20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਰਕਾਰੀ ਸਕੂਲਾਂ ਦੇ 90 ਫ਼ੀਸਦੀ ਤੋਂ ਵਧੇਰੇ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਚÏਥਾ ਸਨਮਾਨ ਸਮਾਰੋਹ 28 ਨੂੰ <br/>

ਅਜੀਤ ਡੈਸਕ 20-11-2025
ਭਗਤਾ ਭਾਈਕਾ, 19 ਨਵੰਬਰ (ਨਿੱਜੀ ਪੱਤਰ ਪ੍ਰੇਰਕ)-ਸਥਾਨਕ ਬਲਾਕ ਅਧੀਨ ਪੈਂਦੇ ਸਰਕਾਰੀ ਸਕੂਲਾਂ ਵਿਚ ਵਿਚੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੇ ਸਾਲਾਨਾ ਨਤੀਜੇ ਵਿਚ 90 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਪੰਜਾਬ ਨਾਲ ਸਬੰਧਿਤ ਸ਼ਹਿਰ ਦੇ ਪ੍ਰੈਸ ਕਲੱਬ ਵਲੋਂ ਚÏਥਾ ਸਨਮਾਨ ਸਮਾਰੋਹ 28 ਨਵੰਬਰ ਨੂੰ ਸਵੇਰੇ 10 ਵਜੇ ਭਗਤਾ ਭਾਈਕਾ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਹੈ¢ ਸਮਾਗਮ ਦÏਰਾਨ ਝੁੱਗੀ-ਝੌਪੜੀ ਅਤੇ ਗੱਡੀਆਂ ਵਾਲੇ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਜਾਵੇਗਾ¢ ਕਲੱਬ ਪ੍ਰਧਾਨ ਸੁਖਪਾਲ ਸਿੰਘ ਸੋਨੀ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਅਤੇ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਹਲਕਾ ਨਿਹਾਲ ਸਿੰਘ ਵਾਲਾ ਸ਼ਾਮਿਲ ਹੋਣਗੇ, ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਗੁਰਪ੍ਰੀਤ ਸਿੰਘ ਮਲੂਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਬਠਿੰਡਾ ਦਿਹਾਤੀ ਅਤੇ ਬੂਟਾ ਸਿੰਘ ਸਿੱਧੂ ਪ੍ਰਧਾਨ ਨਗਰ ਪੰਚਾਇਤ ਭਗਤਾ ਭਾਈਕਾ ਸ਼ਮੂਲੀਅਤ ਕਰਨਗੇ¢ ਇਸੇ ਦÏਰਾਨ ਵੀਰਪਾਲ ਭਗਤਾ ਸੂਬਾ ਕਮੇਟੀ ਮੈਂਬਰ ਅਤੇ ਪ੍ਰਵੀਨ ਗਰਗ ਚੇਅਰਮੈਨ ਕਲੱਬ ਭਗਤਾ ਨੇ ਦੱਸਿਆ ਕਿ ਅੱਠਵੀਂ ਜਮਾਤ ਵਿਚੋਂ ਪੂਰੇ ਪੰਜਾਬ ਵਿਚੋਂ ਛੇਵਾਂ ਰੈਂਕ ਹਾਸਲ ਕਰਨ ਵਾਲੀ ਵਿਦਿਆਰਥਣ ਜੈਸਲੀਨ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ¢ ਇਸ ਸਮੇਂ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਸਵਰਨ ਸਿੰਘ ਭਗਤਾ, ਸੀਨੀਅਰ ਮੀਤ ਪ੍ਰਧਾਨ ਬਿੰਦਰ ਜਲਾਲ, ਮੀਤ ਪ੍ਰਧਾਨ ਰਾਜਿੰਦਰਪਾਲ ਸ਼ਰਮਾ, ਸਰਪ੍ਰਸਤ ਰਾਜਿੰਦਰ ਸਿੰਘ ਮਰਾਹੜ, ਸਕੱਤਰ ਹਰਜੀਤ ਸਿੰਘ ਗਿੱਲ, ਖ਼ਜ਼ਾਨਚੀ ਸਿਕੰਦਰ ਸਿੰਘ ਜੰਡੂ, ਸਿਕੰਦਰ ਸਿੰਘ ਬਰਾੜ ਪੈ੍ਰਸ ਸਕੱਤਰ ਹਾਜ਼ਰ ਸਨ¢

ਪਿਛਲੀ ਖ਼ਬਰ ਸਹਿਕਾਰਤਾ ਵਿਭਾਗ ਤੇ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਨੇ ਜੀਦਾ ਸਭਾ 'ਚ ਮਨਾਇਆ 'ਸਹਿਕਾਰੀ ਹਫ਼ਤਾ' <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।