ਜੋਗਾ, 6 ਨਵੰਬਰ (ਹਰਜਿੰਦਰ ਸਿੰਘ ਚਹਿਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਦਿਨੀਂ ਹੋਏ ਇਜਲਾਸ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਅੰਤਿ੍ੰਗ ਕਮੇਟੀ ਮੈਂਬਰ ਬਣਾਏ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਬੁਲਾਰੇ ਨਿਯੁਕਤ ਕੀਤੇ ਗਏ | ਅੱਜ ਕਸਬਾ ਜੋਗਾ ਦੇ ਗੁਰਦੁਆਰਾ ਸ਼ਹੀਦਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਦੌਰਾਨ ਪਹੁੰਚੇ ਗੁਰਪ੍ਰੀਤ ਸਿੰਘ ਝੱਬਰ ਦਾ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦਸਰ ਸਾਹਿਬ ਤੇ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਗੁਰਜੀਤ ਸਿੰਘ ਧੂਰਕੋਟੀਆ ਅਤੇ ਸਮੂਹ ਸੰਗਤ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਦੇਵ ਸਿੰਘ ਈਨਾਂ, ਅਜੈਬ ਸਿੰਘ ਜੋਗਾ, ਜਗਤਾਰ ਸਿੰਘ ਚਹਿਲ, ਜੁਗਰਾਜ ਸਿੰਘ ਪ੍ਰਧਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ, ਜਗਤਾਰ ਸਿੰਘ ਦਿਉਲ, ਨਿਰਮਲ ਸਿੰਘ ਜਗਰਾਜ ਕਾ, ਗੁਰਜੀਤ ਸਿੰਘ ਮੱਕੜੀ ਕਾ, ਗੁਰਪਾਲ ਸਿੰਘ, ਮਾਸਟਰ ਭੀਮ ਸੈਨ, ਯਾਦਵਿੰਦਰ ਸਿੰਘ ਖੁਰਮੀ, ਬੰਤ ਸਿੰਘ ਸਰਪੰਚ ਭੁੱਲਰ ਕੋਠੇ, ਰਾਮ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀ ਸੰਗਤ ਹਾਜ਼ਰ ਸੀ |