20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਮਾਣਹਾਨੀ ਕੇਸ 'ਚ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਅਦਾਲਤ 'ਚ ਨਹੀਂ ਹੋਏ ਪੇਸ਼ <br/>

ਅਜੀਤ ਡੈਸਕ 20-11-2025
ਮਾਨਸਾ, 19 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਣਹਾਨੀ ਕੇਸ 'ਚ ਅੱਜ ਸਥਾਨਕ ਅਦਾਲਤ 'ਚ ਪੇਸ਼ ਨਾ ਹੋਏ | ਜ਼ਿਕਰਯੋਗ ਹੈ ਕਿ ਇਹ ਮੁਕੱਦਮਾ ਨਾਜਰ ਸਿੰਘ ਮਾਨਸ਼ਾਹੀਆ ਨੇ ਵਿਧਾਇਕ ਹੁੰਦਿਆਂ ਉਦੋਂ ਦਰਜ ਕਰਵਾਇਆ ਸੀ ਜਦੋਂ ਉਹ ਜੁਲਾਈ 2019 'ਚ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ 'ਚ ਸ਼ਾਮਿਲ ਹੋਏ ਸਨ | ਉਸ ਵਕਤ 'ਆਪ' ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਦੋਸ਼ ਲਗਾਇਆ ਸੀ ਕਿ ਸ. ਮਾਨਸ਼ਾਹੀਆ ਨੇ 10 ਕਰੋੜ ਰੁਪਏ ਲਏ ਹਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਦੀ ਚੇਅਰਮੈਨੀ ਵੀ ਪੱਕੀ ਕੀਤੀ ਹੈ | ਵਿਧਾਇਕ ਦੀ ਅਪਰਾਧਿਕ ਇਸਤਗਾਸਾ ਦੀ ਸੁਣਵਾਈ ਕਰਦਿਆਂ ਭਗਵੰਤ ਮਾਨ ਸਮੇਤ ਕਈ ਪੱਤਰਕਾਰਾਂ ਨੂੰ ਤਲਬ ਕੀਤਾ ਸੀ | ਕੇਸ ਦੀ ਸੁਣਵਾਈ ਦੇ ਚੱਲਦਿਆਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 2 ਅਖ਼ਬਾਰਾਂ ਦੇ ਸੰਪਾਦਕਾਂ ਸਮੇਤ ਕਈ ਪੱਤਰਕਾਰਾਂ ਦੇ ਖ਼ਿਲਾਫ਼ ਮਾਮਲਾ ਰੱਦ ਕਰ ਦਿੱਤਾ ਸੀ | ਅਦਾਲਤ ਵਲੋਂ ਜੇ.ਬੀ. ਸਿੰਗਲਾ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ ਜਦਕਿ ਭਗਵੰਤ ਮਾਨ ਤੇ ਨਰੇਸ਼ ਕੁਮਾਰ ਖ਼ਿਲਾਫ਼ ਕਾਰਵਾਈ ਜਾਰੀ ਹੈ | ਮੁੱਖ ਮੰਤਰੀ ਦੇ ਵਕੀਲ ਹਰਪ੍ਰੀਤ ਸਿੰਘ ਹੈਪੀ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਸ੍ਰੀ ਮਾਨ ਜੰਮੂ ਕਸ਼ਮੀਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਸਮਾਗਮਾਂ 'ਚ ਮਸਰੂਫ਼ੀਅਤ ਕਰ ਕੇ ਪੇਸ਼ ਨਹੀਂ ਹੋ ਸਕੇ | ਉਨ੍ਹਾਂ ਦੱਸਿਆ ਕਿ ਅਦਾਲਤ ਵਲੋਂ ਅਗਲੀ ਸੁਣਵਾਈ 19 ਦਸੰਬਰ 'ਤੇ ਪਾਈ ਗਈ ਹੈ | ਕਾਬਲੇ-ਗ਼ੌਰ ਰਹੇ ਇਸ ਕੇਸ 'ਚ ਮੁੱਖ ਮੰਤਰੀ ਇਕ ਵਾਰ ਮਾਨਸਾ ਅਦਾਲਤ 'ਚ ਪੇਸ਼ ਹੋ ਚੁੱਕੇ ਹਨ | ਅਗਲੀ ਪੇਸ਼ੀ ਦੋਸ਼ੀਆਂ ਉੱਪਰ ਦੋਸ਼ ਆਇਦ ਕਰਨ ਲਈ ਨਿਸ਼ਚਿਤ ਕੀਤੀ ਗਈ ਹੈ |



ਪਿਛਲੀ ਖ਼ਬਰ ਰਾਮਪੁਰਾ ਪੁਲਿਸ ਵਲੋਂ ਹੈਰੋਇਨ ਅਤੇ ਹਥਿਆਰ ਸਮੇਤ ਦੋ ਨੌਜਵਾਨ ਗਿ੍ਫ਼ਤਾਰ <br/> ਅਗਲੀ ਖ਼ਬਰ ਡੀ. ਏ. ਵੀ. ਕਾਲਜ ਫਾਰ ਗਰਲਜ਼ ਵਿਖੇ ਸੰਸਥਾ ਦੀ ਇਨੋਵੇਸ਼ਨ ਕੌਂਸਲ ਵਲੋਂ ਦੋ ਦਿਨਾਂ ਵਿਸ਼ੇਸ਼ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।