20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਿਵਲ ਹਸਪਤਾਲ ਵਿਖੇ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜਥੇਬੰਦੀ ਦੀ ਹੋਈ ਚੋਣ <br/>

ਅਜੀਤ ਡੈਸਕ 20-11-2025
ਰਾਮਪੁਰਾ ਫੂਲ, 19 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਅÏਲਖ ਅਤੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਵਿੱਕੀ ਦੀ ਅਗਵਾਈ ਵਿਚ ਆਊਟਸੋਰਸ ਮੁਲਾਜ਼ਮਾਂ ਦੀ ਯੂਨੀਅਨ ਦੀ ਚੋਣ ਕੀਤੀ ਗਈ¢ ਦੱਸਣਯੋਗ ਹੈ ਕਿ ਪੰਜਾਬ ਦੇ ਸਿਹਤ ਵਿਭਾਗ ਵਿਚ ਵੱਖ ਵੱਖ ਕੈਟਾਗਰੀਆਂ ਵਿਚ ਕੰਮ ਕਰਨ ਵਾਲੇ ਆਊਟਸੋਰਸ ਮੁਲਾਜ਼ਮਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਸਿਹਤ ਵਿਭਾਗ ਵਿਚ ਲਗਭਗ ਕੁਲ ਮੁਲਾਜ਼ਮਾਂ ਦਾ ਅੱਧਾ ਹਿੱਸਾ ਆਊਟਸੋਰਸ ਕਾਮਿਆਂ ਦੇ ਤੌਰ 'ਤੇ ਕੰਮ ਕਰ ਰਿਹਾ ਹੈ ਜਿਹੜੇ ਕਿ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ¢ ਜਿਨ੍ਹਾਂ ਵਿਚੋਂ ਬਹੁਤ ਸਾਰੇ ਕਾਮੇ ਲਗਭਗ 15-20 ਸਾਲਾਂ ਤੋਂ ਕੰਮ ਕਰਦੇ ਹਨ, ਉਨ੍ਹਾਂ ਕਾਮਿਆਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਰੈਗੂਲਰ ਕਰਨ ਸਬੰਧੀ ਕੋਈ ਵੀ ਨੀਤੀ ਪਾਲਿਸੀ ਨਹੀਂ ਬਣਾਈ ਗਈ¢ ਇਨ੍ਹਾਂ ਕਾਮਿਆਂ ਦੀ ਕੰਪਨੀਆਂ ਦੁਆਰਾ ਵੱਖ-ਵੱਖ ਤਰੀਕੇ ਨਾਲ ਲੁੱਟ ਘਸੁੱਟ ਕੀਤੀ ਜਾ ਰਹੀ ਹੈ ਜਿਸ ਕਰਕੇ ਇਨ੍ਹਾਂ ਆਊਟਸੋਰਸ ਕਾਮਿਆਂ ਵਿਚ ਹੁਣ ਵੱਡੀ ਪੱਧਰ 'ਤੇ ਰੋਸ ਜਾਗਣਾ ਸ਼ੁਰੂ ਹੋਇਆ ਹੈ¢ ਅੱਜ ਦੀ ਇਸ ਚੋਣ ਵਿਚ ਸੁਰਿੰਦਰ ਸਿੰਘ ਪ੍ਰਧਾਨ, ਦਲਜਿੰਦਰ ਸਿੰਘ ਜਨਰਲ ਸਕੱਤਰ, ਦਲਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਜਗਮੇਲ ਸਿੰਘ, ਮਨਜੀਤ ਕੌਰ, ਰਵੀ ਕੁਮਾਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਅਤੇ ਅੰਕੁਸ਼ ਕੁਮਾਰ ਪ੍ਰੈੱਸ ਸਕੱਤਰ, ਲਖਵਿੰਦਰ ਸਿੰਘ ਕੈਸ਼ੀਅਰ, ਪ੍ਰਦੀਪ ਸ਼ਰਮਾ ਮੁੱਖ ਸਲਾਹਕਾਰ, ਅਜੈ ਕੁਮਾਰ ਦਫ਼ਤਰ ਸਕੱਤਰ, ਰਾਹੁਲ ਕੁਮਾਰ ਸਲਾਹਕਾਰ ਅਤੇ ਰਮਨਦੀਪ ਕÏਰ, ਅਮਨਦੀਪ ਸਿੰਘ, ਵੀਰਪਾਲ ਕÏਰ, ਰਾਕੇਸ਼ ਕੁਮਾਰ ਨੂੰ ਕਮੇਟੀ ਮੈਂਬਰ ਚੁਣਿਆ ਗਿਆ¢ ਸਿਵਲ ਹਸਪਤਾਲ ਰਾਮਪੁਰਾ ਫੂਲ ਦੇ ਸਮੂਹ ਆਊਟਸੋਰਸ ਮੁਲਾਜ਼ਮਾਂ ਨੇ ਭਰਵੀਂ ਗਿਣਤੀ ਵਿਚ ਸ਼ਮੂਲੀਅਤ ਕੀਤੀ¢

ਪਿਛਲੀ ਖ਼ਬਰ 'ਆਪ' ਸਰਕਾਰ ਦਾ ਸਿਆਸੀ ਦਿਵਾਲੀਆ ਨਿਕਲ ਚੁੱਕਿਆ-ਖਹਿਰਾ <br/> ਅਗਲੀ ਖ਼ਬਰ ਸ਼ੂਟਿੰਗ ਮੁਕਾਬਲੇ 'ਚ ਸਿਲਵਰ ਮੈਡਲ ਪ੍ਰਾਪਤ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।