ਗੋਨਿਆਣਾ, 3 ਦਸੰਬਰ (ਲਛਮਣ ਦਾਸ ਗਰਗ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਗੋਨਿਆਣਾ ਬਲਾਕ ਵਿਚੋਂ ਨਾਮਜ਼ਦਗੀਆਂ ਦੇ ਤੀਸਰੇ ਦਿਨ ਦੌਰਾਨ ਸਿਰਫ਼ 4 ਉਮੀਦਵਾਰਾਂ ਨੇ ਹੀ ਆਪਣੇ ਕਾਗ਼ਜ਼ਾਤ ਸਥਾਨਕ ਮਾਰਕੀਟ ਕਮੇਟੀ ਵਿਖੇ ਦਾਖਲ ਕਰਵਾਏ, ਜਦੋਂ ਕਿ 4 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਮਿਤੀ ਨਿਰਧਾਰਿਤ ਕੀਤੀ ਗਈ ਹੈ, ਜਦੋਂ ਕਿ 5 ਦਸੰਬਰ ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 6 ਦਸੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ | ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਚੋਣਾਂ ਲਈ 14 ਦਸੰਬਰ ਨੂੰ ਵੋਟਿੰਗ ਹੋਵੇਗੀ ਅਤੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ | ਜ਼ਿਲ੍ਹਾ ਚੋਣ ਕਮਿਸ਼ਨਰ ਅਨੁਸਾਰ ਗੋਨਿਆਣਾ ਬਲਾਕ ਦੇ ਜ਼ਿਲ੍ਹਾ ਪ੍ਰੀਸ਼ਦ ਲਈ ਦੋ ਜੋਨ ਬਲਾਹੜ ਵਿੰਝੂ ਅਤੇ ਕਿਲੀ ਨਿਹਾਲ ਸਿੰਘ ਵਾਲਾ ਬਣਾਏ ਗਏ ਹਨ ਅਤੇ ਬਲਾਕ ਸੰਮਤੀ ਦੇ ਲਈ 15 ਜੋਨ ਬਣਾਏ ਗਏ ਹਨ |