16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕਬੱਡੀ ਜਗਤ ਨੂੰ ਵੱਡਾ ਘਾਟਾ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤ ਕੋਟਲੀ ਦਾ ਦਿਹਾਂਤ <br/>

ਅਜੀਤ ਡੈਸਕ 07-11-2025
ਮੌੜ ਮੰਡੀ, 6 ਨਵੰਬਰ (ਗੁਰਜੀਤ ਸਿੰਘ ਕਮਾਲੂ)-ਕਬੱਡੀ ਜਗਤ ਨੂੰ ਵੱਡਾ ਘਾਟਾ ਪਿਆ ਹੈ | ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤ ਕੋਟਲੀ (35) ਦਾ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ | ਜੀਤ ਕੋਟਲੀ ਦਾ ਅੰਤਿਮ ਸੰਸਕਾਰ ਉਸ ਦੇ ਪਿੰਡ ਕੋਟਲੀ ਖੁਰਦ ਵਿਖੇ ਕੀਤਾ ਗਿਆ | ਉਸ ਦੇ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਅਤੇ ਕਬੱਡੀ ਖਿਡਾਰੀਆਂ ਨੇ ਸ਼ਿਰਕਤ ਕੀਤੀ | ਜੀਤ ਕੋਟਲੀ ਦੇ ਰਿਸ਼ਤੇਦਾਰ ਰਾਜ ਸਿੰਘ ਬਾਘਾ ਨੇ ਭਰੇ ਮਨ ਨਾਲ ਦੱਸਦੇ ਹੋਏ ਕਿਹਾ ਕਿ ਬਚਪਨ ਵਿਚ ਹੀ ਜੀਤ ਦੀ ਮਾਤਾ ਦਾ ਦਿਹਾਂਤ ਹੋ ਗਿਆ ਸੀ | ਉਸ ਦੇ ਪਿਤਾ ਨੇ ਉਸ 4 ਕੁੜੀਆਂ ਅਤੇ ਜੀਤ ਨੂੰ ਬਹੁਤ ਹੀ ਮੁਸ਼ਕਿਲ ਨਾਲ ਪਾਲਿਆ ਸੀ | ਉਨ੍ਹਾਂ ਜੀਤ ਕੋਟਲੀ ਦੀ ਬਿਮਾਰੀ ਬਾਰੇ ਦੱਸਦਿਆਂ ਕਿਹਾ ਕਿ ਕੁਝ ਕੁ ਦਿਨ ਪਹਿਲਾਂ ਉਸ ਨੂੰ ਕੁਝ ਇਨਫੈਕਸ਼ਨ ਵਧੀ, ਜਿਸ ਕਾਰਨ ਗੁਰਦਿਆਂ ਨੂੰ ਨੁਕਸਾਨ ਹੋਇਆ ਜਿਸ ਦੇ ਚਲਦਿਆਂ ਜੀਤ ਕੋਟਲੀ ਨੂੰ ਬਠਿੰਡਾ ਦੇ ਗੋਲਡਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਕਿ ਅੱਜ ਸਵੇਰ ਜੀਤ ਦੀ ਮੌਤ ਹੋ ਗਈ | ਚਾਰ ਭੈਣਾਂ ਦੇ ਇਕਲੌਤੇ ਭਰਾ ਜੀਤ ਕੋਟਲੀ ਆਪਣੇ ਪਿੱਛੇ ਪਿਤਾ, ਪਤਨੀ ਅਤੇ ਇਕ ਪੁੱਤਰ ਅਤੇ ਇਕ ਧੀ ਛੱਡ ਗਿਆ | ਪਿੰਡ ਵਾਸੀਆਂ ਨੇ ਦੱਸਿਆ ਕਿ ਜੀਤ ਬਹੁਤ ਹੋਣਹਾਰ ਲੜਕਾ ਸੀ ਜਿਸ ਦੇ ਪਿੰਡ ਦਾ ਨਾਮ ਅੰਤਰਾਸ਼ਟਰੀ ਪੱਧਰ ਤੱਕ ਰੌਸ਼ਨ ਕੀਤਾ | ਪਿੰਡ ਵਾਸੀਆਂ ਅਤੇ ਸੰਸਕਾਰ ਮੌਕੇ ਆਏ ਹੋਏ ਕਬੱਡੀ ਖਿਡਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜੀਤ ਕੋਟਲੀ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਪਰਿਵਾਰ ਦੀ ਆਰਥਿਕ ਤੌਰ ਤੇ ਮੱਦਦ ਵੀ ਕੀਤੀ ਜਾਵੇ | ਜੀਤ ਕੋਟਲੀ ਦੇ ਦਿਹਾਂਤ ਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਦਿਆਲ ਸੋਢੀ, ਜਗਦੇਵ ਸਿੰਘ ਕਮਾਲੂ ਸਾਬਕਾ ਵਿਧਾਇਕ, ਜਗਸੀਰ ਸ਼ਰਮਾ ਕੋਟਲੀ ਆਦਿ ਨੇ ਵੀ ਦੁੱਖ ਜ਼ਾਹਰ ਕਰਦੇ ਹੋਏ ਦੁਖੀ ਪਰਿਵਾਰ ਨਾਲ ਹਮਦਰਦੀ ਜਤਾਈ ਹੈ |

ਪਿਛਲੀ ਖ਼ਬਰ ਭਗਤਾ ਭਾਈਕਾ ਵਿਖੇ ਲੜਕੇ-ਲੜਕੀਆਂ ਦੇ ਇਕ ਰੋਜ਼ਾ ਹਾਕੀ ਮੁਕਾਬਲੇ ਅੱਜ <br/> ਅਗਲੀ ਖ਼ਬਰ ਧਾਮੀ ਆਪਣੇ ਧਰਮ ਪ੍ਰਤੀ ਇਮਾਨਦਾਰੀ ਦੀ ਮਿਸਾਲ ਹਨ-ਜਥੇ. ਭਗਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।