20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

'ਆਪ' ਸਰਕਾਰ ਦਾ ਸਿਆਸੀ ਦਿਵਾਲੀਆ ਨਿਕਲ ਚੁੱਕਿਆ-ਖਹਿਰਾ <br/>

ਅਜੀਤ ਡੈਸਕ 20-11-2025
ਬਠਿੰਡਾ, 19 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਲ ਇੰਡੀਆ ਕਿਸਾਨ ਕਾਂਗਰਸ ਦੇ ਕੌਮੀ ਪ੍ਰਧਾਨ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਦਾ ਸਿਆਸੀ ਤੌਰ 'ਤੇ ਦਿਵਾਲੀਆ ਨਿਕਲ ਚੁੱਕਿਆ ਹੈ 'ਤੇ ਹਰ ਇਕ ਕੰੰਮ ਲਈ ਸੂਬਾ ਸਰਕਾਰ ਵਲੋਂ ਪੁਲਿਸ ਦੇ ਜ਼ੋਰ ਦਾ ਸਹਾਰਾ ਲਿਆ ਜਾ ਰਿਹਾ ਹੈ, ਜਿਸ ਨਾਲ ਸੂਬੇ ਨੂੰ ਪੁਲਿਸ ਰਾਜ ਵਿਚ ਤਬਦੀਲ ਕੀਤਾ ਜਾ ਚੁੱਕਿਆ ਹੈ ਜੋ ਆਮ ਲੋਕਾਂ ਲਈ ਬਹੁਤ ਮੰਦਭਾਗਾ ਹੈ | ਉਨ੍ਹਾਂ ਬਠਿੰਡਾ ਦੇ ਇਕ ਆਈਲੈਟਸ ਕੇਂਦਰ ਵਿਖੇ ਕਿਹਾ ਕਿ ਪਿਛਲੇ 70 ਸਾਲਾਂ 'ਚ ਪੰਜਾਬ ਅੰਦਰ ਕੋਈ ਵਿਲੱਖਣ ਕਾਰਜ ਨਾ ਹੋਣ ਅਤੇ ਆਪਣੇ ਕਾਰਜਾਂ ਨੂੰ ਵਧਾ-ਚੜਾ ਕੇ ਪੇਸ਼ ਕਰਨ ਵਾਲੀ 'ਆਪ' ਸਰਕਾਰ ਦੇ ਰਾਜ ਵਿਚ ਚਾਰੇ ਪਾਸੇ ਗੈਂਗਸਟਰਾਂ ਦਾ ਬੋਲਬਾਲਾ ਹੈ | ਆਮ ਬੰਦੇ ਤੋਂ ਲੈ ਕੇ ਵੱਡੇ ਬੰਦਿਆਂ ਤੱਕ ਨੂੰ ਗੈਂਗਸਟਰ ਨਿਸ਼ਾਨਾ ਬਣਾ ਰਹੇ ਹਨ, ਜਿਸ ਦੀ ਤਾਜਾ ਤਸਵੀਰ ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਨੂੰ ਗੈਂਗਸਟਰਾਂ ਵਲੋਂ ਜਾਨੋਂ ਮਾਰਨ ਦੀ ਦਿੱਤੀ ਧਮਕੀ ਵਜੋਂ ਸਾਹਮਣੇ ਆਈ ਹੈ ਤੇ ਇੰਨ੍ਹਾਂ ਗੈਂਾਗਸਟਰਾਂ ਦੇ ਡਰੋਂ ਪੰਜਾਬ ਦੇ ਹਰ ਵਰਗ ਦੇ ਵੱਡੀ ਗਿਣਤੀ ਲੋਕ ਇਸਦਾ ਸ਼ਿਕਾਰ ਬਣ ਰਿਹੇ ਹਨ, ਜਿਥੇ ਪੰਜਾਬ ਸਰਕਾਰ ਇਨ੍ਹਾਂ ਨੂੰ ਨੱਥ ਪਾਉਣ 'ਚ ਫੇਲ ਹੁੰਦੀ ਨਜ਼ਰ ਆ ਰਹੀ ਹੈ | ਚੋਣ ਕਮਿਸ਼ਨ ਵਲੋਂ ਪੰਜਾਬ ਦੇ ਪੁਲਿਸ ਮੁਖੀ ਨੂੰ ਤਲਬ ਕੀਤੇ ਜਾਣ ਦਾ ਖਹਿਰਾ ਨੇ ਸਵਾਗਤ ਕਰਦਿਆਂ ਕਿਹਾ ਕਿ ਤਰਨਤਾਰਨ ਦੀ ਉਪ-ਚੋਣ ਵਿਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਵਾਂਗ ਕੰਮ ਕਰਨ ਵਾਲੇ ਪੁਲਿਸ ਮੁਖੀ ਅਤੇ ਤਰਤਤਾਰਨ ਦੇ ਜਿਲ੍ਹਾ ਪੁਲਿਸ ਮੁਖੀ ਖਿਲਾਫ ਚੋਣ ਕਮਿਸ਼ਨ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ | ਇਸ ਮੌਕੇ ਉਨਾਂ ਨਾਲ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਮਨਜੀਤ ਸਿੰਘ ਕੋਟਫੱਤਾ, ਗੁਰਪ੍ਰੀਤ ਸਿੰਘ ਗਿੱਲਪੱਤੀ, ਕਿਰਨਜੀਤ ਸਿੰਘ ਸੰਧੂ ਆਦਿ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਆਂਗਣਵਾੜੀ ਦੀ ਇਮਾਰਤ ਅਸੁਰੱਖਿਅਤ ਹੋਣ ਕਰਕੇ ਬੱਚਿਆਂ ਨੂੰ ਨਹੀਂ ਭੇਜ ਰਹੇ ਮਾਪੇ <br/> ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜਥੇਬੰਦੀ ਦੀ ਹੋਈ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।