15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਖ਼ਾਲਸਾ ਕਾਲਜ ਦਾ ਐਮ. ਏ. (ਪੰਜਾਬੀ) ਭਾਗ ਦੂਜਾ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 07-11-2025
ਭਗਤਾ ਭਾਈਕਾ, 6 ਨਵੰਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਅਤੇ ਸਿਕੰਦਰ ਸਿੰਘ ਮਲੂਕਾ (ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਆਨਰੇਰੀ ਸਕੱਤਰ ਕਾਲਜ) ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਚ ਚੱਲ ਰਹੇ ਪੋਸਟ ਗਰੈਜੂਏਟ ਕੋਰਸ ਐੱਮ. ਏ. ਪੰਜਾਬੀ ਭਾਗ ਦੂਜਾ ਸਮੈਸਟਰ ਚੌਥਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ¢ ਇਸ ਸਬੰਧੀ ਪੰਜਾਬੀ ਵਿਭਾਗ ਦੇ ਮੁਖੀ ਡਾ: ਹਰਮਨਦੀਪ ਕÏਰ ਨੇ ਦੱਸਿਆ ਕਿ ਸਿਮਰਜੀਤ ਕੌਰ ਨੇ ਸੀ.ਜੀ.ਪੀ.ਏ 7.90 ਨਾਲ ਪਹਿਲਾ ਸਥਾਨ, ਅਮਨਪ੍ਰੀਤ ਕੌਰ ਨੇਸੀ.ਜੀ.ਪੀ.ਏ 7.85 ਨਾਲ ਦੂਜਾ ਸਥਾਨ ਅਤੇ ਖ਼ੁਸ਼ਦੀਪ ਸਿੰਘ ਨੇ ਸੀ.ਜੀ.ਪੀ.ਏ 6.40 ਨਾਲ ਤੀਜਾ ਸਥਾਨ ਪ੍ਰਾਪਤ ਕੀਤਾ¢ ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਦਿਆਰਥੀਆਂ ਵਿਚ ਸਾਹਿਤਿਕ ਰੁਚੀਆਂ ਪੈਦਾ ਕਰਨ ਲਈ ਪੰਜਾਬੀ ਵਿਭਾਗ ਦੀ ਪ੍ਰੋ. ਪੂਰਨ ਸਿੰਘ ਸਾਹਿਤ ਸਭਾ ਵਲੋਂ ਸਮੇਂ-ਸਮੇਂ ਉੱਤੇ ਕਵਿਤਾ, ਗੀਤ, ਉਚਾਰਨ ਅਤੇ ਭਾਸ਼ਣ ਮੁਕਾਬਲੇ ਪ੍ਰਸ਼ਨੋਤਰੀ, ਰਚਨਾਤਮਿਕ ਲੇਖਣ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਆਯੋਜਿਤ ਕੀਤੇ ਜਾਂਦੇ ਹਨ¢ ਵਿੱਦਿਆ ਦੇ ਖੇਤਰ ਵਿੱਚ ਸਿੱਖਿਆ ਦਾ ਇਹ ਅਦਾਰਾ ਆਪਣਾ ਮੁੱਲਵਾਨ ਯੋਗਦਾਨ ਪਾ ਰਿਹਾ ਹੈ¢ ਕਾਲਜ ਪਿ੍ੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ¢ ਉਨ੍ਹਾਂ ਕਿਹਾ ਕਿ ਮਿਹਨਤੀ ਸਟਾਫ਼ ਦੀ ਲਗਨ ਸਦਕਾ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਇਸ ਸਮੇਂ ਵਿਭਾਗ ਦੇ ਡਾ. ਸਿਮਰਜੀਤ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ: ਜਸਬੀਰ ਕੌਰ, ਪ੍ਰੋ: ਅੰਮਿ੍ਤਪਾਲ ਸਿੰਘ ਅਤੇ ਰੀਮਾ ਰਾਣੀ ਸਟਾਫ਼ ਮੈਂਬਰ ਹਾਜ਼ਰ ਸਨ¢

ਪਿਛਲੀ ਖ਼ਬਰ ਮਲੂਕਾ ਵਿਖੇ ਪ੍ਰਕਾਸ਼ ਪੁਰਬ ਮੌਕੇ ਖੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ 'ਫੁੱਲਾਂ ਦੇ ਕਾਲੇ ਰੰਗ' ਨੁੱਕੜ ਨਾਟਕ ਦੀ ਸਫਲ ਪੇਸ਼ਕਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।