਆ ਮੌੜ ਕਲਾਂ ਪਾਤਸ਼ਾਹੀ ਨੌਵੀਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ ਜਿੱਥੇ ਕਿ ਬਹੁਤ ਹੀ ਧੂਮਧਾਮ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਸੰਗਤਾਂ ਨੂੰ ਚਾਹ ਪਾਣੀ ਦਾ ਲੰਗਰ ਵਰਤਾਇਆ ਗਿਆ | ਉਪਰੰਤ ਵਾਪਸੀ ਤੇ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਆ ਕੇ ਹੀ ਇਹ ਨਗਰ ਕੀਰਤਨ ਸੰਪੰਨ ਹੋਇਆ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਿਮਰਜੀਤ ਸਿੰਘ ਅਤੇ ਸਕੱਤਰ ਬਲਵੀਰ ਸਿੰਘ ਨੇ ਦੱਸਿਆ ਕਿ ਬੁੰਗਾ ਸਾਹਿਬ ਮਸਤੂਆਣਾ ਤਲਵੰਡੀ ਸਾਬੋ ਦੇ ਮੁਖੀ ਬਾਬਾ ਕਾਕਾ ਸਿੰਘ ਜੀ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਇਹ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਵਿਚ ਸੰਗਤ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ |
ਭੁੱਚੋ ਮੰਡੀ, (ਪਰਵਿੰਦਰ ਸਿੰਘ ਜੌੜਾ)-ਸਥਾਨਕ ਸ਼ਹਿਰ ਵਿਚ ਗੁਰਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਗੁਰੂ ਅਰਜਨ ਦੇਵ ਨਗਰ ਵਲੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਸੰਗਤਾਂ ਨੇ ਰਸਮਈ ਕੀਰਤਨ ਦਾ ਆਨੰਦ ਮਾਣਿਆ | ਸੰਗਤਾਂ ਨੇ ਅਨੇਕਾਂ ਥਾਵਾਂ 'ਤੇ ਵੱਖ-ਵੱਖ ਪ੍ਰਕਾਰ ਦੇ ਲੰਗਰ ਲਾ ਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ | ਗੁਰਦੁਆਰਾ ਬਾਬਾ ਨਾਮਦੇਵ ਦੇ ਪ੍ਰਬੰਧਕਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਸੰਗਤਾਂ ਲਈ ਲੰਗਰ ਵਰਤਾਇਆ | ਸ਼ਾਮ ਸਮੇਂ ਹਰ ਵਰਗ ਦੇ ਲੋਕਾਂ ਨੇ ਘਰਾਂ ਵਿਚ ਦੀਪਮਾਲਾ ਕੀਤੀ ਅਤੇ ਆਤਿਸ਼ਬਾਜ਼ੀ ਕਰਕੇ ਖ਼ੁਸ਼ੀਆਂ ਮਨਾਈਆਂ |
ਚਾਉਕੇ, (ਮਨਜੀਤ ਸਿੰਘ ਘੜੈਲੀ)- ਪਿੰਡ ਘੜੈਲੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਸ਼ਰਧਾ ਪੂਰਵਕ ਮਨਾਇਆ ਗਿਆ¢ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ¢ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਸੰਦੀਪ ਸਿੰਘ ਨੇ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਗੁਰਦੁਆਰਾ ਸਾਹਿਬ ਦੇ ਰਾਗੀ ਜਥਿਆਂ ਨੇ ਰਸ-ਭਿੰਨਾ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ¢ ਇਸ ਮÏਕੇ ਗੁਰਦੁਆਰਾ ਸਾਹਿਬ ਦੀ ਚੱਲ ਰਹੀ ਕਾਰ ਸੇਵਾ 'ਚ ਸਹਿਯੋਗ ਕਰਨ ਵਾਲੇ ਪਰਿਵਾਰਾਂ ਤੇ ਸੇਵਾਦਾਰਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ¢ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਸੰਦੀਪ ਸਿੰਘ ਨੇ ਸਮੁੱਚੀਆਂ ਸੰਗਤਾਂ ਅਤੇ ਸੇਵਾਦਾਰਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ |
ਚਾਉਕੇ, (ਮਨਜੀਤ ਸਿੰਘ ਘੜੈਲੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧਾਂ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸੰਤ ਬਾਬਾ ਫਤਿਹ ਸਿੰਘ ਪਬਲਿਕ ਸਕੂਲ ਬੱਲ੍ਹੋ-ਬਦਿਆਲਾ ਵਿਖੇ ਪਿ੍ੰਸੀਪਲ ਰਣਜੀਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਸ਼ਹੀਦ ਊਧਮ ਸਿੰਘ ਹਾਊਸ ਵਲੋਂ ਸਕੂਲ 'ਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸ਼੍ਰੀ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ¢ ਪਾਠ ਉਪਰੰਤ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਭਾਈ ਹਰਦੀਪ ਸਿੰਘ ਬੱਲ੍ਹੋ ਵਲੋਂ ਬੱਚਿਆਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ | ਸੰਗੀਤ ਅਧਿਆਪਕ ਜਸਪਾਲ ਸਿੰਘ ਤੇ ਧਾਰਮਿਕ ਅਧਿਆਪਕ ਗੋਪਾਲ ਸਿੰਘ ਤੇ ਵਿਦਿਆਰਥੀਆਂ ਵਲੋਂ ਬਹੁਤ ਹੀ ਮਧੁਰ ਆਵਾਜ਼ 'ਚ ਸ਼ਬਦ ਗਾਇਨ ਕੀਤੇ ਗਏ | ਕੋਆਰਡੀਨੇਟਰ ਮੈਡਮ ਹਰਜਿੰਦਰ ਕੌਰ ਤੇ ਪਰਮਜੀਤ ਕੌਰ ਵਲੋਂ ਬੱਚਿਆਂ ਨਾਲ ਇਤਿਹਾਸ ਸਾਂਝਾ ਕੀਤਾ ਗਿਆ¢ ਐੱਸ.ਐੱਸ.ਟੀ ਅਧਿਆਪਕ ਹਰਸ਼ਰਨ ਕÏਰ, ਪੰਜਾਬੀ ਅਧਿਆਪਕ ਅੰਮਿ੍ਤਪਾਲ ਕੌਰ ਅਤੇ ਧਾਰਮਿਕ ਅਧਿਆਪਕ ਗੋਪਾਲ ਸਿੰਘ ਵਲੋਂ ਬੱਚਿਆਂ ਨਾਲ ਸਾਖੀਆਂ ਸਾਂਝੀਆਂ ਕੀਤੀਆਂ ਗਈਆਂ¢
ਸੀਂਗੋ ਮੰਡੀ, (ਲਕਵਿੰਦਰ ਸ਼ਰਮਾ) ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕਸਬੇ ਦੇ ਵੱਖ-ਵੱਖ ਪਿੰਡਾਂ ਵਿਚ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਿੰਡ ਨਥੇਹਾ, ਕਲਾਲਵਾਲਾ, ਰਾਈਆ ਲਹਿਰੀ ਸਮੇਤ ਕਰੀਬ ਸਾਰੇ ਹੀ ਪਿੰਡਾਂ 'ਚ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਕਥਾ ਕੀਰਤਨ ਕੀਤਾ ਗਿਆ ਤੇ ਸਾਰੇ ਹੀ ਗੁਰਦੁਆਰਾ ਸਾਹਿਬ ਵਿਚ ਗੁਰੂ ਦਾ
ਅਤੁੱਟ ਲੰਗਰ ਵੀ ਵਰਤਾਇਆ ਗਿਆ | ਸਥਾਨਕ ਗੁਰਦੁਆਰਾ ਸਾਹਿਬ 'ਚ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਗੁਰਦੁਆਰੇ ਦੇ ਗ੍ਰੰਥੀ ਭੋਲਾ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਸੰਗਤਾਂ ਨੂੰ ਉਨ੍ਹਾਂ ਦੇ ਦਰਸਾਏ ਹੋਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਥਿਆ ਕਰਨ ਵਾਲੇ ਬੱਚਿਆਂ ਨੂੰ ਪਿੰਡ ਦੇ ਮੁਹਤਬਰਾਂ ਅਤੇ ਪ੍ਰਬੰਧਕ ਕਮੇਟੀ ਨੇ ਸਨਮਾਨਿਤ ਕੀਤਾ | ਇਸ ਮੌਕੇ ਮੱਖਣ ਸਿੰਘ, ਬੂਟਾ ਸਿੰਘ (ਦੋਵੇਂ ਸਾਬਕਾ ਸਰਪੰਚ), ਜੀਤ ਸਿੰਘ ਪ੍ਰਧਾਨ ਪ੍ਰਬੰਧਕ ਕਮੇਟੀ, ਸੁਖਪਾਲ ਸਿੰਘ ਸਾਬਕਾ ਪ੍ਰਧਾਨ, ਬਲਵੀਰ ਸਿੰਘ, ਜੀਤ ਸਿੰਘ, ਅਜੈਬ ਸਿੰਘ (ਤਿੰਨੇ ਪੰਚ), ਲਖਵਿੰਦਰ ਸਿੰਘ ਖ਼ਜ਼ਾਨਚੀ, ਕਾਬਲ ਅਕਾਲੀ, ਹਰਦੇਵ ਸਿੰਘ ਫ਼ੌਜੀ, ਕੁਲਦੀਪ ਸਿੰਘ ਖ਼ਾਲਸਾ ਸਮੇਤ ਸਥਾਨਕ ਕਸਬੇ ਦੀ ਸੰਗਤ ਨੇ ਗੁਰੂ ਜਸ ਸੁਣਿਆ |

ਪਿਛਲੀ ਖ਼ਬਰ ਆਰੀਅਨ ਪਬਲਿਕ ਸਕੂਲ ਵਿਖੇ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਧਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।