03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਹੈਰੋਇਨ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 22-11-2025
ਕੋਟਫੱਤਾ, 21 ਨਵੰਬਰ (ਰਣਜੀਤ ਸਿੰਘ ਬੁੱਟਰ): ਐੱਸ.ਐੱਸ.ਪੀ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਥਾਣਾ ਕੋਟ ਫੱਤਾ ਦੇ ਐੱਸ.ਐੱਚ.ਓ ਮੇਜ਼ਰ ਸਿੰਘ ਸੇਖੋਂ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਸਮੇਂ ਇੱਕ ਸਫਲਤਾ ਹੱਥ ਲੱਗੀ, ਜਦ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਪਿੰਡ ਰਾਮਗੜ੍ਹ ਭੂੰਦੜ ਦੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ | ਸਹਾਇਕ ਥਾਣੇਦਾਰ ਮੇਜਰ ਸਿੰਘ ਵਲੋਂ ਕੀਤੀ ਤਲਾਸ਼ੀ ਦੌਰਾਨ ਗਗਨਦੀਪ ਸਿੰਘ ਪਿੰਡ ਰਾਮਗੜ੍ਹ ਭੁੰਦੜ ਤੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਕਥਿਤ ਨਸ਼ਾ ਤਸਕਰ 'ਤੇ ਮੁਕੱਦਮਾ ਨੰਬਰ 122 ਐਨ.ਡੀ.ਪੀ.ਐੱਸ ਐਕਟ ਤਹਿਤ ਦਰਜ ਕਰਕੇ ਉਸਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ |
ਪਿਛਲੀ ਖ਼ਬਰ ਸ਼ਰਾਬੀ ਨੌਜਵਾਨ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼ ਅਗਲੀ ਖ਼ਬਰ ਚਿੱਟਫੰਡ ਕੰਪਨੀ ਰਾਹੀਂ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਮੁਕੱਦਮੇ 'ਚੋਂ ਸਾਬਕਾ ਜੱਜ ਬਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।