16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅਕਾਲ ਯੂਨੀਵਰਸਿਟੀ ਵਲੋਂ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ <br/>

ਅਜੀਤ ਡੈਸਕ 07-11-2025
ਤਲਵੰਡੀ ਸਾਬੋ, 6 ਨਵੰਬਰ (ਰਣਜੀਤ ਸਿੰਘ ਰਾਜੂ): ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਲੋਂ ਗੁਰੂ ਨਾਨਕ ਦੇਵ ਜੀ ਦੇ 556ਵਾਂ ਪ੍ਰਕਾਸ਼ ਪੁਰਬ ਆਤਮਿਕ, ਧਾਰਮਿਕ ਅਤੇ ਸੱਭਿਆਚਾਰਕ ਰੂਪ ਵਿਚ ਬੜੀ ਸ਼ਰਧਾ, ਨਿਮਰਤਾ ਤੇ ਚੜ੍ਹਦੀ ਕਲਾ ਦੇ ਜਜ਼ਬੇ ਨਾਲ ਮਨਾਇਆ ਗਿਆ | ਯੂਨੀਵਰਸਿਟੀ ਪ੍ਰਬੰਧਕਾਂ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਇਹ ਵਿਸ਼ੇਸ਼ ਸਮਾਗਮ ਗੁਰੂ ਨਾਨਕ ਦੇਵ ਜੀ ਦੇ ਅਮਰ ਉਪਦੇਸ਼ਾਂ 'ਨਾਮ ਜਪਣਾ, ਕਿਰਤ ਕਰਨਾ ਤੇ ਵੰਡ ਛਕਣਾ' ਨੂੰ ਜੀਵੰਤ ਰੂਪ ਦੇਣ ਦਾ ਇੱਕ ਖ਼ਾਸ ਉੱਦਮ ਸੀ | ਯੂਨੀਵਰਸਿਟੀ ਦਰਬਾਰ ਸਾਹਿਬ ਵਿਖੇ ਤਿੰਨ ਦਿਨ ਚੱਲੇ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਵਿਦਿਆਰਥੀਆਂ ਤੇ ਅਧਿਆਪਕਾਂ ਦੁਆਰਾ ਵੀ ਧਾਰਮਿਕ ਕਵਿਤਾ, ਕਥਾ, ਸ਼ਬਦ ਕੀਰਤਨ ਤੇ ਕਵੀਸ਼ਰੀ ਰਾਹੀਂ ਗੁਰੂ ਨਾਨਕ ਦੇਵ ਜੀ ਦੀ ਅਲੌਕਿਕ ਸ਼ਖ਼ਸੀਅਤ ਦਾ ਗੁਣਗਾਨ ਕੀਤਾ ਗਿਆ | ਮੰਚ ਸੰਚਾਲਕ ਦੀ ਭੂਮਿਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਦੇ ਮੁਖੀ ਸੁਖਦੀਪ ਸਿੰਘ ਨੇ ਨਿਭਾਈ | ਕੀਰਤਨ ਰਾਹੀਂ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਪਦੇਸ਼ਾਂ, ਸੱਚਾਈ, ਨਿਮਰਤਾ, ਸੇਵਾ ਤੇ ਸਮਾਨਤਾ ਬਾਰੇ ਚਿੰਤਨ ਕਰਨ ਦਾ ਮੌਕਾ ਮਿਲਿਆ | ਇਸ ਤੋਂ ਇਲਾਵਾ ਭਾਸ਼ਣ ਮੁਕਾਬਲੇ, ਗੁਰਬਾਣੀ ਸ਼ਬਦ ਗਾਇਨ, ਗਤਕਾ ਪ੍ਰਦਰਸ਼ਨ ਅਤੇ ਦਸਤਾਰ ਸਜਾਓ ਮੁਕਾਬਲੇ ਵੀ ਕਰਵਾਏ ਗਏ | ਮੁੱਖ ਸਮਾਗਮ ਦੌਰਾਨ ਡੀਨ ਵਿਦਿਆਰਥੀ ਭਲਾਈ ਡਾ. ਜਨਪ੍ਰੀਤ ਸਿੰਘ ਨੇ ਮੰਚ ਤੋਂ ਆਪਣੇ ਵਿਚਾਰ ਸਾਂਝੇ ਕੀਤੇ | ਅਕਾਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਪ੍ਰੋਫ਼ੈਸਰ ਗੁਰਮੇਲ ਸਿੰਘ ਨੇ ਇਸ ਪਵਿੱਤਰ ਸਮਾਗਮ ਨੂੰ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਯਾਦ ਕਰਨ ਤੇ ਜੀਵਨ ਵਿਚ ਧਾਰਨ ਕਰਨ ਦਾ ਮਹੱਤਵਪੂਰਨ ਮੌਕਾ ਕਿਹਾ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਜੇ ਗੁਰੂ ਸਾਹਿਬ ਦੇ ਸੁਨੇਹੇ ਅਨੁਸਾਰ ਜੀਵਨ ਜੀਣ ਦੀ ਕੋਸ਼ਿਸ਼ ਕਰਨ ਤਾਂ ਉਹ ਸਿਰਫ਼ ਸਫਲ ਵਿਦਿਆਰਥੀ ਹੀ ਨਹੀਂ, ਸਗੋਂ ਚੰਗੇ ਮਨੁੱਖ ਵੀ ਬਣ ਸਕਦੇ ਹਨ | ਇਸ ਮੌਕੇ ਵਿਭਿੰਨ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਨੇ ਵੱਖ-ਵੱਖ ਪਿੰਡਾਂ 'ਚ ਪਹੁੰਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਕੀਤਾ ਪ੍ਰੇਰਿਤ <br/> ਅਗਲੀ ਖ਼ਬਰ ਪੀ. ਐਮ. ਸ੍ਰੀ. ਸਕੂਲ ਤੁੰਗਵਾਲੀ ਵਿਖੇ ਮਨਾਇਆ ਨਵਾਂ ਪੰਜਾਬ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।