ਰਾਮਾਂ ਮੰਡੀ, 7 ਨਵੰਬਰ (ਤਰਸੇਮ ਸਿੰਗਲਾ)-ਰਾਮਾਂ ਸਹਾਰਾ ਵੈਲਫ਼ੇਅਰ ਕਲੱਬ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨਾਂ ਦਾ 19ਵਾਂ ਮੁਫ਼ਤ ਕੈਂਪ 9 ਨਵੰਬਰ ਨੂੰ ਸਥਾਨਕ ਸਹਾਰਾ ਆਈ ਕੇਅਰ ਸੈਂਟਰ ਵਿਖੇ ਲਾਇਆ ਜਾਵੇਗਾ | ਕਲੱਬ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਂਸਲ ਐਡਵੋਕੇਟ ਨੇ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੈਂਪ ਵਿਚ ਡਾ. ਕਰਨ ਸਾਰਵਾਲ (ਐੱਮ.ਐੱਸ.) ਰਾਮਪੁਰਾ ਫੂਲ ਅਤੇ ਉਨ੍ਹਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਅਤੇ ਮੋਤੀਆਬਿੰਦ ਪੀੜ੍ਹਤ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਵੀ ਕੀਤੇ ਜਾਣਗੇ | ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਆਪ੍ਰੇਸ਼ਨ ਵਾਲੇ ਮਰੀਜ਼ਾਂ ਲਈ ਕਲੱਬ ਵਲੋਂ ਲੰਗਰ ਵੀ ਵਰਤਾਇਆ ਜਾਵੇਗਾ |