ਰਾਮਪੁਰਾ ਫੂਲ, 19 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਜੈ ਤੁਲਸੀ ਅਣੂਵਰਤ ਪਬਲਿਕ ਸਕੂਲ ਮਹਿਰਾਜ ਰੋਡ ਦੇ ਵਿਦਿਆਰਥੀ ਨੇ ਸ਼ੂਟਿੰਗ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਵਰਮਾ ਸ਼ੂਟਿੰਗ ਅਕੈਡਮੀ ਤਪਾ ਵਲੋਂ ਸ਼ੂਟਿੰਗ ਮੁਕਾਬਲੇ ਕਰਵਾਏ ਗਏ ਸਨ, ਜਿਸ ਵਿਚ 10 ਮੀਟਰ ਸ਼ੂਟਿੰਗ ਰੇਂਜ ਵਿਚ ਹਰਗੁਣ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਹਾਸਲ ਕੀਤਾ ਅਤੇ ਆਪਣੀ ਸੰਸਥਾ ਦਾ ਨਾਮ ਰੌਸ਼ਨ ਕੀਤਾ¢ ਇਸ ਪ੍ਰਾਪਤੀ ਤੇ ਸਕੂਲ ਦੀ ਮੈਨੇਜਮੈਂਟ, ਪਿ੍ੰਸੀਪਲ ਅਤੇ ਸਕੂਲ ਦੇ ਅਧਿਆਪਕਾਂ ਨੇ ਹਰਗੁਣ ਸਿੰਘ ਨੂੰ ਇਸ ਪ੍ਰਾਪਤੀ ਤੇ ਵਧਾਈ ਦਿੱਤੀ¢ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਇਸ ਮੁਕਾਬਲੇ ਵਿਚ ਹਰਗੁਣ ਸਿੰਘ ਦੀ ਸਫਲਤਾ ਪਰਿਵਾਰ, ਸਕੂਲ ਅਤੇ ਭਾਈਚਾਰੇ ਲਈ ਮਾਣ ਦਾ ਸਰੋਤ ਬਣ ਗਈ ਹੈ¢