ਤਲਵੰਡੀ ਸਾਬੋ, 19 ਨਵੰਬਰ (ਰਣਜੀਤ ਸਿੰਘ ਰਾਜੂ,ਰਵਜੋਤ ਸਿੰਘ ਰਾਹੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਹਿੰਦ ਦੀ ਚਾਦਰ ਨÏਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਨਾਈ ਜਾ ਰਹੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਕੇ ਅੱਜ ਸਥਾਨਕ ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾਤਸ਼ਾਹੀ ਦਸਵੀਂ ਛਾਉਣੀ ਬੁੱਢਾ ਦਲ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ 'ਚ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕÏਰ, ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਮੈਡਮ ਅਮਨੀਤ ਕੌਂਡਲ ਤੋਂ ਇਲਾਵਾ ਜ਼ਿਲੇ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਾਜ਼ਰੀ ਭਰੀ ¢ ਕੀਰਤਨ ਦਰਬਾਰ ਵਿਚ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦੇ ਮਧੁਰ ਕੀਰਤਨ ਰਾਹੀਂ ਹਿੰਦ ਦੀ ਚਾਦਰ ਨÏਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੀ ਮਹਿਮਾ ਬਿਆਨ ਕੀਤੀ ਗਈ, ਜਿਸ ਨਾਲ ਪੂਰਾ ਦਰਬਾਰ ਨਾਮ-ਰੰਗ ਅਤੇ ਸ਼ਰਧਾ ਨਾਲ ਭਰਿਆ ਗਿਆ¢ ਗੁਰੂ ਸਾਹਿਬ ਦੇ ਉਪਦੇਸ਼ਾਂ, ਧਰਮ ਦੀ ਰੱਖਿਆ, ਮਨੁੱਖਤਾ ਦੀ ਸੇਵਾ ਅਤੇ ਸੱਚ ਲਈ ਖੜ੍ਹੇ ਹੋਣ ਨੂੰ ਯਾਦ ਕੀਤਾ ਗਿਆ¢ ਕੀਰਤਨ ਦਰਬਾਰ ਮੌਕੇ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਜੀ ਦੀ ਜੀਵਨ ਗਾਥਾ, ਉਨ੍ਹਾਂ ਦੇ ਆਤਮਿਕ ਉਪਦੇਸ਼ ਅਤੇ ਸ਼ਹੀਦੀ ਦੇ ਇਤਿਹਾਸਕ ਮਹੱਤਵ ਬਾਰੇ ਵੀ ਜਾਣੂ ਕਰਵਾਇਆ ਗਿਆ¢ ਢਾਡੀ ਜਥਿਆਂ ਨੇ ਵੀਰ ਰਸ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਬਲਿਦਾਨ ਨੂੰ ਮਨੁੱਖਤਾ ਲਈ ਬੇਮਿਸਾਲ ਕਾਰਜ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਬਲਿਦਾਨ ਅੱਜ ਵੀ ਸਾਨੂੰ ਸੱਚ, ਹਿੰਮਤ ਅਤੇ ਸਹੀ ਰਸਤੇ 'ਤੇ ਤੁਰਨ ਦੀ ਪੇ੍ਰਰਨਾ ਦਿੰਦਾ ਹੈ¢ ਸ਼ਾਮ ਨੂੰ ਕਰੀਬ ਸਾਢੇ ਅੱਠ ਵਜੇ ਕੀਰਤਨ ਦਰਬਾਰ ਸ਼ਾਂਤੀ, ਪੇ੍ਰਰਨਾ ਅਤੇ ਸਮੂਹਕ ਏਕਤਾ ਦਾ ਸੁਨੇਹਾ ਦੇ ਕੇ ਸਫਲਤਾ ਪੂਰਵਕ ਸੰਪੰਨ ਹੋਇਆ¢ ਓਧਰ ਨਗਰ ਕੀਰਤਨ 'ਚ ਸੰਗਤ ਦੀ ਵੱਡੇ ਪੱਧਰ 'ਤੇ ਆਮਦ ਦੀ ਸੰਭਾਵਨਾ ਦੇ ਮੱਦੇਨਜ਼ਰ ਭਾਵੇਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਹੋਏ ਸਨ ਪਰ ਸੱਤਾਧਿਰ ਦੀ ਹਲਕਾ ਲੀਡਰਸ਼ਿਪ ਵਲੋਂ ਸਾਰੇ ਯਤਨ ਕਰਨ ਦੇ ਬਾਵਜੂਦ ਨਗਰ ਕੀਰਤਨ 'ਚ ਵੱਡੀ ਗਿਣਤੀ ਸੰਗਤਾਂ ਦੀ ਸ਼ਮੂਲੀਅਤ ਕਿਤੇ ਨਜ਼ਰ ਨਹੀਂ ਆਈ¢ ਐਥੇ ਇਹ ਵੀ ਦੱਸਣਾ ਬਣਦਾ ਹੈ ਕਿ 20 ਨਵੰਬਰ ਨੂੰ ਇਸੇ ਗੁਰਦੁਆਰਾ ਬੇਰ ਸਾਹਿਬ ਦੇਗਸਰ ਸਾਹਿਬ ਤੋਂ ਹੀ ਸਵੇਰੇ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਰਵਾਨਾ ਹੋਵੇਗਾ ਜੋ ਬਠਿੰਡਾ, ਭੁੱਚੋ ਮੰਡੀ, ਰਾਮਪੁਰਾ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ¢ਨਗਰ ਕੀਰਤਨ ਲਈ ਵੱਡੀ ਗਿਣਤੀ 'ਚ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਡਿਊਟੀਆਂ