21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਨੇ ਪਿੰਡਾਂ 'ਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ <br/>

ਅਜੀਤ ਡੈਸਕ 04-12-2025

ਚਾਉਕੇ, 3 ਦਸੰਬਰ (ਘੜੈਲੀ)-ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਅੱਜ ਪਿੰਡ ਬੁੱਗਰ ਅਤੇ ਕਰਾੜਵਾਲਾ ਵਿਖੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ | ਵੱਖ-ਵੱਖ ਪਿੰਡਾਂ ਵਿਚ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਨੂੰ ਜਥੇਬੰਦੀ ਦੇ ਸੂਬਾਈ ਆਗੂ ਕਾਮਰੇਡ ਨਛੱਤਰ ਸਿੰਘ ਰਾਮਨਗਰ ਅਤੇ ਦਰਸ਼ਨ ਸਿੰਘ ਬੁੱਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਪੰਜ ਸਾਲ ਪਹਿਲਾਂ ਮਜ਼ਦੂਰ ਵਿਰੋਧੀ ਅਤੇ ਵੱਡੇ ਪੂੰਜੀਪਤੀ ਅਤੇ ਕਾਰਪੋਰੇਟ ਪੱਖੀ ਚਾਰ ਲੇਬਰ ਕੋਡ ਪਾਸ ਕੀਤੇ ਸਨ | ਜਿਨ੍ਹਾਂ ਨੂੰ 21 ਦਸੰਬਰ ਤੋਂ ਪੂਰੇ ਦੇਸ਼ 'ਚ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ | ਆਗੂਆਂ ਨੇ ਕਿਹਾ ਕਿ ਇਨ੍ਹਾਂ ਨਵੇਂ ਕਾਨੂੰਨਾਂ ਨਾਲ ਮਜ਼ਦੂਰਾਂ ਦੇ ਸਾਰੇ ਹੱਕ ਖ਼ਤਮ ਹੋ ਜਾਣਗੇ | ਪੰਜਾਬ ਦੀ ਆਪ ਸਰਕਾਰ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ ਲਾਗੂ ਕਰ ਰਹੀ ਹੈ | ਅੱਠ ਘੰਟੇ ਦਿਹਾੜੀ ਦਾ ਕਾਨੂੰਨ ਖ਼ਤਮ 12-14 ਘੰਟੇ ਦਾ ਕਾਨੂੰਨ ਲਾਗੂ ਕਰਨਾ ਚਾਹੰੁਦੀ ਹੈ | ਆਗੂਆਂ ਨੇ ਇਹ ਵੀ ਕਿਹਾ ਮੋਦੀ ਸਰਕਾਰ ਦੇਸ਼ 'ਚ ਨਵਾਂ ਬਿਜਲੀ ਐਕਟ 2025 ਲਾਗੂ ਕਰਨ ਜਾ ਰਹੀ ਹੈ, ਜਿਸ ਨਾਲ ਪਾਵਰ ਖੇਤਰ ਵੱਡੇ ਕਾਰਪੋਰੇਟਸ ਦੇ ਹੱਥਾਂ 'ਚ ਆ ਜਾਵੇਗਾ | ਇਨ੍ਹਾਂ ਮੰਗਾਂ ਨੂੰ ਲੈਕੇ ਜਥੇਬੰਦੀਆਂ ਤਿੱਖਾ ਕਰਨ ਲਈ ਮਜਬੂਰ ਹੋਣਗੀਆਂ | ਮੀਟਿੰਗਾਂ ਨੂੰ ਕਰਮਜੀਤ ਕੌਰ ਅਤੇ ਰਾਣੀ ਕੌਰ ਕਰਾੜਵਾਲਾ, ਬੀਕੇਯੂ ਡਕੌਂਦਾ ਦੇ ਆਗੂ ਸ੍ਰੀ ਸਿੰਘ ਬੁੱਗਰ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਗੋਨਿਆਣਾ ਬਲਾਕ ਤੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ 4 ਨਾਮਜ਼ਦਗੀਆਂ ਹੋਈਆਂ ਅਗਲੀ ਖ਼ਬਰ ਬਿਜਲੀ ਵਿਭਾਗ ਦੇ ਆਊਟਸੋਰਸ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।