ਕੋਟਫੱਤਾ, 6 ਨਵੰਬਰ (ਰਣਜੀਤ ਸਿੰਘ ਬੁੱਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਜੀ ਦੇ ਪ੍ਰਬੰਧ ਅਧੀਨ ਸਫ਼ਲਤਾ ਪੂਰਵਕ ਚੱਲ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦੇ ਵਿਦਿਆਰਥੀਆਂ ਨੇ ਮਿਲੇਨਿਅਮ ਸਕੂਲ, ਬਠਿੰਡਾ ਵਲੋਂ ਕਰਵਾਏ ਗਏ 'ਮਿਲੇਨੀਅਮ ਕਲਾ-ਕੁੰਭ' ਵਿਚ ਫੈਂਸੀ ਡਰੈਸ ਕੰਪਟੀਸ਼ਨ ਅਤੇ ਰੰਗੋਲੀ ਮੇਕਿੰਗ ਮੁਕਾਬਲੇ ਵਿਚ ਭਾਗ ਲਿਆ | ਰੰਗੋਲੀ ਮੇਕਿੰਗ ਮੁਕਾਬਲੇ ਵਿਚ ਪਹਿਲੀ 'ਬੀ' ਜਮਾਤ ਦੀ ਵਿਦਿਆਰਥਣ ਨਿਮਰਤਵੀਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਸਕੂਲ ਪਿ੍ੰਸੀਪਲ ਡਾ: ਮਨੋਰਮਾ ਸਮਾਗ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਵਲੋਂ ਬਣਾਈ ਰੰਗੋਲੀ ਦੀ ਪ੍ਰਸੰਸਾ ਕੀਤੀ ਅਤੇ ਭਵਿੱਖ ਵਿਚ ਵੀ ਬੁਲੰਦੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ |