20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪਿੰਡ ਸੰਧੂ ਖੁਰਦ ਦਾ 23ਵਾਂ ਕਬੱਡੀ ਖੇਡ ਮੇਲਾ ਸ਼ਾਨਦਾਰ ਹੋ ਨਿੱਬੜਿਆ

ਅਜੀਤ ਡੈਸਕ 20-11-2025
ਭਾਈਰੂਪਾ, 19 ਨਵੰਬਰ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ ਦੇ ਪਿੰਡ ਸੰਧੂ ਖੁਰਦ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 23ਵਾਂ ਸ਼ਾਨਦਾਰ ਕਬੱਡੀ ਖੇਡ ਮੇਲਾ ਕਰਵਾਇਆ ਗਿਆ, ਜਿਸ 'ਚ ਕਬੱਡੀ ਓਪਨ, ਕਬੱਡੀ 75 ਕਿੱਲੋ ਦੇ ਮੁਕਾਬਲੇ ਕਰਵਾਏ ਗਏ | ਸਿੱਧ ਬਾਬਾ ਗੰਗਾ ਰਾਮ ਜੀ ਸਪੋਰਟਸ ਕਲੱਬ ਸੰਧੂ ਖੁਰਦ ਦੇ ਪ੍ਰਧਾਨ ਪਰਵਿੰਦਰ ਸਿੰਘ ਸੂਚ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਵਾਸੀਆਂ ਦੇ ਭਰਵੇਂ ਸਹਿਯੋਗ ਦੇ ਚੱਲਦਿਆਂ ਖੇਡ ਮੇਲਾ ਪੂਰੀ ਤਰ੍ਹਾਂ ਸਫ਼ਲ ਰਿਹਾ | ਉਨ੍ਹਾਂ ਦੱਸਿਆ ਕਿ ਖੇਡ ਮੇਲੇ 'ਚ ਵੱਡੀ ਗਿਣਤੀ 'ਚ ਕਬੱਡੀ ਦੀਆਂ ਟੀਮਾਂ ਨੇ ਭਾਗ ਲਿਆ ਤੇ ਓਪਨ ਫ਼ਾਇਨਲ ਮੁਕਾਬਲਾ ਸਮਾਧ ਭਾਈ ਤੇ ਕੋਲੋਕੇ ਵਿਚਕਾਰ ਹੋਇਆ, ਜਿਸ 'ਚ ਸਮਾਧ ਭਾਈ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਕਬੱਡੀ 75 ਕਿੱਲੋ ਦੇ ਮੁਕਾਬਲੇ 'ਚ ਜੀਦਾ ਨੇ ਜਗਮਾਲ ਵਾਲੀ ਨੂੰ ਹਰਾਕੇ ਪਹਿਲਾ ਸਥਾਨ ਹਾਸਲ ਕੀਤਾ | ਇਸ ਮੌਕੇ ਹੌਰਨਾਂ ਤੋਂ ਇਲਾਵਾ ਕਲੱਬ ਮੈਂਬਰ ਪ੍ਰਧਾਨ ਪਰਵਿੰਦਰ ਸਿੰਘ ਸੂਚ, ਮੀਤ ਪ੍ਰਧਾਨ ਸਤਨਾਮ ਸਿੰਘ, ਚੇਅਰਮੈਨ ਗੁਰਪ੍ਰੀਤ ਸਿੰਘ, ਖ਼ਜ਼ਾਨਚੀ ਮਨਮਿੰਦਰ, ਜਸਵਿੰਦਰ, ਦਵਿੰਦਰ, ਪਿ੍ੰਸ, ਸੈਕਟਰੀ ਹਰਪ੍ਰੀਤ, ਸੰਨੀ, ਲਾਡੀ, ਮੈਂਬਰ ਬੱਬੂ ਸੰਘੇੜਾ, ਬਲਜਿੰਦਰ ਸਿੰਘ, ਲਖਵੀਰ ਸਿੰਘ, ਗੁਰਿੰਦਰ ਪਾਲ ਸਿੰਘ, ਅਰਪਣ, ਪਿੰਦਰ, ਮਿੱਠੀ, ਸਟੀਫ਼ਨ ਆਦਿ ਤੋਂ ਇਲਾਵਾ ਗੁਰਪ੍ਰੀਤ ਸਿੰਘ ਘੰਡਾਬੰਨਾ ਹਾਜ਼ਰ ਸਨ |


ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਵਸ ਨੂੰ ਸਮਰਪਿਤ ਚਿੱਤਰਕਲਾ ਮੁਕਾਬਲੇ <br/> ਅਗਲੀ ਖ਼ਬਰ ਡੀ.ਸੀ. ਤੇ ਐਸ.ਐਸ.ਪੀ. ਵਲੋਂ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਬੈਠਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।