20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਿਲਵਰ ਓਕਸ ਸਕੂਲ ਵਿਚ 'ਆਰੋਹਣ' ਸਮਾਗਮ <br/>

ਉਦਘਾਟਨ ਕਰਦੇ ਹੋਏ ਮੁੱਖ ਮਹਿਮਾਨ ਅਤੇ ਪ੍ਰੋਗਰਾਮ ਪੇਸ਼ ਕਰਦੇ ਹੋਏ ਬੱਚੇ | ਅਜੀਤ ਤਸਵੀਰਾਂ <br/> 20-11-2025
ਬਠਿੰਡਾ, 19 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2, ਬਠਿੰਡਾ ਦੇ ਤੀਸਰੇ ਸਥਾਪਨਾ ਦਿਵਸ ਮੌਕੇ ਕਰਵਾਏ 'ਆਰੋਹਨ' ਸਮਾਗਮ ਦੇ ਜਸ਼ਨ ਨੇ ਰੰਗ ਬੰਨ੍ਹ ਦਿੱਤਾ¢ ਇਸ ਸਮਾਗਮ ਵਿਚ ਚੌਥੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ ਨੇ ਕਲਾਸ-ਰੂਮਾਂ ਤੋਂ ਸਫਲਤਾ ਅਤੇ ਵਿਦਾਈ ਦੇ ਪਲਾਂ ਤੱਕ ਵਿਦਿਆਰਥੀ ਜੀਵਨ ਦੇ ਸੁੰਦਰ ਸਫ਼ਰ ਨੂੰ ਉਜਾਗਰ ਕਰਦੇ ਹੋਏ ਸੱਭਿਆਚਾਰਕ ਪ੍ਰਦਰਸ਼ਨਾਂ ਦੀ ਇਕ ਲੜੀ ਪੇਸ਼ ਕੀਤੀ¢ ਸਮਾਰੋਹ ਦੀ ਸ਼ੁਰੂਆਤ ਰਵਾਇਤੀ ਦੀਵੇ ਜਗਾਉਣ ਨਾਲ ਹੋਈ, ਜਿਸ ਵਿਚ ਮੱੁਖ ਮਹਿਮਾਨ ਸੁਰਜੀਤ ਸਿੰਘ, ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ, ਪ੍ਰਧਾਨ ਸਰੂਪ ਚੰਦ ਸਿੰਗਲਾ, ਚੇਅਰਮੈਨ ਇੰਦਰਜੀਤ ਸਿੰਘ ਬਰਾੜ, ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ ਅਤੇ ਪਿ੍ੰਸੀਪਲ ਸ੍ਰੀਮਤੀ ਨੀਤੂ ਅਰੋੜਾ ਸ਼ਾਮਿਲ ਹੋਏ¢ ਵਿਦਿਆਰਥੀਆਂ ਗਤੀਵਿਧੀਆਂ ਸ਼ਾਮ ਨੂੰ ਯਾਦਗਾਰੀ ਬਣਾ ਦਿੱਤਾ¢ ਇਥੇ ਵਿਦਿਆਰਥੀਆਂ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ, ਜਿਸ ਵਿਚ ਸਕੂਲ ਦੀਆਂ ਅਕਾਦਮਿਕ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਗਿਆ | ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ 'ਤੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ¢ ਮੁੱਖ ਮਹਿਮਾਨ ਸੁਰਜੀਤ ਸਿੰਘ, ਸਾਬਕਾ ਡੀ.ਈ.ਓ ਨੇ ਆਪਣੇ ਪ੍ਰੇਰਨਾਦਾਇਕ ਭਾਸ਼ਣ ਵਿਚ ਸਕੂਲ ਦੀ ਸੰਪੂਰਨ ਸਿੱਖਿਆ ਪ੍ਰਤੀ ਵਚਨਬੱਧਤਾ ਅਤੇ ਚੰਗਾ ਵਾਤਾਵਰਨ ਪ੍ਰਦਾਨ ਕਰਨ ਦੀ ਪ੍ਰਸ਼ੰਸਾ ਕੀਤੀ, ਜੋ ਅਕਾਦਮਿਕ ਉੱਤਮਤਾ ਅਤੇ ਚਰਿੱਤਰ ਨਿਰਮਾਣ ਦੋਵਾਂ ਨੂੰ ਉਤਸ਼ਾਹਿਤ ਕਰਦਾ ਹੈ¢ ਪ੍ਰਧਾਨ ਸਰੂਪ ਚੰਦ ਸਿੰਗਲਾ ਤੇ ਚੇਅਰਮੈਨ ਇੰਦਰਜੀਤ ਸਿੰਘ ਬਰਾੜ ਨੇ ਸੱਭਿਆਚਾਰਕ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਸਕੂਲ ਜੀਵਨ' ਦੀਆਂ ਯਾਦਾਂ ਨੂੰ ਤਾਜ਼ਾ ਕੀਤਾ¢ ਡਾਇਰੈਕਟਰ ਸ੍ਰੀਮਤੀ ਬਰਨਿੰਦਰ ਪਾਲ ਸੇਖੋਂ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਮਾਗਮ ਨੂੰ ਸਫਲ ਬਣਾਉਣ ਲਈ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਵਧਾਈ ਦਿੱਤੀ | ਪਿ੍ੰਸੀਪਲ ਸ੍ਰੀਮਤੀ ਨੀਤੂ ਅਰੋੜਾ ਨੇ ਸਮਾਗਮ ਨੂੰ ਸ਼ਾਨਦਾਰ ਬਣਾਉਣ ਲਈ ਪਤਵੰਤਿਆਂ, ਮਾਪਿਆਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ¢ ਜਸ਼ਨ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ¢

ਪਿਛਲੀ ਖ਼ਬਰ ਨੋਟੀਫ਼ਿਕੇਸ਼ਨ ਦੇ ਤਿੰਨ ਸਾਲਾਂ ਬਾਅਦ ਵੀ ਪੰਜਾਬ 'ਚ ਬਹਾਲ ਨਹੀਂ ਹੋ ਸਕੀ ਪੁਰਾਣੀ ਪੈਨਸ਼ਨ ਸਕੀਮ <br/> ਅਗਲੀ ਖ਼ਬਰ ਡਾ. ਸੋਹਣ ਲਾਲ ਸ਼ਰਮਾ ਰੋਮਾਣਾ ਅਜੀਤ ਸਿੰਘ ਵਾਲਾ ਨਾਲ ਦੁੱਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।