22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ੋਨ ਪੂਹਲਾ ਤੋਂ 'ਆਪ' ਅਤੇ ਭਾਜਪਾ ਨੇ ਅਜੇ ਖੋਲ੍ਹੇ ਨਹੀਂ ਪੱਤੇ <br/>

ਅਜੀਤ ਡੈਸਕ 04-12-2025

ਨਥਾਣਾ, 3 ਦਸੰਬਰ (ਗੁਰਦਰਸ਼ਨ ਲੁੱਧੜ): ਜ਼ਿਲ੍ਹਾ ਪ੍ਰੀਸ਼ਦ ਦੇ ਐੱਸ.ਸੀ ਲਈ ਰਾਖਵੇਂ ਜੋਨ ਪੂਹਲਾ ਦੇ ਚੋਣ ਮੈਦਾਨ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਆਪੋ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰ ਦਿੱਤੇ ਹਨ, ਜਦੋਂ ਕਿ ਕੇਂਦਰ ਦੀ ਹੁਕਮਰਾਨ ਪਾਰਟੀ ਭਾਜਪਾ ਅਤੇ ਪੰਜਾਬ ਦੀ ਹੁਕਮਰਾਨ ਧਿਰ 'ਆਪ' ਅਜੇ ਆਪੋ-ਆਪਣੀ ਉਮੀਦਵਾਰਾਂ ਦੀ ਭਾਲ ਕਰਨ ਵਿਚ ਜੁਟੀਆਂ ਹੋਈਆਂ ਹਨ | ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਜੋਨ ਤੋਂ ਸਵਰਨ ਸਿੰਘ ਪੂਹਲੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ, ਜਦੋਂਕਿ ਕਾਂਗਰਸ ਪਾਰਟੀ ਵਲੋਂ ਪਿੰਡ ਭੈਣੀ ਦੇ ਸਾਬਕਾ ਸਰਪੰਚ ਸਤਨਾਮ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ | ਭਾਰਤੀ ਜਨਤਾ ਪਾਰਟੀ ਵਲੋਂ ਉਕਤ ਜੋਨ ਤੋਂ ਉਮੀਦਵਾਰ ਬਣਾਉਣ ਲਈ ਅਜੇ ਕਈ ਨਾਵਾਂ 'ਤੇ ਵਿਚਾਰ ਕੀਤੀ ਜਾ ਰਹੀ ਹੈ | ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵਲੋਂ ਵੀ ਪੂਹਲਾ ਜੋਨ ਲਈ ਉਮੀਦਵਾਰ ਐਲਾਨਣ ਸਮੇਂ ਫੂਕ-ਫੂਕ ਕੇ ਕਦਮ ਰੱਖੇ ਜਾ ਰਹੇ ਹਨ |

ਪਿਛਲੀ ਖ਼ਬਰ ਅਕਾਲੀ ਉਮੀਦਵਾਰ 'ਤੱਕੜੀ' ਚੋਣ ਨਿਸ਼ਾਨ 'ਤੇ ਲੜਣਗੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ- ਮਲੂਕਾ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।