21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮਾਂ ਵਲੋਂ ਹੜਤਾਲ ਦੇ ਦੂਜੇ ਦਿਨ ਵੀ ਭਰਵੀਂ ਸ਼ਮੂਲੀਅਤ <br/>

ਅਜੀਤ ਡੈਸਕ 04-12-2025

ਲਹਿਰਾ ਮੁਹੱਬਤ, 3 ਦਸੰਬਰ (ਸੁਖਪਾਲ ਸਿੰਘ ਸੁੱਖੀ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵਲੋਂ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਪਾਵਰ ਕਾਰਪੋਰੇਸ਼ਨ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਤਿੰਨ ਰੋਜਾ ਹੜਤਾਲ ਦੂਜੇ ਦਿਨ ਵੀ ਜਾਰੀ ਹੈ | ਇਸ ਹੜਤਾਲ ਕਾਰਨ ਮੁਕੰਮਲ ਕੰਮ ਠੱਪ ਹੋਇਆ ਤੇ 35 ਦਿਨਾਂ ਲਈ ਯੂਨਿਟ ਨੰ. 3 ਦੀ ਸਾਲਾਨਾ ਮੁਰੰਮਤ ਦਾ ਕੰਮ ਪ੍ਰਭਾਵਿਤ ਹੋਇਆ ਹੈ | ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੋਰਚੇ ਸੂਬਾ ਆਗੂ ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ, ਬਾਦਲ ਸਿੰਘ ਭੁੱਲਰ, ਬਲਜਿੰਦਰ ਸਿੰਘ ਮਾਨ, ਲਛਮਣ ਸਿੰਘ ਰਾਮਪੁਰਾ, ਹਰਦੀਪ ਸਿੰਘ ਤੱਗੜ, ਅਵਤਾਰ ਸਿੰਘ ਬਠਿੰਡਾ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਪ ਸਰਕਾਰ ਨੇ ਆਪਣੇ ਕਾਰਜਕਾਲ ਦੇ ਪੌਣੇ ਚਾਰ ਸਾਲਾਂ ਵਿੱਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਕੋਈ ਵੀ ਨੀਤੀ ਨਹੀਂ ਬਣਾਈ | ਨਿੱਜੀਕਰਨ ਦੇ ਇਸ ਹੱਲੇ ਤਹਿਤ ਹੀ ਆਊਟਸੋਰਸਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ | ਜਿਸ ਦੇ ਵਿਰੋਧ ਵਜੋਂ ਅੱਜ ਸਮੁੱਚੇ ਪੰਜਾਬ ਵਿੱਚ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮ 2-3 ਅਤੇ 4 ਦਸੰਬਰ ਨੂੰ ਤਿੰਨ ਰੋਜਾ ਹੜਤਾਲ ਕਰਕੇ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਅੱਜ ਦੂਜੇ ਦਿਨ ਰੋਸ ਪ੍ਰਦਰਸ਼ਨ ਜਾਰੀ ਹੈ | ਜਥੇਬੰਦੀ ਵਲੋਂ ਥਰਮਲ ਦੇ ਠੇਕਾ ਮੁਲਾਜ਼ਮਾਂ ਤੋਂ ਹੜ੍ਹ ਪੀੜਤਾਂ ਲਈ ਇਕੱਠਾ ਕੀਤਾ ਸਹਾਇਤਾ ਫ਼ੰਡ ਇੱਕ ਲੱਖ ਛੱਤੀ ਹਜ਼ਾਰ ਪੰਜ ਸੌ ਪੰਜਾਹ ਰੁਪਏ ਕਮੇਟੀ ਆਗੂ ਝੰਡਾ ਸਿੰਘ ਜੇਠੂਕੇ ਅਤੇ ਸ਼ਿੰਗਾਰਾ ਸਿੰਘ ਮਾਨ ਦੇ ਸਪੁਰਦ ਕੀਤਾ ਗਿਆ | ਇਸ ਸਮੇਂ ਬੀ.ਕੇ.ਯੂ ਉਗਰਾਹਾਂ ਤੋਂ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਲੋਕ ਮੋਰਚਾ ਪੰਜਾਬ ਤੋਂ ਸੂਬਾ ਸਕੱਤਰ ਜਗਮੇਲ ਸਿੰਘ ਅਤੇ ਕਮੇਟੀ ਮੈਂਬਰ ਸੁਖਵਿੰਦਰ ਸਿੰਘ, ਡੀ.ਟੀ.ਐੱਫ ਤੋਂ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ, ਟੀ.ਐੱਸ.ਯੂ ਤੋਂ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਅਤੇ

ਪਿਛਲੀ ਖ਼ਬਰ ਵੇਰਕਾ ਮਿਲਕ ਪਲਾਂਟ ਦੇ ਆਊਟਸੋਰਸ ਮੁਲਾਜ਼ਮਾਂ ਨੇ ਹੜਤਾਲ ਕਰਕੇ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਗੋਨਿਆਣਾ ਬਲਾਕ ਤੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ 4 ਨਾਮਜ਼ਦਗੀਆਂ ਹੋਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।