21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬਿਜਲੀ ਵਿਭਾਗ ਦੇ ਆਊਟਸੋਰਸ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ <br/>

ਅਜੀਤ ਡੈਸਕ 04-12-2025

ਬਠਿੰਡਾ, 3 ਦਸੰਬਰ (ਰੋਮਾਣਾ)- ਬਿਜਲੀ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਹੜਤਾਲ ਕੀਤੀ ਗਈ | ਇਸ ਦੌਰਾਨ ਉਨ੍ਹਾਂ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟਾਇਆ ਗਿਆ | ਇਸ ਮੌਕੇ ਸੂਬਾ ਆਗੂ ਗੁਰਵਿੰਦਰ ਸਿੰਘ ਅਤੇ ਸੀ.ਐੱਚ.ਬੀ ਤੋਂ ਡਵੀਜ਼ਨ ਪ੍ਰਧਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸਤਾ ਹਾਸਲ ਕੀਤੀ ਗਈ ਸੀ | ਪਰ ਆਪ ਸਰਕਾਰ ਨੇ ਆਪਣੇ ਕਾਰਜਕਾਲ ਦੇ ਪੌਣੇ ਚਾਰ ਸਾਲਾਂ ਵਿਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਗਈ | ਜਿਸ ਕਾਰਨ ਸਰਕਾਰੀ ਵਿਭਾਗਾਂ 'ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਲਗਾਤਾਰ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ | ਇਸ ਧਰਨੇ ਵਿਚ ਕਮੇਟੀ ਮੈਂਬਰ ਸੰਦੀਪ ਕੁਮਾਰ, ਰਾਮਵਰਨ, ਮਿਥੁਨ ਕੁਮਾਰ, ਕੁਲਦੀਪ ਸਿੰਘ, ਬਲਜੀਤ ਸਿੰਘ,ਰਤਨ ਲਾਲ, ਸੁਖਤੇਜ ਸਿੰਘ ਗੋਰਾ, ਭਰਾਤਰੀ ਜਥੇਬੰਦੀਆਂ ਵਲੋਂ ਟੀ.ਐਸ.ਯੂ ਤੋ ਚੰਦਰ ਪ੍ਰਸ਼ਾਦ, ਡੀ.ਟੀ.ਐਫ ਤੋ ਜਸਵਿੰਦਰ ਸਿੰਘ, ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੋਂ ਜਸਕਰਨ ਸਿੰਘ ਕੋਠਾਗੁਰੂ ਹਾਜ਼ਰ ਸਨ |

ਪਿਛਲੀ ਖ਼ਬਰ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਨੇ ਪਿੰਡਾਂ 'ਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ <br/> ਅਗਲੀ ਖ਼ਬਰ ਅਕਾਲੀ ਉਮੀਦਵਾਰ 'ਤੱਕੜੀ' ਚੋਣ ਨਿਸ਼ਾਨ 'ਤੇ ਲੜਣਗੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ- ਮਲੂਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।