12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸੰਗਤ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 06-11-2025
ਸੰਗਤ ਮੰਡੀ, 5 ਨਵੰਬਰ (ਸੁਖਤੇਜ ਧਾਲੀਵਾਲ)- ਸੰਗਤ ਬਲਾਕ ਦੇ ਵੱਖ-ਵੱਖ ਪਿੰਡਾਂ ਅੰਦਰ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧਾਰਮਿਕ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ¢ ਹਲਕੇ ਦੇ ਪਿੰਡ ਕੋਟਗੁਰੂ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਗੁਰੂਸਰ ਸਾਹਿਬ ਵਿਖੇ ਗੁਰ ਪੁਰਬ ਦਿਹਾੜੇ ਨੂੰ ਮੁੱਖ ਰੱਖਦਿਆਂ ਸਵੇਰ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਜਿਸ ਵਿਚ ਵੱਡੀ ਗਿਣਤੀ ਆਸ ਪਾਸ ਦੇ ਪਿੰਡਾਂ ਤੋਂ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ¢ ਇਸ ਮੌਕੇ ਗੁਰੂ ਘਰ ਦੇ ਮੁੱਖ ਗ੍ਰੰਥੀ ਭਾਈ ਬਾਬਾ ਰਾਮ ਸਿੰਘ ਜੀ ਵਲੋਂ ਗੁਰੂ ਨਾਨਕ ਪਾਤਿਸ਼ਾਹ ਜੀ ਦੇ ਜੀਵਨ ਨਾਲ ਸਬੰਧਿਤ ਕਥਾ ਵਿਚਾਰਾਂ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ¢ ਅਤੇ ਗੁਰੂ ਘਰ ਵਿੱਚ ਨਤਮਸਤਕ ਹੋਣ ਲਈ ਆਈਆਂ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ¢ ਇਸੇ ਤਰ੍ਹਾਂ ਪਿੰਡ ਜੱਸੀ ਬਾਗਵਾਲੀ, ਸੰਗਤ ਕਲਾਂ, ਫੁੱਲੋ ਮਿੱਠੀ, ਜੈ ਸਿੰਘ ਵਾਲਾ, ਗਹਿਰੀ ਬੁੱਟਰ, ਮਹਿਤਾ, ਪਥਰਾਲਾ,ਗੁਰਥੜੀ, ਆਦਿ ਪਿੰਡਾਂ ਦੇ ਗੁਰੂ ਘਰਾਂ ਵਿਚ ਵੀ ਗੁਰ ਪੁਰਬ ਦਿਹਾੜੇ ਨੂੰ ਮੁੱਖ ਰੱਖਦਿਆਂ ਅਖੰਡ ਪਾਠਾਂ ਦੇ ਭੋਗ ਪਾਏ ਗਏ¢

ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ <br/> ਅਗਲੀ ਖ਼ਬਰ ਦੇਸ਼ ਲਈ ਸ਼ਹਾਦਤ ਦੇਣ ਵਾਲੇ ਹਰਮਨਦੀਪ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।