25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਜੈ ਤੁਲਸੀ ਅਣੂਵਰਤ ਪਬਲਿਕ ਸਕੂਲ ਦੇ ਵਿਦਿਆਰਥੀ ਗੁਰੂਘਰ ਹੋਏ ਨਤਮਸਤਕ

ਅਜੀਤ ਡੈਸਕ 08-11-2025
ਰਾਮਪੁਰਾ ਫੂਲ, 7 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਜੈ ਤੁਲਸੀ ਅਣੂਵਰਤ ਪਬਲਿਕ ਸਕੂਲ ਦੇ ਵਿਦਿਆਰਥੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸਥਾਨਕ ਸ਼ਹਿਰ ਦੇ ਬਾਬਾ ਨਾਮਦੇਵ ਗੁਰੂ ਘਰ ਵਿਚ ਹੋਏ ਨਤਮਸਤਕ ਹੋਏ | ਇਸ ਮੌਕੇ ਸਕੂਲ ਦੀ ਪ੍ਰੀ ਨਰਸਰੀ ਕਲਾਸ ਤੋਂ ਯੂ.ਕੇ.ਜੀ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਜੈ ਤੁਲਸੀ ਅਣੂਵਰਤ ਦੇ ਬਰਾਂਚ ਰਾਮਪੁਰਾ ਫੂਲ ਦੇ ਪਿ੍ੰਸੀਪਲ ਸ੍ਰੀਮਤੀ ਪੂਨਮ ਅੱਤਰੀ ਅਤੇ ਸਮੂਹ ਸਟਾਫ਼ ਦੀ ਅਗਵਾਈ ਵਿਚ ਸਮੇਂ-ਸਮੇਂ ਸਿਰ ਵਿਦਿਆਰਥੀਆਂ ਨੂੰ ਸਭ ਧਰਮਾਂ ਪ੍ਰਤੀ ਪ੍ਰੇਰਿਆ ਜਾਂਦਾ ਹੈ¢ ਇਸ ਮੌਕੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਜੈ ਤੁਲਸੀ ਅਣੂਵਰਤ ਪਬਲਿਕ ਸਕੂਲ ਦੇ ਬਰਾਂਚ ਪਿ੍ੰਸੀਪਲ ਸ੍ਰੀਮਤੀ ਪੂਨਮ ਅੱਤਰੀ ਅਤੇ ਸਟਾਫ਼ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ¢

ਪਿਛਲੀ ਖ਼ਬਰ ਅੱਖਾਂ ਦੀ ਜਾਂਚ ਦਾ 19ਵਾਂ ਮੁਫ਼ਤ ਕੈਂਪ ਭਲਕੇ ਅਗਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ 'ਤੇ 3 ਖ਼ਿਲਾਫ਼ ਮੁਕੱਦਮਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।