20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਵਸ ਨੂੰ ਸਮਰਪਿਤ ਚਿੱਤਰਕਲਾ ਮੁਕਾਬਲੇ <br/>

ਅਜੀਤ ਡੈਸਕ 20-11-2025
ਰਾਮਪੁਰਾ ਫੂਲ, 19 ਨਵੰਬਰ (ਹੇਮੰਤ ਕੁਮਾਰ ਸ਼ਰਮਾ)- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਵਸ ਨੂੰ ਸਮਰਪਿਤ ਪੇਂਡੂ ਸਾਹਿਤ ਸਭਾ (ਰਜਿ.) ਬਾਲਿਆਂਵਾਲੀ (ਬਠਿੰਡਾ) ਵਲੋਂ ਆਯੋਜਿਤ 13ਵਾਂ ਚਿੱਤਰਕਲਾ ਮੁਕਾਬਲੇ 'ਚ ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਦੇ ਦਸ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਸ ਵਿਚ ਵਿਦਿਆਰਥਣ ਅਰਪਿਤਾ ਅਤੇ ਵਿਦਿਆਰਥੀ ਅਭਿਜੋਤ ਸਿੰਘ ਨੇ ਦੂਜਾ ਸਥਾਨ ਅਤੇ ਵਿਦਿਆਰਥੀ ਤਨੀਸ਼ ਕੁਮਾਰ ਨੇ ਤੀਜਾ ਸਥਾਨ ਹਾਸਲ ਕਰ ਉਤਸ਼ਾਹਿਤ ਨਜ਼ਰ ਆਏ¢ ਇਸ ਤੋਂ ਇਲਾਵਾ ਸੁਖਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਅਵਨੀਤ ਕÏਰ, ਗੁਰਵਿੰਦਰ ਸਿੰਘ, ਅਮਨਦੀਪ ਸ਼ਰਮਾ, ਜਸ਼ਨਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਮੁਕਾਬਲੇ 'ਚ ਪਹਿਲੇ ਦਸ ਬੱਚਿਆਂ ਵਿਚ ਆਪਣਾ ਨਾਮ ਦਰਜ ਕਰਵਾਇਆ¢ ਇਸ ਮੌਕੇ ਜੇਤੂ ਬੱਚਿਆਂ ਨੂੰ ਪੇਂਡੂ ਸਾਹਿਤ ਸਭਾ ਵਲੋਂ ਨਗਦ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ 'ਤੇ ਕਲਾ ਦੇ ਅਧਿਆਪਕ ਕਰਮਜੀਤ ਕੌਰ ਬੱਚਿਆਂ ਦੇ ਨਾਲ ਹਾਜ਼ਰ ਰਹੇ¢ ਪਿ੍ੰਸੀਪਲ ਰਪਿੰਦਰ ਪਟਿਆਲ, ਪ੍ਰਬੰਧਕ ਸੰਮਤੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼ ਅਤੇ ਮੈਨੇਜਰ ਗੁਰਪ੍ਰੀਤ ਸਿੰਘ ਅਤੇ ਉਪ ਪਿ੍ੰਸੀਪਲ ਵਿਕਰਮਜੀਤ ਸਿੰਘ ਵਲੋਂ ਬੱਚਿਆਂ ਅਤੇ ਉਨ੍ਹਾਂ ਦੀ ਇੰਚਾਰਜ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ |

ਪਿਛਲੀ ਖ਼ਬਰ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਡਿਫਰੈਂਟ ਕਾਨਵੈਂਟ ਸਕੂਲ ਦਾ ਸਾਲਾਨਾ ਸਮਾਗਮ <br/> ਅਗਲੀ ਖ਼ਬਰ ਪਿੰਡ ਸੰਧੂ ਖੁਰਦ ਦਾ 23ਵਾਂ ਕਬੱਡੀ ਖੇਡ ਮੇਲਾ ਸ਼ਾਨਦਾਰ ਹੋ ਨਿੱਬੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।