15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗਲੋਬਲ ਡਿਸਕਵਰੀ ਸਕੂਲ ਵਿਚ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ <br/>

ਅਜੀਤ ਡੈਸਕ 07-11-2025
ਲਹਿਰਾ ਮੁਹੱਬਤ, 6 ਨਵੰਬਰ (ਸੁਖਪਾਲ ਸਿੰਘ ਸੁੱਖੀ)-ਸਰਾਫ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਕੀਤੀ ਗਈ | ਸਭਾ ਦੀ ਸ਼ੁਰੂਆਤ ਪ੍ਰਭਾਤ ਫੇਰੀ ਨਾਲ ਹੋਈ ਜਿਸ ਵਿੱਚ ਵਿਦਿਆਰਥੀਆਂ ਨੇ ਸਤਿਨਾਮ ਵਾਹਿਗੁਰੂ ਦੇ ਜੈਕਾਰਿਆਂ ਨਾਲ ਸਾਰੇ ਵਾਤਾਵਰਨ ਨੂੰ ਅਧਿਆਤਮਿਕ ਰੰਗ ਵਿਚ ਰੰਗ ਦਿੱਤਾ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਸ਼ਬਦ-ਕੀਰਤਨ ਕੀਤਾ ਗਿਆ | ਜਿਸ ਰਾਹੀਂ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਸੁਰਾਂ ਵਿੱਚ ਪਰੋਇਆ | ਸਕੂਲ ਦੇ ਬੱਚਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਅਤੇ ਮਨੁੱਖਤਾ ਦੇ ਸੰਦੇਸ਼ਾਂ ਉਤੇ ਆਧਾਰਿਤ ਪੇਸ਼ਕਾਰੀ ਕੀਤੀ | ਇਸ ਮੌਕੇ ਸਕੂਲ ਦੇ ਚੇਅਰਮੈਨ ਕਮਲੇਸ਼ ਸਰਾਫ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵਲੋਂ ਦਿੱਤਾ ਗਿਆ | ਸਮਾਨਤਾ, ਸੱਚਾਈ ਅਤੇ ਕਰੁਣਾ ਦਾ ਸੰਦੇਸ਼ ਅੱਜ ਵੀ ਸਮਾਜ ਲਈ ਪੇ੍ਰਰਨਾ ਸਰੋਤ ਹੈ | ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਅਤੇ ਸੰਸਕਿ੍ਤਿਕ ਸਮਾਗਮ ਵਿਦਿਆਰਥੀਆਂ ਵਿਚ ਨੈਤਿਕ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਸੱਭਿਆਚਾਰ ਅਤੇ ਪਰੰਪਰਾਵਾਂ ਨਾਲ ਜੋੜਦੇ ਹਨ | ਪ੍ਰਾਰਥਨਾ ਦੀ ਸਮਾਪਤੀ ਗੁਰਬਾਣੀ ਸ਼ਬਦ ਨਾਲ ਕੀਤੀ ਗਈ | ਅੰਤ ਵਿਚ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪਾਲਣ ਕਰਦਿਆਂ ਜੀਵਨ ਵਿਚ ਸਦਭਾਵਨਾ, ਸੇਵਾ ਅਤੇ ਸੱਚ ਦੇ ਰਾਹ 'ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ |

ਪਿਛਲੀ ਖ਼ਬਰ ਭਾਜਪਾ ਵਲੋਂ ਹਰ ਘਰ ਸਵਦੇਸ਼ੀ ਘਰ-ਘਰ ਸਵਦੇਸ਼ੀ ਮੁਹਿੰਮ ਸੰਬੰਧੀ ਸੈਮੀਨਾਰ <br/> ਅਗਲੀ ਖ਼ਬਰ ਹੇਅਰ ਸੈਲੂਨ ਦੀ ਇਕ ਬੰਦ ਦੁਕਾਨ ਨੂੰ ਅੱਗ ਲੱਗਣ ਨਾਲ ਇਕ ਲੱਖ ਤੋਂ ਵੱਧ ਰੁਪਏ ਦਾ ਨੁਕਸਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।