21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਅਕਾਲੀ ਉਮੀਦਵਾਰ 'ਤੱਕੜੀ' ਚੋਣ ਨਿਸ਼ਾਨ 'ਤੇ ਲੜਣਗੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ- ਮਲੂਕਾ <br/>

ਅਜੀਤ ਡੈਸਕ 04-12-2025
ਬਠਿੰਡਾ, 3 ਦਸੰਬਰ (ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਪਾਰਟੀ ਦੇ ਪੁਰਾਤਨ ਚੋਣ ਨਿਸ਼ਾਨ 'ਤੱਕੜੀ' ਉੱਪਰ ਹੀ ਚੋਣਾਂ ਲੜਣਗੇ ਤੇ ਜੇਕਰ ਕਿਸੇ ਹੋਰ ਅਕਾਲੀ ਦਲ ਦਾ ਆਗੂ ਵੀ ਤੱਕੜੀ ਚੋਣ ਨਿਸ਼ਾਨ 'ਤੇ ਚੋਣਾਂ ਲੜਣ ਦਾ ਚਾਹਵਾਨ ਹੈ ਤਾਂ ਸਾਡੀ ਪਾਰਟੀ ਵਿਚ ਸ਼ਾਮਲ ਹੋਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਬਠਿੰਡਾ 'ਚ ਕੀਤਾ | ਉਹ ਇੱਥੇ ਪਾਰਟੀ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਪੁੱਜੇ ਸਨ | ਉਨ੍ਹਾਂ ਦੇ ਨਾਲ ਪਾਰਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ, ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਤੇ ਗੁਰਜਿੰਦਰ ਸਿੰਘ ਸਿੱਧੂ ਆਦਿ ਮੌਜੂਦ ਸਨ | ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਅਕਾਲੀ ਦਲ ਨੂੰ ਸੱਤਾ ਤੋਂ ਬਾਹਰ ਹੋਇਆਂ 9 ਸਾਲਾਂ ਦਾ ਲੰਬਾ ਸਮਾਂ ਬੀਤ ਗਿਆ ਹੈ ਪਰ ਇਨ੍ਹਾਂ ਚੋਣਾਂ ਨੂੰ ਲੈ ਕੇ ਅਕਾਲੀ ਆਗੂਆਂ ਤੇ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਜੋ ਅਕਾਲੀ ਦਲ ਦੀ ਜਿੱਤ ਦੀ ਗਵਾਹੀ ਭਰਦਾ ਹੈ |

ਪਿਛਲੀ ਖ਼ਬਰ ਬਿਜਲੀ ਵਿਭਾਗ ਦੇ ਆਊਟਸੋਰਸ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ <br/> ਅਗਲੀ ਖ਼ਬਰ ਜ਼ੋਨ ਪੂਹਲਾ ਤੋਂ 'ਆਪ' ਅਤੇ ਭਾਜਪਾ ਨੇ ਅਜੇ ਖੋਲ੍ਹੇ ਨਹੀਂ ਪੱਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।