16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਡਾ. ਬਲਬੀਰ ਸਿੰਘ ਸਕੂਲ ਆਫ਼ ਐਕਸੀਲੈਂਸ ਤੇ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਧਾਰਮਿਕ ਸਮਾਗਮ <br/>

ਅਜੀਤ ਡੈਸਕ 07-11-2025
ਭਗਤਾ ਭਾਈਕਾ, 6 ਨਵੰਬਰ(ਸੁਖਪਾਲ ਸਿੰਘ ਸੋਨੀ)- ਡਾ. ਬਲਬੀਰ ਸਿੰਘ ਸਕੂਲ ਆਫ਼ ਐਕਸੀਲੈਂਸ ਅਤੇ ਡਾ. ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ ਭਗਤਾ ਭਾਈਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਸਮਰਪਿਤ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ¢ ਸਮਾਗਮ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸੰਗਤਾਂ ਨੇ ਸ਼ਰਧਾ ਨਾਲ ਭਾਗ ਲਿਆ | ਪਿ੍ੰਸੀਪਲ ਸੁਖਜੀਤ ਕੌਰ ਬਰਾੜ ਅਤੇ ਡਾਕਟਰ ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ ਦੇ ਪਿ੍ੰਸੀਪਲ ਨਵਕਿਰਨ ਕੌਰ ਵੱਲੋਂ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਵਿਦਿਆਰਥੀਆਂ, ਮਾਪਿਆਂ, ਸਟਾਫ਼ ਤੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ¢ ਐਡਵੋਕੇਟ ਪਰਮਪਾਲ ਸਿੰਘ ਬੁੱਟਰ ਨੇ ਵਿਦਿਆਰਥੀਆਂ ਤੇ ਸੰਗਤਾਂ ਨਾਲ ਗੁਰਬਾਣੀ ਦੇ ਉਪਦੇਸ਼ਾਂ ਤੇ ਵਿਚਾਰ ਸਾਂਝੇ ਕੀਤੇ | ਇਸ ਸਮੇਂ ਚੇਅਰਮੈਨ ਡਾਕਟਰ ਬਲਜੀਤ ਸਿੰਘ, ਐਡਵੋਕੇਟ ਪਰਮਪਾਲ ਸਿੰਘ ਬੁੱਟਰ, ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਦੀ ਡਾਇਰੈਕਟਰ ਡਾਕਟਰ ਦਲਜੀਤ ਕÏਰ ਤੂਰ, ਡਾਕਟਰ ਮਨਜੀਤ ਸਿੰਘ ਦਿਓਲ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਨੂੰ ਮਿਲਿਆ ਮਹਿਲਾ ਸਰਪੰਚਾਂ ਦਾ ਵਫ਼ਦ... ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮਾਂ ਦੀ ਸੰਪੂਰਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।