12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

58.12 ਗ੍ਰਾਮ ਹੈਰੋਇਨ ਸਮੇਤ 7 ਕਾਬੂ <br/>

ਅਜੀਤ ਡੈਸਕ 06-11-2025
ਬਠਿੰਡਾ, 5 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਪੁਲਿਸ ਵਲੋਂ 58.12 ਗ੍ਰਾਮ ਹੈਰੋਇਨ ਸਮੇਤ 7 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿੰਨ੍ਹਾਂ ਦੇ ਖ਼ਿਲਾਫ਼ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿਚ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਸੀਆਈਏ-1,2 ਪੁਲਿਸ ਨੇ ਪਿੰਡ ਨਰੂਆਣਾ ਤੋਂ 38 ਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ ਤਿੰਨ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿੰਨ੍ਹਾਂ ਦੇ ਥਾਣਾ ਸਦਰ 'ਚ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ, ਮੁਲਜ਼ਮਾਂ ਦੀ ਪਹਿਚਾਣ ਹਰਦੀਪ ਸਿੰਘ ਵਾਸੀ ਪਿੰਡ ਨਰੂਆਣਾ ਜ਼ਿਲ੍ਹਾ ਬਠਿੰਡਾ ਅਤੇ ਸਤਨਾਮ ਸਿੰਘ ਅਤੇ ਜਗਸੀਰ ਸਿੰਘ ਵਾਸੀ ਬੀੜ ਤਲਾਬ ਵਜੋਂ ਹੋਈ ਹੈ | ਇਸੇ ਤਰ੍ਹਾਂ ਥਾਣਾ ਸਦਰ ਪੁਲਿਸ ਨੇ 6 ਗ੍ਰਾਮ ਹੈਰੋਇਨ ਸਮੇਤ ਤਰਸੇਮ ਸਿੰਘ ਵਾਸੀ ਬੀੜ ਤਲਾਬ ਨੂੰ ਗਿ੍ਫ਼ਤਾਰ ਕਰਦੇ ਹੋਏ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਸਿਵਲ ਲਾਇਨ ਪੁਲਿਸ ਨੇ ਰਿੰਗ ਰੋਡ ਤੋਂ 7.12 ਗ੍ਰਾਮ ਹੈਰੋਇਨ ਸਮੇਤ ਮੋਨੂੰ ਕੁਮਾਰ ਵਾਸੀ ਬੇਅੰਤ ਨਗਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਮੁਲਜ਼ਮ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਕੈਨਾਲ ਪੁਲਿਸ ਵਲੋਂ ਬੰਗੀ ਨਗਰ ਤੋਂ ਮੰਗੋ ਦੇਵੀ ਵਾਸੀ ਬੰਗੀ ਨਗਰ ਨੂੰ ਗਿ੍ਫ਼ਤਾਰ ਕਰਦੇ ਹੋਏ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਜਿਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ, ਇਸ ਤੋਂ ਇਲਾਵਾ ਕੈਨਾਲ ਪੁਲਿਸ ਨੇ ਅਮਰਪੁਰਾ ਬਸਤੀ ਤੋਂ ਪਵਨਦੀਪ ਸਿੰਘ ਵਾਸੀ ਉੱਧਮ ਸਿੰਘ ਨਗਰ ਨੂੰ ਗਿ੍ਫ਼ਤਾਰ ਕਰਦੇ ਹੋਏ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਜਿਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਗੈਰ ਸੰਗਠਿਤ ਮਜਦੂਰ-ਮੁਲਾਜ਼ਮ ਕਾਂਗਰਸ ਤੇ ਦਲਿਤ ਮਹਾਂ ਪੰਚਾਇਤ ਪੰਜਾਬ 'ਚ ਨਵੀਆਂ ਨਿਯੁਕਤੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।