02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸਿਲਵਰ ਓਕਸ ਸਕੂਲ, ਡੱਬਵਾਲੀ ਰੋਡ ਬਠਿੰਡਾ ਵਿਖੇ ਸਮਾਗਮ ਧੂਮ-ਧਾਮ ਨਾਲ ਮਨਾਇਆ <br/>

ਸਲਾਨਾ ਸਮਾਗਮ ਦਾ ਉਦਘਾਟਨ ਕਰਨ ਸਮੇਂ ਮਹਿਮਾਨ ਤੇ ਸਕੂਲ ਮੈਨੈਜਮੈਂਟ ਅਤੇ ਪ੍ਰੋਗਰਾਮ ਪੇਸ਼ ਕਰਦੇ ਬੱਚੇ | ਅਜੀਤ ਤਸਵੀਰ <br/> 22-11-2025
ਬਠਿੰਡਾ, 21 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਲਵਰ ਓਕਸ ਸਕੂਲ, ਡੱਬਵਾਲੀ ਰੋਡ, ਬਠਿੰਡਾ ਵਿਖੇ ਅੱਠਵਾਂ ਸਾਲਾਨਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਡਾ: ਗੁਰਜੀਤ ਸਿੰਘ ਮਾਨ ਨੇ ਸ਼ਿਰਕਤ ਕੀਤੀ¢ ਸਿਲਵਰ ਓਕਸ ਗਰੁੱਪ ਆਫ਼ ਸਕੂਲ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ, ਚੇਅਰਮੈਨ ਸਿਲਵਰ ਓਕਸ ਸਕੂਲ ਅਤੇ ਗਿਆਨ ਮੰਥਨ ਐਜੂਕੇਸ਼ਨਲ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਇੰਦਰਜੀਤ ਸਿੰਘ ਬਰਾੜ, ਡਾਇਰੈਕਟਰ ਸਿਲਵਰ ਓਕਸ ਸਕੂਲ ਅਤੇ ਗਿਆਨ ਮੰਥਨ ਐਜੂਕੇਸ਼ਨਲ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਸ੍ਰੀਮਤੀ ਬਰਨਿੰਦਰਪਾਲ ਸੇਖੋਂ, ਮੈਨੇਜਮੈਂਟ ਮੈਂਬਰ ਦੀਨਵ ਸਿੰਗਲਾ ਅਤੇ ਸਕੂਲ ਪਿ੍ੰਸੀਪਲ ਰਵਿੰਦਰ ਸਰਾਂ ਸਮੇਤ ਸਮੂਹ ਅਧਿਆਪਕਾਂ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ¢ ਸਮਾਗਮ ਦਾ ਆਗਾਜ਼ ਮੁੱਖ ਮਹਿਮਾਨ ਸਮੇਤ ਸਕੂਲ ਪ੍ਰਬੰਧਕਾਂ ਨੇ ਸ਼ਮਾਂ ਰੌਸ਼ਨ ਕਰਕੇ ਕੀਤਾ¢ ਸਮਾਗਮ ਦਾ ਮੁੱਖ ਵਿਸ਼ਾ 'ਦ ਕਲਰ ਕਾਰਨੀਵਲ' ਸੀ¢ ਜਿਸ ਵਿਚ ਸਕੂਲ ਦੇ ਨਰਸਰੀ ਜਮਾਤ ਤੋਂ ਲੈ ਕੇ ਯੂ.ਕੇ.ਜੀ. ਤੱਕ ਦੇ ਵਿਦਿਆਰਥੀਆਂ ਨੇ ਮਨੁੱਖੀ ਜੀਵਨ ਦੇ ਰੰਗਾਂ ਨੂੰ ਰੰਗ-ਬਿਰੰਗੇ ਪਹਿਰਾਵਿਆਂ ਵਿਚ ਵੱਖ-ਵੱਖ ਤਰੀਕੇ ਨਾਲ ਦਰਸਾਇਆ, ਜਿਸ ਵਿਚ ਕਲਰਫੁੱਲ ਬਿਗਨਿੰਗ, ਚੀਅਰ ਫੁੱਲ ਹੋਲੀਡੇਅ, ਹਰਿਆਣਵੀ ਹਿਊਸ, ਬੂਗੀ-ਵੂਗੀ ਬੈਸ਼, ਥਰੈੱਡਸ ਆਫ਼ ਯੂਨਿਟੀ, ਰੰਗ ਕੇਸਰੀਆ, ਡਿਸਕੁਨੈਕਟ ਟੂ ਕੁਨੈਕਟ, ਸੁਨਹਿਰੇ-ਬੋਲ, ਸੱਚੇ ਪਿਆਰ ਕੀ ਪਰਿਭਾਸ਼ਾ, ਪ੍ਰੀਟੀ ਇਨ ਪਿੰਕ, ਇਲੈਕਟਿ੍ਕ ਸਟ੍ਰੋਮ ਅਤੇ 'ਮੈਂ ਹੂੰ ਪੰਜਾਬ' ਆਦਿ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਨਮੂਨਾ ਪੇਸ਼ ਕੀਤਾ¢ ਵਿਦਿਆਰਥੀਆਂ ਨੇ ਭੰਗੜੇ ਰਾਹੀਂ ਸਭਨਾਂ ਦੇ ਪੈਰ ਥਿਰਕਣ ਲਗਾ ਦਿੱਤੇ¢ ਵਿਦਿਆਰਥੀ ਅਤੁਲ, ਆਦਵਿਕ ਸਮੀਰ ਪੀਰ ਤੇ ਰੁਸ਼ਨੀਲ ਕੌਰ ਭੰਗੂ ਨੇ ਸਲਾਨਾ ਰਿਪੋਰਟ ਪੜ੍ਹੀ¢ ਮੁੱਖ ਮਹਿਮਾਨ, ਸਕੂਲ ਪ੍ਰਬੰਧਕਾਂ ਤੇ ਸਕੂਲ ਪਿ੍ੰਸੀਪਲ ਵਲੋਂ ਨਿਊਜ਼ ਲੈਟਰ ਰਿਲੀਜ਼ ਕੀਤਾ ਗਿਆ | ਮੁੱਖ ਮਹਿਮਾਨ ਨੇ ਵਿਦਿਆਰਥੀਆਂ ਦੀਆਂ ਅਕਾਦਮਿਕ, ਖੇਡ ਅਤੇ ਸਭਿਆਚਾਰਕ ਉਪਲੱਬਧੀਆਂ ਤੇ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕੀਤੀ¢ ਸਕੂਲ ਪ੍ਰਧਾਨ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਰੰਗਾ-ਰੰਗ ਅਤੇ ਸਿੱਖਿਆਪਰਕ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ¢ ਸਕੂਲ ਪਿ੍ੰਸੀਪਲ ਰਵਿੰਦਰ ਸਰਾਂ ਨੇ ਸਕੂਲ ਵਿਚ ਆਏ ਹੋਏ ਮੁੱਖ ਮਹਿਮਾਨ ਅਤੇ ਮਾਪਿਆਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਆਈ.ਓ.ਏ., ਬਠਿੰਡਾ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਬਲਿਦਾਨ ਨੂੰ ਸਮਰਪਿਤ ਸੈਮੀਨਾਰ <br/> ਅਗਲੀ ਖ਼ਬਰ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਸਰਾਂ ਨੇ ਸੰਭਾਲਿਆ ਅਹੁਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।