13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 06-11-2025
ਸੰਗਤ ਮੰਡੀ, 5 ਨਵੰਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 70 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਚੌਕੀ ਪਥਰਾਲਾ ਦੇ ਇੰਚਾਰਜ ਥਾਣੇਦਾਰ ਨਵਯੁਗਦੀਪ ਵੱਲੋਂ ਸਮੇਤ ਪੁਲਿਸ ਪਾਰਟੀ ਮਾੜੇ ਅਨਸਰਾਂ ਦੀ ਭਾਲ ਚ ਇਲਾਕੇ ਦੇ ਪਿੰਡਾਂ 'ਚ ਗਸ਼ਤ ਕੀਤੀ ਜਾ ਰਹੀ ਸੀ | ਜਦੋਂ ਉਹ ਪਿੰਡ ਪਥਰਾਲਾ ਦੇ ਬੱਸ ਅੱਡੇ ਕੋਲ ਪੁੱਜੇ ਤਾਂ ਇੱਕ ਸ਼ੱਕੀ ਵਿਅਕਤੀ ਖੜ੍ਹਾ ਦਿਖਾਈ ਦਿੱਤਾ ਜਿਸ ਦੀ ਤਲਾਸ਼ੀ ਕਰਨ ਤੇ ਉਸ ਕੋਲੋਂ 70 ਟਰਾਮਾਡੋਲ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਹਰਕਰਨ ਸਿੰਘ ਪੁੱਤਰ ਹਰਦੇਵ ਸਿੰਘ ਪਿੰਡ ਪਥਰਾਲਾ ਦੇ ਤੌਰ 'ਤੇ ਹੋਈ ਹੈ | ਪੁਲਿਸ ਵਲੋਂ ਉਕਤ ਵਿਅਕਤੀ 'ਤੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਸੰਗਤ ਦੀ ਸਰਕਲ ਕਬੱਡੀ ਟੀਮ ਦੀ ਇਤਿਹਾਸਕ ਜਿੱਤ <br/> ਅਗਲੀ ਖ਼ਬਰ ਹਰ ਘਰ ਸਵਦੇਸ਼ੀ, ਘਰ-ਘਰ ਸਵਦੇਸ਼ੀ ਲਹਿਰ ਨਾਲ ਦੇਸ਼ ਮਜ਼ਬੂਤ ਹੋਵੇਗਾ- ਸੋਢੀ, ਮਲੂਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।