16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮਾਂ ਦੀ ਸੰਪੂਰਤਾ <br/>

ਅਜੀਤ ਡੈਸਕ 07-11-2025
ਭਗਤਾ ਭਾਈਕਾ, 6 ਨਵੰਬਰ(ਸੁਖਪਾਲ ਸਿੰਘ ਸੋਨੀ)- ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556 ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ 22 ਰੋਜ਼ਾ ਧਾਰਮਿਕ ਸਮਾਗਮ ਦੀ ਪ੍ਰਭਾਤ ਸ਼ਹਿਰ ਦੀ ਨਾਮਵਰ ਮਠਾੜੂ ਮਕੈਨੀਕਲ ਵਰਕਸ ਵਿਖੇ ਸੰਪੂਰਨਤਾ ਹੋਈ | ਇਸ ਮੌਕੇ ਭਾਈ ਸਿਕੰਦਰ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪੇ੍ਰਰਿਤ ਕੀਤਾ ਤੇ ਉੱਘੇ ਢਾਡੀ ਬਲਵਿੰਦਰ ਸਿੰਘ ਭਗਤਾ ਨੇ ਆਪਣੀ ਕਵਿਤਾ ਰਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਚਾਨਣਾ ਪਾਇਆ | ਭਾਈ ਗੁਰਜੀਤ ਸਿੰਘ ਖ਼ਾਲਸਾ ਸੇਵਾ ਮੁਕਤ ਪੰਚਾਇਤ ਅਫ਼ਸਰ ਨੇ ਸੰਗਤਾਂ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਉਪਦੇਸ਼ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਗੁਰਦੁਆਰਾ ਬਾਬਾ ਵਿਸ਼ਵਕਰਮਾ ਕਮੇਟੀ ਭਗਤਾ ਭਾਈ ਵੱਲੋਂ ਨਵਦੀਪ ਸਿੰਘ ਮਠਾੜੂ ਦਾ ਸਨਮਾਨ ਕੀਤਾ ਗਿਆ | ਇਸੇ ਦੌਰਾਨ ਮਠਾੜੂ ਮਕੈਨੀਕਲ ਵਰਕਸ ਭਗਤਾ ਭਾਈ ਦੇ ਸੰਚਾਲਕ ਹਰਨੇਕ ਸਿੰਘ ਮਠਾੜੂ ਤੇ ਦਵਿੰਦਰ ਸਿੰਘ ਮਠਾੜੂ ਨੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਕਮੇਟੀ ਭਗਤਾ ਭਾਈ ਨੂੰ 13000 ਰੁਪਏ ਭੇਟ ਕੀਤੇ¢ ਇਸੇ ਦੌਰਾਨ ਢਾਡੀ ਬਲਵਿੰਦਰ ਸਿੰਘ ਭਗਤਾ, ਗ੍ਰੰਥੀ ਸਿਕੰਦਰ ਸਿੰਘ ਖ਼ਾਲਸਾ ਸਮੇਤ ਵੱਖ-ਵੱਖ ਸੇਵਾਦਾਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ¢ ਗੁਰਦੁਆਰਾ ਬਾਬਾ ਵਿਸ਼ਵਕਰਮਾ ਕਮੇਟੀ ਭਗਤਾ ਭਾਈ ਦੇ ਆਗੂ ਨਿਰਮਲ ਸਿੰਘ ਹੀਰੋ ਵਾਲੇ ਅਤੇ ਰਛਪਾਲ ਸਿੰਘ ਨਿੱਕਾ ਨੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬੂਟਾ ਸਿੰਘ ਸਿੱਧੂ ਪ੍ਰਧਾਨ ਨਗਰ ਪੰਚਾਇਤ ਭਗਤਾ, ਰਾਕੇਸ਼ ਕੁਮਾਰ ਗੋਇਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ, ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ, ਸੁਖਜਿੰਦਰ ਸਿੰਘ ਖ਼ਾਨਦਾਨ ਪ੍ਰਧਾਨ, ਦਰਸ਼ਨ ਸਿੰਘ ਭਾਈਕੇ, ਗ੍ਰੰਥੀ ਮਨਪ੍ਰੀਤ ਸਿੰਘ ਖ਼ਾਲਸਾ, ਆਤਮਾ ਸਿੰਘ ਮਹਿਲ, ਮੇਜਰ ਸਿੰਘ ਮਿਸਤਰੀ, ਡਾ. ਜਗਤਾਰ ਸਿੰਘ ਧਾਲੀਵਾਲ, ਸੁਰਿੰਦਰ ਭੁੱਟੋ, ਬਿਕਰਮ ਸਿੰਘ ਨੰਬਰਦਾਰ, ਰਾਜਿੰਦਰ ਸਿੰਘ ਕੋਠੇ ਭਾਈਆਣਾ ਸਾਬਕਾ ਸਰਪੰਚ, ਸੇਵਕ ਸਿੰਘ ਭਗਤਾ ਸਤਿਕਾਰ ਕਮੇਟੀ ਸਮੇਤ ਵੱਡੀ ਤਾਦਾਦ ਵਿਚ ਸੰਗਤਾਂ ਹਾਜ਼ਰ ਸਨ |


ਮਠਾੜੂ ਮਕੈਨੀਕਲ ਵਰਕਸ ਭਗਤਾ ਭਾਈਕਾ ਵਿਖੇ ਨਵਪ੍ਰੀਤ ਸਿੰਘ ਮਠਾੜੂ ਦਾ ਸਨਮਾਨ ਕਰਦੇ ਕਮੇਟੀ ਮੈਂਬਰ¢ ਤਸਵੀਰ: ਸੁਖਪਾਲ ਸਿੰਘ ਸੋਨੀ


ਪਿਛਲੀ ਖ਼ਬਰ ਡਾ. ਬਲਬੀਰ ਸਿੰਘ ਸਕੂਲ ਆਫ਼ ਐਕਸੀਲੈਂਸ ਤੇ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਮਜ਼੍ਹਬੀ ਸਿੱਖ/ਬਾਲਮੀਕ ਭਾਈਚਾਰੇ ਪ੍ਰਤੀ ਮਾੜੀ ਸੋਚ ਜੱਗ ਜ਼ਾਹਿਰ ਹੋਈ- ਬਲਦੇਵ ਸਿੰਘ ਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।