20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਮਜ਼ਦੂਰਾਂ ਦਾ ਪੱਕਾ ਮੋਰਚਾ ਲਗਾਤਾਰ ਜਾਰੀ <br/>

ਅਜੀਤ ਡੈਸਕ 20-11-2025
ਬਠਿੰਡਾ, 19 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਸਾਹਮਣੇ ਲਗਾਇਆ ਪੱਕਾ ਮੋਰਚਾ ਲਗਾਤਾਰ ਜਾਰੀ ਹੈ ਪਰ ਅਜੇ ਤੱਕ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਨਾਂ 'ਤੇ 'ਜੂੰ' ਤੱਕ ਨਹੀਂ ਸਰਕੀ, ਜਿਸ ਤੋਂ ਖ਼ਫ਼ਾ ਹੋਏ ਮੋਰਚੇ ਨੇ 22 ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਖਿਲਾਫ ਮੋਰਚਾ ਤਿੱਖਾ ਕਰਨ ਦਾ ਐਲਾਨ ਕੀਤਾ ਹੈ | ਧਰਨੇ ਦੀ ਅਗਵਾਈ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਮਿੱਠੂ ਸਿੰਘ ਘੁੱਦਾ, ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਕਾਮਰੇਡ ਅਮੀ ਲਾਲ, ਦਲਿਤ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਸੁਖਪਾਲ ਸਿੰਘ ਖਿਆਲੀਵਾਲਾ ਤੇ ਮਜ਼ਦੂਰ ਅਧਿਕਾਰ ਅੰਦੋਲਨ ਦੇ ਆਗੂ ਨਛੱਤਰ ਸਿੰਘ ਰਾਮਨਗਰ ਨੇ ਕਿਹਾ ਕਿ ਧਰਨੇ ਦੇ ਪਹਿਲੇ ਦਿਨ ਪ੍ਰਸ਼ਾਸਨ ਨੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਵਫ਼ਦ ਦੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਅੱਜ ਤੀਜਾ ਦਿਨ ਬੀਤ ਜਾਣ ਦੇ ਬਾਵਜੂਦ ਮੀਟਿੰਗ ਨਹੀਂ ਕਰਵਾਈ ਗਈ, ਜਿਸ ਤੋਂ ਪ੍ਰਸ਼ਾਸਨ ਦਾ ਮਜ਼ਦੂਰ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਕਿ ਦਿਨ ਰਾਤ ਦੇ ਪੱਕੇ ਮੋਰਚੇ ਵਿਚ ਮਜ਼ਦੂਰ ਠੰਡ ਦਾ ਸ਼ਿਕਾਰ ਹੋ ਰਹੇ ਹਨ ਪਰ ਕੁਝ ਦੂਰੀ 'ਤੇ ਆਪਣੇ ਦਫ਼ਤਰ 'ਚ ਬੈਠੇ ਡਿਪਟੀ ਕਮਿਸ਼ਨਰ ਕੋਲ ਉਨ੍ਹਾਂ ਦੀ ਸੁਣਵਾਈ ਕਰਨ ਦਾ ਸਮਾਂ ਨਹੀਂ ਹੈ, ਜਿਸ ਦੇ ਰੋਸ ਵਜੋਂ ਮੋਰਚੇ ਨੇ 22 ਨਵੰਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਖਿਲਾਫ ਤਿੱਖਾ ਪੈਂਤੜਾ ਕਰਨ ਦਾ ਫੈਸਲਾ ਲਿਆ ਹੈ, ਤਾਂ ਜੋ ਪ੍ਰਸ਼ਾਸਨ ਕੁੰਭਕਰਨੀ ਨੀਂਦ ਤੋਂ ਜਾਗ ਸਕੇ | ਆਗੂਆਂ ਨੇ ਕਿਹਾ ਕਿ ਮਨਰੇਗਾ ਕੰਮ ਦੀ ਮੁੜ ਬਹਾਲੀ, ਮੀਹਾਂ ਨਾਲ ਨੁਕਸਾਨੇ ਘਰਾਂ ਦਾ ਮੁਆਵਜ਼ਾ ਦਿਵਾਉਣ, ਔਰਤਾਂ ਨੂੰ 1100 ਰੁਪਏ ਦਿਵਾਉਣ, ਰਸੋਈ ਵਸਤਾਂ ਸਸਤੇ ਭਾਅ ਦਿਵਾਉਣ, ਪੰਚਾਇਤੀ ਜ਼ਮੀਨਾਂ ਮਜ਼ਦੂਰਾਂ ਨੂੰ ਸਸਤੇ ਭਾਅ ਦਿਵਾਉਣ ਤੇ ਜ਼ਮੀਨੀ ਸੁਧਾਰ ਸਮੇਤ ਸੂਬਾ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲਾਗੂ ਕਰਵਾਉਣ ਤੱਕ ਇਹ ਪੱਕਾ ਮੋਰਚਾ ਜਾਰੀ ਰਹੇਗਾ, ਜਿਸ ਨੂੰ ਆਉਣ ਵਾਲੇ ਦਿਨਾਂ 'ਚ ਹੋਰ ਤਿੱਖਾ ਕੀਤਾ ਜਾਵੇਗਾ | ਉਨ੍ਹਾਂ 22 ਨਵੰਬਰ ਨੂੰ ਮਜ਼ਦੂਰਾਂ ਨੂੰ ਆਪਣੇ ਪਰਿਵਾਰਾਂ ਸਮੇਤ ਪੱਕੇ ਮੋਰਚੇ 'ਚ ਪੁੱਜਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਭੁੱਚੋ ਮੰਡੀ ਦੇ ਮੁੱਖ ਬਾਜ਼ਾਰ 'ਚ 2 ਦੁਕਾਨਾਂ 'ਚੋਂ ਚੋਰੀ ਅਗਲੀ ਖ਼ਬਰ ਰਾਮਪੁਰਾ ਪੁਲਿਸ ਵਲੋਂ ਹੈਰੋਇਨ ਅਤੇ ਹਥਿਆਰ ਸਮੇਤ ਦੋ ਨੌਜਵਾਨ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।