03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਸਰਾਂ ਨੇ ਸੰਭਾਲਿਆ ਅਹੁਦਾ <br/>

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਦੇ ਹੋਏ ਐਡਵੋਕੇਟ ਹਰਦੀਪ ਸਿੰਘ ਸਰਾਂ ਤੇ ਉਨ੍ਹਾਂ ਦੇ ਨਾਲ ਵਿਧਾਇਕਾ ਪ੍ਰੋ.ਬਲਜਿੰਦਰ ਕੌਰ, ਵਿਧਾਇਕ ਬਠਿੰਡਾ (ਦਿਹਾਤੀ) ਅਮਿਤ ਰਤਨ ਕੋਟਫੱਤਾ | ਤਸਵੀਰ: ਲਵਲੀ <br/> 22-11-2025
ਬਠਿੰਡਾ, 21 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਜ਼ਿਲ੍ਹਾ ਯੋਜਨਾ ਕਮੇਟੀ ਬਠਿੰਡਾ ਦੇ ਨਵ-ਨਿਯੁਕਤ ਕੀਤੇ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਸਰਾਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਚੀਫ਼ ਵਿੱਪ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ.ਬਲਜਿੰਦਰ ਕੌਰ, ਵਿਧਾਇਕ ਬਠਿੰਡਾ (ਦਿਹਾਤੀ) ਅਮਿਤ ਰਤਨ ਕੋਟਫੱਤਾ ਤੋਂ ਇਲਾਵਾ ਪਰਮਜੀਤ ਸਿੰਘ ਕੋਟਫੱੱਤਾ ਸਟੇਟ ਸੈਕਟਰੀ, ਇੰਚਾਰਜ ਮਾਲਵਾ ਜ਼ੋਨ ਕਿਸਾਨ ਵਿੰਗ, ਸਾਬਕਾ ਚੇਅਰਮੈਨ ਅੰਮਿ੍ਤ ਲਾਲ ਅਗਰਵਾਲ ਸਮੇਤ ਹੋਰ ਆਗੂ ਮੌਜੂਦ ਰਹੇ | ਐਡਵੋਕੇਟ ਸਰਾਂ ਮੌਜੂਦਾ ਸਮੇਂ ਆਮ ਆਦਮੀ ਪਾਰਟੀ ਦੇ ਮਾਲਵਾ ਜੋਨ ਦੇ ਯੂਥ ਵਿੰਗ ਦੇ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ¢ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਕਰਵਾਏ ਇੱਕ ਸਮਾਗਮ ਮੌਕੇ ਚੀਫ਼ ਵਿਪ ਪ੍ਰੋ.ਬਲਜਿੰਦਰ ਕÏਰ, ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਐਡਵੋਕੇਟ ਹਰਦੀਪ ਸਿੰਘ ਸਰਾਂ ਨੂੰ ਪਾਰਟੀ ਦਾ ਵਫ਼ਾਦਾਰ ਸਿਪਾਹੀ ਅਤੇ ਆਮ ਲੋਕਾਂ ਦੀ ਸੇਵਾ ਨੂੰ ਸਮਰਪਿਤ ਆਗੂ ਦੱਸਦਿਆਂ ਇਹ ਵਕਾਰੀ ਅਹੁਦਾ ਸੰਭਾਲਣ ਲਈ ਵਧਾਈ ਦਿੱਤੀ¢ ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਐਡਵੋਕੇਟ ਹਰਦੀਪ ਸਿੰਘ ਸਰਾਂ ਜ਼ਿਲ੍ਹੇ ਦੇ ਵਿਕਾਸ ਲਈ ਬਿਹਤਰ ਯੋਜਨਾਵਾਂ ਉਲੀਕ ਕੇ ਇਨ੍ਹਾਂ ਨੂੰ ਨੇਪਰੇ ਚੜ੍ਹਾਉਣ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ¢ ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸÏਾਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਮੇਰੇ ਵਲੋਂ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਇਆ ਜਾਵੇਗਾ ਅਤੇ ਉਹ ਆਪਣੇ ਉਪਰ ਪ੍ਰਗਟਾਏ ਗਏ ਭਰੋਸੇ 'ਤੇ ਪੂਰੀ ਤਰ੍ਹਾਂ ਖਰਾ ਉੱਤਰਨਗੇ¢ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ/ਸ਼ਹਿਰਾਂ/ਕਸਬਿਆਂ ਦੇ ਸੰਪੂਰਨ ਵਿਕਾਸ ਲਈ ਯੋਜਨਾਵਾਂ ਬਣਾਉਣਾ ਅਤੇ ਇਹਨਾਂ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਵਾਉਣਾ ਉਨ੍ਹਾਂ ਦੀ ਮੁੱਢਲੀ ਤਰਜੀਹ ਹੋਵੇਗੀ¢ ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਵਿੰਦਰ ਸਿੰਘ, ਸਮੂਹ ਵਕੀਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਸਿਲਵਰ ਓਕਸ ਸਕੂਲ, ਡੱਬਵਾਲੀ ਰੋਡ ਬਠਿੰਡਾ ਵਿਖੇ ਸਮਾਗਮ ਧੂਮ-ਧਾਮ ਨਾਲ ਮਨਾਇਆ <br/> ਅਗਲੀ ਖ਼ਬਰ ਰਾਜ ਪੱਧਰੀ ਪਾਵਰ ਲਿਫ਼ਟਿੰਗ ਖੇਡਾਂ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।