20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਐਡਵੋਕੇਟ ਅਮਨਦੀਪ ਕੌਰ ਨੂੰ ਦਿੱਤੀਆਂ ਧਮਕੀਆਂ ਵਿਰੁੱਧ ਆਵਾਜ਼ ਬੁਲੰਦ ਕਰੋ- ਜਮਹੂਰੀ ਅਧਿਕਾਰ ਸਭਾ <br/>

ਅਜੀਤ ਡੈਸਕ 20-11-2025
ਬਠਿੰਡਾ, 19 ਨਵੰਬਰ (ਪੱਤਰ ਪ੍ਰੇਰਕ): ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਐਡਵੋਕੇਟ ਅਮਨਦੀਪ ਕੌਰ ਨੂੰ ਅਣਪਛਾਤੇ ਫ਼ੋਨ ਤੋਂ ਧਮਕੀਆਂ ਦੇਣ, ਆਰ.ਐੱਸ.ਐੱਸ ਦੀ ਨਿੰਦਿਆਂ ਨਾ ਕਰਨ, ਗਾਲ੍ਹਾਂ ਕੱਢਣ ਅਤੇ ਦੇਸ਼ ਛੱਡ ਜਾਣ ਦਾ ਫ਼ਰਮਾਨ ਸੁਣਾਉਣ ਦਾ ਗੰਭੀਰ ਨੋਟਿਸ ਲੈਂਦਿਆਂ ਸਭਾ ਵਲੋਂ ਇਸ ਨੂੰ ਵਿਚਾਰ ਪ੍ਰਗਟਾਵੇ ਦੇ ਅਧਿਕਾਰ, ਔਰਤਾਂ ਦੇ ਸਵੈਮਾਨ ਉੱਪਰ ਹਮਲੇ ਵਜੋਂ ਲਿਆ ਹੈ ਅਤੇ ਸੰਘੀ ਗੰੁਡਾਗਰਦੀ ਕਰਾਰ ਦਿੱਤਾ ਹੈ | ਜਮਹੂਰੀ ਅਤੇ ਜਨਤਕ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਇਸ ਵਿਰੁੱਧ ਆਵਾਜ਼ ਉਠਾਉਣ ਦੀ ਅਪੀਲ ਕੀਤੀ ਹੈ | ਇਸ ਮੌਕੇ ਸਭਾ ਦੇ ਪ੍ਰਧਾਨ ਪ੍ਰੋ: ਜਗਮੋਹਨ ਸਿੰਘ, ਜਨਰਲ ਸਕੱਤਰ ਪਿ੍ਤਪਾਲ ਸਿੰਘ, ਸਕੱਤਰੇਤ ਮੈਂਬਰ ਡਾ: ਅਜੀਤਪਾਲ ਸਿੰਘ ਅਤੇ ਪੈੱ੍ਰਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਐਡਵੋਕੇਟ ਅਮਨਦੀਪ ਕੌਰ ਨੇ ਪਿਛਲੇ ਦਿਨੀਂ ਕੇਂਦਰ ਸਰਕਾਰ ਵਲੋਂ ਇੱਕ ਨੋਟੀਫ਼ਿਕੇਸ਼ਨ ਰਾਹੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨ ਦੇ ਸੰਬੰਧ ਵਿਚ ਕੇਂਦਰ ਸਰਕਾਰ ਦੇ ਮਨਸੂਬਿਆਂ ਬਾਰੇ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਬਾਰੇ ਅਤੇ ਵਿਦਿਆਰਥੀ ਅੰਦੋਲਨ ਬਾਰੇ ਭਰਪੂਰ ਜਾਣਕਾਰੀ ਦਿੰਦੀਆਂ ਵੀਡੀਓ ਜਾਰੀ ਕੀਤੀਆਂ ਸਨ | ਵੀਡੀਓ ਅੰਦਰ ਦਿੱਤੀ ਜਾਣਕਾਰੀ ਪੰਜਾਬ ਯੂਨੀਵਰਸਿਟੀ ਨਾਲ ਨੇੜਿਓ ਜੁੜੇ ਸੰਘਰਸ਼ੀ ਵਿਦਿਆਰਥੀਆਂ ਅਤੇ ਪੰਜਾਬ ਦੇ ਲੋਕਾਂ ਲਈ ਬਹੁਤ ਅਹਿਮ ਸੀ, ਜਿਹੜੀ ਕੇਂਦਰ ਦੀ ਭਾਜਪਾ ਸਰਕਾਰ ਨੂੰ ਕਿਸੇ ਤਰ੍ਹਾਂ ਵੀ ਹਾਜ਼ਮ ਹੋਣ ਵਾਲੀ ਨਹੀਂ ਹੈ | ਐਡਵੋਕੇਟ ਅਮਨਦੀਪ ਕੌਰ ਨੇ ਇਸ ਸੰਬੰਧੀ ਬਾਰ ਐਸੋਸੀਏਸ਼ਨ ਚੰਡੀਗੜ੍ਹ ਨੂੰ ਸੂਚਿਤ ਕਰਨ ਤੋਂ ਇਲਾਵਾ ਐੱਸ.ਐੱਸ.ਪੀ ਚੰਡੀਗੜ੍ਹ ਨੂੰ ਸ਼ਿਕਾਇਤ ਕੀਤੀ, ਪਰ ਪੁਲਿਸ ਪ੍ਰਸ਼ਾਸਨ ਚੰਡੀਗੜ੍ਹ ਹਾਲੇ ਤੱਕ ਕਿਸੇ ਅਣਪਛਾਤੇ ਨੰਬਰ ਰਾਹੀਂ ਇਹ ਕਾਰਵਾਈ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕੋਈ ਕਾਰਵਾਈ ਨਹੀ ਕੀਤੀ | ਉਨ੍ਹਾਂ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਅਜਿਹੇ ਜਮਹੂਰੀਅਤ ਵਿਰੋਧੀ ਅਨਸਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰੇ | ਸੂਬਾ ਕਮੇਟੀ ਨੇ ਸਭਾ ਦੀਆਂ ਇਕਾਈਆਂ ਨੂੰ ਜਨਤਕ ਜਮਹੂਰੀ ਜਥੇਬੰਦੀਆਂ ਦੇ ਨਾਲ ਜਨਤਕ ਵਫ਼ਦ ਰਾਹੀ ਮੰਗ-ਪੱਤਰ ਦੇ ਕੇ ਗੁੰਡਾਗਰਦੀ ਖ਼ਿਲਾਫ਼ ਆਵਾਜ਼ ਉਠਾਉਣ ਦਾ ਸੱਦਾ ਦਿੱਤਾ ਹੈ |


ਪਿਛਲੀ ਖ਼ਬਰ ਡਾ. ਸੋਹਣ ਲਾਲ ਸ਼ਰਮਾ ਰੋਮਾਣਾ ਅਜੀਤ ਸਿੰਘ ਵਾਲਾ ਨਾਲ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਵਿਚ ਪੰਜ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।