ਸੰਗਤ ਮੰਡੀ, 6 ਨਵੰਬਰ (ਸੁਖਤੇਜ ਧਾਲੀਵਾਲ)-ਅੱਜ ਵੱਡੀ ਗਿਣਤੀ ਪਿੰਡਾਂ ਸ਼ਹਿਰਾਂ ਅੰਦਰ ਲੋਕ ਡੇਂਗੂ ਦੀ ਲਪੇਟ ਵਿਚ ਆ ਰਹੇ ਹਨ | ਜਿਸ ਤੋਂ ਘਬਰਾਉਣ ਦੀ ਲੋੜ ਨਹੀਂ ਸਗੋ ਬਚਾਅ ਲਈ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ | ਪਿ੍ੰਸੀਪਲ ਡਾ: ਬਿਮਲ ਸ਼ਰਮਾ ਨੇ ਲੋਕਾਂ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਕਰਦਿਆਂ ਦੱਸਿਆ ਕਿ ਡੇਂਗੂ ਏਡੀਜ਼ ਏਜੀ ਪੀਟੀ ਮੱਛਰ ਤੋਂ ਫੈਲਣ ਵਾਲੀ ਬਿਮਾਰੀ ਹੈ | ਡੇਂਗੂ ਦਾ ਲਾਰਵਾ ਇਕੱਠੋ ਹੋਏ ਸਾਫ਼ ਪਾਣੀ ਤੇ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ | ਡੇਂਗੂ ਫੈਲਾਉਣ ਵਾਲਾ ਮੱਛਰ ਖੜ੍ਹੇ ਸਾਫ ਪਾਣੀ ਵਿੱਚ ਜਿਵੇਂ ਪਾਣੀ ਦੀਆਂ ਟੈਂਕੀਆਂ, ਕੂਲਰਾਂ ਅਤੇ ਫਰਿੱਜ਼ਾਂ ਦੀਆਂ ਟਰੇਆਂ, ਖਾਲੀ ਟਾਇਰ, ਗਮਲਿਆਂ, ਟੁੱਟੇ ਹੋਏ ਬਰਤਨ ਅਤੇ ਪਾਣੀ ਦੀਆਂ ਡਰੱਮਾਂ ਵਿਚ ਪੈਦਾ ਹੁੰਦਾ ਹੈ | ਇਸ ਨਾਲ ਬੁਖਾਰ ਵਿੱਚ ਆਮ ਤੌਰ ਤੇ ਪਲੇਟ ਲੇਟਸ ਘੱਟ ਜਾਂਦੇ ਹਨ ਅਤੇ ਮਰੀਜ਼ ਘਬਰਾ ਜਾਂਦਾ ਹੈ | ਉਪਰੋਕਤ ਲੱਛਣ ਹੋਣ ਤੇ ਮਰੀਜ਼ ਨੂੰ ਵੱਧ ਤੋਂ ਵੱਧ ਤਰਲ ਪਦਾਰਥ ਜਿਵੇਂ ਨਾਰੀਅਲ ਪਾਣੀ ਨਿੰਬੂ ਪਾਣੀ ਅਤੇ ਜੂਸ ਤੋਂ ਇਲਾਵਾ ਦਿਨ ਵਿਚ ਘੱਟੋਂ ਘੱਟ ਦੋ ਲੀਟਰ ਪਾਣੀ ਪੀਣਾ ਚਾਹੀਦਾ ਹੈ ਅਤੇ ਅਰਾਮ ਕਰਨਾ ਚਾਹੀਦਾ ਹੈ | ਸਾਨੂੰ ਪੂਰੀ ਬਾਂਹ ਦੇ ਕੱਪੜੇ, ਮੱਛਰਦਾਨੀ, ਮੱਛਰ ਨੂੰ ਮਾਰਨ ਵਾਲੀ ਦਵਾਈ ਅਤੇ ਮੱਛਰ ਭਜਾਉਣ ਵਾਲੀ ਕਰੀਮ ਦਾ ਪ੍ਰਯੋਗ ਕਰਨਾ ਚਾਹੀਦਾ ਹੈ | ਉਪਰੋਕਤ ਸਾਵਧਾਨੀਆਂ ਵਰਤ ਕੇ ਹੀ ਡੇਂਗੂ ਤੋਂ ਬਚਾਅ ਕੀਤਾ ਜਾ ਸਕਦਾ ਹੈ |