12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 06-11-2025
ਬਠਿੰਡਾ, 5 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਬਠਿੰਡਾ ਵਲੋਂ ਸਥਾਨਕ ਐਮ.ਐਸ.ਡੀ. ਸਕੂਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ¢ ਇਸ ਮੌਕੇ ਹੋਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਦੇ ਮੈਂਬਰਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਿਜਦਾ ਕੀਤਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕਰਦੇ ਹੋਏ ਸਮਾਜ ਵਿਚ ਆਪਸੀ ਪਿਆਰ, ਸਦਭਾਵਨਾ ਅਤੇ ਸੇਵਾ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ¢ ਸਕੂਲ ਕੈਂਪਸ ਵਿਚ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ¢ ਛੋਟੇ ਬੱਚਿਆਂ ਨੂੰ ਨੋਟ-ਬੁੱਕ ਅਤੇ ਪੈੱਨ ਵੀ ਵੰਡੇ ਗਏ ¢ ਸਕੂਲ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਮਨੁੱਖਤਾ, ਸਮਾਨਤਾ ਅਤੇ ਸੇਵਾ ਲਈ ਪੇ੍ਰਰਨਾ ਸਰੋਤ ਹੈ¢ ਗੁਰੂ ਸਾਹਿਬ ਨੇ ਸਾਨੂੰ ਕਿਰਤ ਕਰਨਾ, ਵੰਡ ਕੇ ਛਕਣਾ, ਪ੍ਰਮਾਤਮਾ ਦਾ ਨਾਮ ਜਪਣ ਦਾ ਸੁਨੇਹਾ ਦਿੱਤਾ, ਜਿਸ ਨੂੰ ਅਸੀਂ ਆਪਣੇ ਜੀਵਨ ਵਿਚ ਅਪਣਾ ਕੇ ਆਪਣਾ ਜੀਵਨ ਸਫਲ ਕਰ ਸਕਦੇ ਹਾਂ | ਰਾਜਨ ਗਰਗ ਨੇ ਗੁਰ ਪੁਰਬ ਦੀ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਨੂੰ ਹਮੇਸ਼ਾ ਸੱਚ, ਦਇਆ ਅਤੇ ਸੇਵਾ ਦੇ ਮਾਰਗ 'ਤੇ ਚੱਲਣਾ ਚਾਹੀਦਾ ਹੈ, ਜੋ ਕਿ ਗੁਰੂ ਨਾਨਕ ਦੇਵ ਜੀ ਦੀਆਂ ਸੱਚੀਆਂ ਸਿੱਖਿਆਵਾਂ ਹਨ¢ ਇਸ ਮੌਕੇ ਪਿ੍ੰਸੀਪਲ ਸੂਰਜ ਸੇਤੀਆ ਨੇ ਪ੍ਰੋਗਰਾਮ ਵਿਚ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਸੀ |

ਪਿਛਲੀ ਖ਼ਬਰ ਦੇਸ਼ ਲਈ ਸ਼ਹਾਦਤ ਦੇਣ ਵਾਲੇ ਹਰਮਨਦੀਪ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ 58.12 ਗ੍ਰਾਮ ਹੈਰੋਇਨ ਸਮੇਤ 7 ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।